Ferozepur News

ਕਰੋਨਾ ਤੇ ਜਿੱਤ ਪ੍ਰਾਪਤ ਕਰਨ ਤੱਕ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ-ਡਿਪਟੀ ਕਮਿਸ਼ਨਰ

ਕਰੋਨਾ ਦੀ ਰੋਕਥਾਮ ਲਈ ਵੱਖ ਵੱਖ ਵਿਭਾਗਾਂ, ਪੰਚਾਇਤਾਂ, ਆਸ਼ਾ ਤੇ ਆਂਗਣਵਾੜੀ ਵਰਕਰਾਂ, ਯੂਥ ਕਲੱਬਾਂ, ਸਵੈ ਸੇਵੀ ਸੰਸਥਾਵਾਂ ਪਾ ਰਹੀਆਂ ਹਨ ਵੱਡਮੁੱਲਾ ਯੋਗਦਾਨ

ਕਰੋਨਾ ਤੇ ਜਿੱਤ ਪ੍ਰਾਪਤ ਕਰਨ ਤੱਕ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ-ਡਿਪਟੀ ਕਮਿਸ਼ਨਰ

ਫਿਰੋਜ਼ਪੁਰ 21 ਅਗਸਤ 2020  ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਲਈ ਜਮੀਨੀ ਪੱਧਰ ਤੇ ਜਾਗਰੂਕ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਜਿੱਥੇ ਵੱਖ ਵੱਖ ਵਿਭਾਗਾਂ ਵੱਲੋਂ  ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਲੱਛਣਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ ਵੱਖ ਸਵੈ ਸੇਵੀ ਸੰਸਥਾਵਾਂਪੰਚਾਇਤਾਂਯੂਥ ਕਲੱਬਾਂਭਲਾਈ ਕਮੇਟੀਆਂ ਆਦਿ ਵੱਲੋਂ ਵੀ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਗਲੀਆਂ ਮੁੱਹਲਿਆਂ ਵਿੱਚ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਤੇ ਹੱਥ ਧੋਣਮਾਸਕ ਪਾਉਣਸਮਾਜਿਕ ਦੂਰੀ ਬਣਾਉਣ ਅਤੇ ਲੋੜ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਮਹਾਂਮਾਰੀ ਦੇ ਇਸ ਦੌਰ ਵਿੱਚ ਬਜੁਰਗਾਂ ਅਤੇ ਬੱਚਿਆਂ ਦੀ ਸਿਹਤ ਦਾ ਵੱਧ ਖਿਆਲ ਰੱਖਣ ਲਈ ਜਾਗਰੂਕ ਕੀਤਾ ਗਿਆ ਹੈ । ਇਸੇ ਤਰ੍ਹਾਂ ਇਸ ਜਾਗਰੂਕਤਾ ਅਭਿਆਨ ਦੌਰਾਨ ਆਂਗਣਵਾੜੀ ਵਰਕਰਾਂਆਸ਼ਾ ਵਰਕਰਾਂਸਿੱਖਿਆ ਵਿਭਾਗਨਗਰ ਕੌਸਲਾਂ ਦੇ ਅਧਿਕਾਰੀਆਂਕਰਮਚਾਰੀਆਂ ਪਿੰਡਾਂ ਦੀਆਂ ਪੰਚਾਇਤਾਂਭਲਾਈ ਕਮੇਟੀਆਂਯੂਥ ਕਲੱਬਾਂਸਵੈ ਸੇਵੀ ਸੰਸਥਾਵਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਵੱਲੋਂ ਇਸ ਮੁਹਿੰਮ ਦਾ ਹਿੱਸਾ ਬਣ ਕੇ ਇਸ ਨੂੰ ਜਾਗਰੂਕਤਾ ਲਹਿਰ ਵਿੱਚ ਤਬਦੀਲ ਕੀਤਾ ਗਿਆ ।  ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਪੂਰੇ ਜਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਵੀ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਤੱਕ ਕਰੋਨਾ ਬਿਮਾਰੀ ਤੇ ਕਾਬੂ ਪਾਉਣ ਲਈ ਕੋਈ ਦਵਾਈ ਨਹੀਂ ਬਣੀ ਬਲਕਿ ਇਸ ਸਬੰਧੀ ਜਾਗਰੂਕਤਾ ਅਤੇ ਸਾਵਧਾਨੀਆਂ ਵਰਤ ਕੇ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਮੁਹਿੰਮ ਇਕ ਜਾਗਰੂਕਤਾ ਲਹਿਰ ਹੈ ਤੇ ਇਸ ਨੂੰ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਅਸੀਂ ਇਸ ਨਾ-ਮੁਰਾਦ ਬਿਮਾਰੀ ਤੇ ਕਾਬੂ ਨਹੀਂ ਪਾ ਲੈਂਦੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂਸਵੈ ਸੇਵੀ ਸੰਸਥਾਵਾਂਪੰਚਾਇਤਾਂਯੂਥ ਕਲੱਬਾਂਆਂਗਨਵਾੜੀ ਵਰਕਰਾਂਆਸ਼ਾ ਵਰਕਰਾਂ ਆਦਿ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਮੁਹਿੰਮ ਨੂੰ ਮਿਸ਼ਨ ਸਮਝ ਕੇ ਲਗਾਤਾਰ ਜਾਰੀ ਰੱਖਣ।

Related Articles

Leave a Reply

Your email address will not be published. Required fields are marked *

Back to top button