ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਨੇ ਅੱਤਵਾਦ ਵਿਰੋਧੀ ਦਿਵਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਨੂੰ ਅੱਤਵਾਦ ਦਾ ਡੱਟ ਕੇ ਮੁਕਾਬਲਾ ਕਰਨ ਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰੱਖਣ ਦੀ ਚੁਕਾਈ ਸਹੁੰ
ਫ਼ਿਰੋਜ਼ਪੁਰ 21 ਮਈ 2019 (ਹਰੀਸ਼ ਮੌਂਗਾ) ਦੇਸ਼ ਭਰ ਵਿੱਚ ਮਨਾਏ ਗਏ ਅੱਤਵਾਦ ਵਿਰੋਧੀ ਦਿਵਸ ਮੌਕੇ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸ੍ਰੀ. ਸੁਮੇਰ ਸਿੰਘ ਗੁਰਜਰ ਨੇ ਆਪਣੇ ਦਫ਼ਤਰ ਦੇ ਅਧਿਕਾਰੀਆਂ ਤੇ ਸਮੂਹ ਸਟਾਫ਼ ਨੂੰ ਅੱਤਵਾਦ ਦਾ ਡੱਟ ਕੇ ਸਾਹਮਣਾ ਕਰਨ ਅਤੇ ਦੇਸ਼ ਦੀ ਏਕਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਦੀ ਸਹੁੰ ਚੁਕਾਈ। ਉਨ੍ਹਾਂ ਇਹ ਸਹੁੰ ਵੀ ਚੁਕਾਈ ਕਿ ਅਸੀਂ ਸਮੂਹ ਭਾਰਤ ਵਾਸੀ , ਜਿਨ੍ਹਾਂ ਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਦੇ ਹਾਂ। ਉਨ੍ਹਾਂ ਇਸ ਗੱਲ ਦਾ ਵੀ ਪ੍ਰਣ ਦਿਵਾਇਆ ਕਿ ਅਸੀ. ਸਮੂਹ ਮਾਨਵਤਾ ਵਿੱਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਾਂਗੇ। ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖ਼ਤਰਾ ਹੋਵੇ।
ਸ੍ਰੀ. ਸੁਮੇਰ ਸਿੰਘ ਗੁਰਜਰ ਨੇ ਦੱਸਿਆ ਕਿ ਹਰ ਸਾਲ 21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਮੰਤਵ ਅੱਤਵਾਦ ਦਾ ਡਟ ਕੇ ਮੁਕਾਬਲਾ ਕਰਨਾ ਅਤੇ ਉਨ੍ਹਾਂ ਵਿਦੇਸ਼ੀ ਤਾਕਤਾਂ ਤੋਂ ਸੁਚੇਤ ਰਹਿਣਾ ਜਿਹੜੀਆਂ ਸਾਡੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਢਾਹ ਲਾਉਂਦੀਆਂ ਹਨ ਅਤੇ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਮਨ ਸ਼ਾਂਤੀ ਕਾਇਮ ਰੱਖਣ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਪਰਮਿੰਦਰ ਸਿੰਘ ਸੁਪਰਡੰਟ, ਸ਼ਸ਼ੀਬਾਲਾ ਸੁਪਰਡੰਟ, ਵਿਕਰਾਂਤ ਖੁਰਾਣਾ ਰੀਡਰ ਸਮੇਤ ਸਮੂਹ ਸਟਾਫ਼ ਵੀ ਹਾਜ਼ਰ ਸੀ।