ਕਰੋਨਾ ਉੱਪਰ ਜਿੱਤ ਪ੍ਰਾਪਤ ਕਰਕੇ ਘਰ ਪਰਤਣ ਤੇ ਗੁਰਮੀਤ ਸਿੰਘ ਨੇ ਕੀਤੀ ਸਰਕਾਰ ਤੇ ਸਿਹਤ ਵਿਭਾਗ ਦੀ ਪ੍ਰਸੰਸਾ
ਕਰੋਨਾ ਉੱਪਰ ਜਿੱਤ ਪ੍ਰਾਪਤ ਕਰਕੇ ਘਰ ਪਰਤਣ ਤੇ ਗੁਰਮੀਤ ਸਿੰਘ ਨੇ ਕੀਤੀ ਸਰਕਾਰ ਤੇ ਸਿਹਤ ਵਿਭਾਗ ਦੀ ਪ੍ਰਸੰਸਾ
ਫਿਰੋਜ਼ਪੁਰ 6 ਦਸੰਬਰ 2020
ਪਿੰਡ ਹਾਕੇਵਾਲਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੇ ਸਰਕਾਰ ਅਤੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਤੋਂ ਬਾਅਦ ਕੁਝ ਦਿਨ ਤਕ ਹਸਪਤਾਲ ਵਿੱਚ ਦਾਖਿਲ ਰਹੇ। ਉਥੇ ਉਨਾਂ ਨੂੰ ਵਧੀਆ ਸਿਹਤ ਸੇਵਾਵਾਂ ਵੀ ਮਿਲੀਆਂ ਅਤੇ ਡਾਕਟਰਾਂ ਦੀ ਟੀਮ ਦਿਨ-ਰਾਤ ਆਈਸੋਲੇਸ਼ਨ ਵਾਰਡ ਦਾ ਦੌਰਾ ਕਰਦੀ ਰਹੀ ਅਤੇ ਉਨਾਂ ਨੂੰ ਉਥੇ ਕਿਸੇ ਚੀਜ ਦੀ ਤੰਗੀ ਨਹੀੰ ਆਉਣ ਦਿੱਤੀ ਗਈ। ਇਸ ਤੋਂ ਬਾਅਦ ਉਨਾਂ ਨੂੰ ਘਰ ਵਿਚ ਆਈਸੋਲੇਟ ਕੀਤਾ ਗਿਆ, ਹੁਣ ਉਹ ਤੰਦਰੁਸਤ ਹਨ। ਉਨ੍ਹਾਂ ਸੋਸ਼ਲ ਮੀਡਿਆ ਰਾਹੀਂ ਹਸਪਤਾਲਾਂ ਵਿੱਚ ਮਾੜੀਆਂ ਸਿਹਤ ਸੁਵਿਧਾਵਾਂ ਦੇ ਝੂਠੇ ਪ੍ਰਚਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਹਸਪਤਾਲਾਂ ਵਿੱਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਮਰੀਜ਼ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਈ।
ਪਿੰਡ ਸਨੇਰ ਦਾ ਰਹਿਣ ਵਾਲੇ ਇਕ ਪਰਿਵਾਰ ਨੇ ਦੱਸਿਆ ਕਿ ਕੋਰੋਨਾ ਪਾਜੇ਼ਟਿਵ ਹੋਣ ਤੋਂ ਬਾਅਦ ਉਹ ਆਪਣੇ ਪਾਰਿਵਾਰਿਕ ਮੈਂਬਰ ਨੂੰ ਸਰਕਾਰੀ ਹਸਪਤਾਲ ਵਿੱਚ ਲਿਆਏ। ਮਰੀਜ਼ ਦੇ ਪਿਤਾ ਨੇ ਦੱਸਿਆ ਕਿ ਡਾਕਟਰਾਂ ਵਲੋਂ ਉਨ੍ਹਾਂ ਦੇ ਪੁੱਤ ਨੂੰ ਨਾ ਸਿਰਫ ਵਧੀਆ ਇਲਾਜ ਉਪਲੱਬਧ ਕਰਵਾਇਆ ਗਿਆ ਬਲਕਿ ਉਸ ਦੀ ਹਸਪਤਾਲ ਵਿੱਚ ਘਰ ਵਾਂਗੂੰ ਚੰਗੀ ਦੇਖਭਾਲ ਵੀ ਕੀਤੀ ਗਈ। ਉਨਾਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਇਸ ਲੜਾਈ ਵਿੱਚ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।