ਕਣਕ ਦੀ ਫਸਲ ਵਾਹੁਣ ਦੇ ਦੋਸ਼ ਮਾਮਲਾ ਦਰਜ
ਫਿਰੋਜ਼ਪੁਰ 13 ਫਰਵਰੀ (ਏ.ਸੀ.ਚਾਵਲਾ) ਫਿਰੋਜ਼ਪੁਰ ਅਧੀਨ ਆਉਂਦੇ ਪਿੰਡ ਵਲੂਰ ਦੇ ਇਕ ਕਿਸਾਨ ਦੇ ਖੇਤਾਂ ਵਿਚ ਬੀਜੀ ਕਣਕ ਦੀ ਫਸਲ ਵਾਹੁਣ ਦੇ ਦੋਸ਼ ਵਿਚ ਥਾਣਾ ਕੁਲਗੜੀ ਦੀ ਪੁਲਸ ਨੇ ਆਈ.ਪੀ.ਸੀ. ਦੀ ਧਾਰਾ 447, 427, 148 ਅਤੇ 149 ਦੇ ਤਹਿਤ 9 ਲੋਕਾਂ ਅਤੇ ਉਨ•ਾਂ ਦੇ 2 ਅਣਪਛਾਤੇ ਸਾਥੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ ਐਸ ਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਕਿਸਾਨ ਭਾਗ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਵਲੂਰ ਨੇ ਦੋਸ਼ ਲਗਾਇਆ ਹੈ ਕਿ ਮਿਲਖਾ ਸਿੰਘ ਪੁੱਤਰ ਬਲਵੀਰ ਸਿੰਘ, ਗੁਰਭਿੰਦਰ ਸਿੰਘ ਪੁੱਤਰ ਮਿਲਖਾ ਸਿੰਘ, ਗੁਰਮੀਤ ਸਿੰਘ ਪੁੱਤਰ ਮਿਲਖਾ ਸਿੰਘ, ਪਿਆਰਾ ਸਿੰਘ ਪੁੱਤਰ ਬਲਵੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀਅਨ ਪਿੰਡ ਵਲੂਰ, ਅਮਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਮੇਹਰ ਸਿੰਘ ਵਾਲਾ, ਹਰਨੇਕ ਸਿੰਘ ਪੁੱਤਰ ਮੇਹਰ ਸਿੰਘ, ਮਹਿੰਦਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਮੰਗਾ ਥਾਣਾ ਘੱਲ ਕਲਾਂ, ਵੀਰਪਾਲ ਸਿੰਘ ਪੁੱਤਰ ਕੌਰ ਸਿੰਘ ਵਾਸੀ ਭਾਗਥਲਾ ਜ਼ਿਲ•ਾ ਫਰੀਦਕੋਟ ਅਤੇ 2 ਅਣਪਛਾਤੇ ਵਿਅਕਤੀਆਂ ਨੇ ਟਰੈਕਟਰ ਚਲਾ ਕੇ ਉਸ ਦੀ ਜਮੀਨ ਵਿਚ ਬੀਜੀ ਹੋਈ ਕਣਕ ਦੀ ਫਸਲ ਵਾਹ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।