Ferozepur News

ਕਰੋਨਾ ਤੇ ਜਿੱਤ ਪ੍ਰਾਪਤ ਕਰਨ ਲਈ ਟੀਕਾਕਰਨ ਅਤਿ ਜਰੂਰੀ-ਡਾ.ਰਾਜਿੰਦਰ ਅਰੋੜਾ

ਕਰੋਨਾ ਤੇ ਜਿੱਤ ਪ੍ਰਾਪਤ ਕਰਨ ਲਈ ਟੀਕਾਕਰਨ ਅਤਿ ਜਰੂਰੀ-ਡਾ.ਰਾਜਿੰਦਰ ਅਰੋੜਾ

ਕਰੋਨਾ ਤੇ ਜਿੱਤ ਪ੍ਰਾਪਤ ਕਰਨ ਲਈ ਟੀਕਾਕਰਨ ਅਤਿ ਜਰੂਰੀ-ਡਾ.ਰਾਜਿੰਦਰ ਅਰੋੜਾ
ਜ਼ਿਲੇ ਅੰਦਰ15 ਤੋਂ 18 ਸਾਲ ਦੇ ਲੜਕੇ ਅਤੇ ਲੜਕੀਆਂ, 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋ ਪੀੜਿਤਾਂ ਅਤੇ ਫਰੰਟ ਲਾਈਨ ਵਰਕਰਜ਼ ਦੀ ਕੋਵਿਡ ਵੈਕਸੀਨੇਸ਼ਨ ਜਰੂਰ ਕਰਵਾਉਣ-ਡਾ.ਰਾਜਿੰਦਰ ਅਰੋੜਾ
ਫਿਰੋਜ਼ਪੁਰ(14.1.2022 ) ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਕੋਵਿਡ ਵੈਕਸੀਨੇਸ਼ਨ ਮੁਹਿੰਮ ਜ਼ਿਲੇ ਵਿੱਚ ਲਗਾਤਾਰ ਜਾਰੀ ਹੈ।ਇਸ ਟੀਕਾਕਰਨ ਡਰਾਈਵ ਵਿੱਚ ਜ਼ਿਲੇ ਅੰਦਰ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਿਤ ਵਿਅਕਤੀਆਂ ਅਤੇ ਫਰੰਟ ਲਾਈਨ ਵਰਕਰਜ਼ ਦਾ ਕੋਵਿਡ ਟੀਕਾਕਰਨ ਦੀ ਅਹਿਤਿਆਤਨ ਖੁਰਾਕ ਸ਼ੁਰੂ ਕੀਤੀ ਗਈ ਹੈ। ਇਸ ਦਾ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਅਰੋੜਾ ਨੇ ਜ਼ਿਲੇ ਅੰਦਰ ਇਸ ਮੁਹਿੰਮ ਦੇ ਆਗਾਜ਼ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ।ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਕਤ ਵਰਗਾਂ ਲਈ ਕੋਵਿਡ ਵੈਕਸੀਨੇਸ਼ਨ ਦੀ ਅਹਿਤਿਆਤਨ ਖੁਰਾਕ ਲਗਾਉਣ ਦੀ ਮੰਜੂਰੀ ਦਿੱਤੀ ਗਈ ਹੈ। ਉਹਨਾਂ ਖੁਲਾਸਾ ਕੀਤਾ ਕਿ ਇਹ ਬੂਸਟਰ ਡੋਜ਼ ਉਪਰੋਕਤ ਵਰਗਾਂ ਵਿੱਚੋਂ ਉਹ ਵਿਅਕਤੀ ਲਗਵਾ ਸਕਦੇ ਹਨ ਜਿਹਨਾਂ ਨੂੰ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਲੱਗੀ ਨੂੰ 39 ਹਫਤੇ ਦਾ ਸਮਾਂ ਹੋ ਚੁਕਿਆ ਹੈ। ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ 15 ਤੋਂ 18 ਸਾਲ ਦੇ ਲੜਕੇ ਅਤੇ ਲੜਕੀਆਂ ਕੋ-ਵੈਕਸੀਨ ਡੋਜ਼ ਅਤੇ 60 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਵੀ ਆਪਣੇ ਬੂਸਟਰ ਡੋਜ਼ ਲਗਵਾ ਕੇ ਕਰੋਨਾ ਤੋਂ ਬਚਾਅ ਅਤੇ ਕੰਟਰੋਲ ਕਰਨ ਵਿੱਚ ਆਪਣਾ ਯੋਗਦਾਨ ਪਾਉਣ । ਉਹਨਾਂ ਅੱਗੇ ਦੱਸਿਆ ਕਿ ਮੁਕੰਮਲ ਕੋਵਿਡ ਟੀਕਾਕਰਨ ਕਰਵਾ ਕੇ ਯਾਨੀ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣ ਨਾਲ ਕੋਵਿਡ ਦੇ ਨਵੇ ਆ ਰਹੇ ਵੇਰੀੲੈਂਟਾਂ ਦਾ ਟਾਕਰਾ ਕੀਤਾ ਜਾ ਸਕਦਾ ਹੈ। ਉਨਾਂ ਇਹ ਖੁਲਾਸਾ ਵੀ ਕੀਤਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੋਵਿਡ ਵੈਕਸੀਨੇਸ਼ਨ ਮੁਫਤ ਉਪਲੱਭਧ ਕਰਵਾਈ ਜਾ ਰਹੀ ਅਤੇ ਯੋਗ ਲਾਭਪਾਤਰੀ ਇਸਦਾ ਲਾਭ ਉਠਾ ਸਕਦੇ ਹਨ। ਵੱਧਦੇ ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਕੋਰੋਨਾ ਤੇ ਠੱਲ ਪਾਉਣ ਲਈ ਹਰ ਇਕ ਯੋਗ ਵਿਅਕਤੀ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਡਾ. ਰਾਜਿੰਦਰ ਅਰੋੜਾ ਵੱਲੋਂ ਜਨਤਾ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਵੱਧਦੀ ਕੋਰੋਨਾ ਦੀ ਦਰ ਨੂੰ ਕੰਟਰੋਲ ਕਰਨ ਲਈ ਜਨਤਕ ਸਥਾਨਾਂ ਤੇ ਜਾਣ ਤੋਂ ਪਹਿਲਾਂ ਮਾਸਕ ਪਹਿਨਣਾ ਅਤਿ ਜ਼ਰੂਰੀ ਸਮਝਿਆ ਜਾਵੇ, ਘੱਟੋਂ ਘੱਟ ਛੇ ਗਜ਼ ਦੀ ਦੂਰੀ ਬਣਾਏ ਰੱਖਣਾ ਅਤੇ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਜ਼ਰੂਰ ਕੀਤੀ ਜਾਵੇ, ਤਾ ਕਿ ਤੁਸੀਂ ਅਤੇ ਤੁਹਾਡਾ ਪਰਿਵਾਰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰਹੇ।

Related Articles

Leave a Reply

Your email address will not be published. Required fields are marked *

Back to top button