Ferozepur News

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਦੂਜੇ ਦਿਨ ਵੀ ਸਮੁੱਚੇ ਜਿ਼ਲ੍ਹਾ ਦਾ ਸਰਕਾਰੀ ਕੰਮ ਕਾਜ ਠੱਪ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਦੂਜੇ ਦਿਨ ਵੀ ਸਮੁੱਚੇ ਜਿ਼ਲ੍ਹਾ ਦਾ ਸਰਕਾਰੀ ਕੰਮ ਕਾਜ ਠੱਪ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਦੂਜੇ ਦਿਨ ਵੀ ਸਮੁੱਚੇ ਜਿ਼ਲ੍ਹਾ ਦਾ ਸਰਕਾਰੀ ਕੰਮ ਕਾਜ ਠੱਪ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਫਿਰੋਜ਼ਪੁਰ 11 ਅਕਤੂਬਰ, 2022: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਵੱਲੋ ਲਏ ਗਏ ਫੈਸਲੇ ਮੁਤਾਬਿਕ ਜਿ਼ਲ੍ਹਾ ਫਿਰੋਜ਼ਪੁਰ ਦਾ ਸਮੂਹ ਕਲੈਰੀਕਲ ਅਮਲਾ ਅੱਜ ਦੂਜੇੇ ਦਿਨ ਵੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਤੇ ਰਿਹਾ ਜਿਸ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਮੁਕੰਮਲ ਬੰਦ ਰਿਹਾ ।ਅੱਜ ਦੀ ਕਲਮ ਛੋੜ ਹੜਤਾਲ ਦੌਰਾਨ ਪੀ.ਐਸ.ਐਮ.ਐਸ.ਯੂ. ਦੀ ਜਿ਼ਲ੍ਹਾ ਇਕਾਈ ਦੇ ਪ੍ਰਧਾਨ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਪਰਮਵੀਰ ਮੋਗਾਂ ਸਮੇਤ ਮੁਲਾਜ਼ਮਾਂ ਦੇ ਵੱਡੇ ਇਕੱਠ ਸਮੇਤ ਵੱਖ ਵੱਖ ਦਫਤਰਾਂ ਦਾ ਦੌਰਾ ਕੀਤਾ ।

ਇਸ ਮੌਕੇ ਉਨ੍ਹਾਂ ਨੇ ਜਿ਼ਲ੍ਹਾ ਕੰਪਲੈਕਸ ਵਿਚ ਲੋਕ ਨਿਰਮਾਣ ਵਿਭਾਗ, ਜਿ਼ਲ੍ਹਾ ਸਿੱਖਿਆ ਦਫਤਰ, ਜਿ਼ਲ੍ਹਾ ਖਜ਼ਾਨਾ ਦਫਤਰ, ਡੀ.ਸੀ. ਦਫਤਰ, ਐਸ.ਡੀ.ਐਮ ਦਫਤਰ, ਸਿਵਲ ਸਰਜਨ ਦਫਤਰ, ਫੂਡ ਸਪਲਾਈ ਦਫਤਰ, ਤਹਿਸੀਲ ਦਫਤਰ ਤੋ ਇਲਾਵਾ ਭੂਮੀ ਰੱਖਿਆ ਵਿਭਾਗ,ਕਰ ਅਤੇ ਆਬਕਾਰੀ ਵਿਭਾਗ, ਜੰਗਲਾਤ ਵਿਭਾਗ ਅਤੇ ਖੇਤੀਬਾੜੀ ਵਿਭਾਗ ਆਦਿ ਮੂਹਰੇ ਨੁੱਕੜ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਹਰੇਬਾਜ਼ੀ ਕੀਤੀ ਅਤੇ ਸੂਬਾ ਸਰਕਾਰ ਵੱਲੋ ਮੁਲਾਜ਼ਮਾਂ ਮੰਗਾਂ ਵੱਲ ਧਿਆਨ ਨਾ ਦੇਣ ਦੀ ਘੋਰ ਨਿੰਦਿਆ ਕੀਤੀ ਗਈ ।

ਇਸ ਹੜਤਾਲ ਦੌਰਾਨ ਕਮਿਸ਼ਨਰ ਦਫਤਰ, ਫਿਰੋਜਪੁਰ, ਜਲ ਸਰੋਤ ਵਿਭਾਗ, ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ, ਪੰਜਾਬ ਰੋਡਵੇਜ਼, ਜੰਗਲਾਤ ਵਿਭਾਗ, ਆਈ.ਟੀ.ਆਈ.,ਸਹਿਕਾਰਤਾ ਵਿਭਾਗ ਆਦਿ ਦਫਤਰਾਂ ਵਿਚ ਵੀ ਸੰਪਰੂਨ ਕਲਮ ਛੋੜ ਹੜਤਾਲ ਰਹੀ । ਇਸ ਮੌਕੇ ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ, ਸੋਨੂੰ ਕਸ਼ਅਪ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਪ੍ਰਵੀਨ ਸੇਠੀ ਐਸ.ਡੀ.ਐਮ ਦਫਤਰ, ਜਸਮੀਤ ਸਿੰਘ ਸੈਡੀ ਪ੍ਰਧਾਨ ਜਲ ਸਰੋਤ ਵਿਭਾਗ, ਵਿਕਰਮ ਅਛੂਤ, ਗੌਰਵ ਦੁੱਗਲ, ਇੰਦਰਜੀਤ ਸਿੰਘ ਢਿੱਲੋ ਜਲ ਸਪਲਾਈ ਵਿਭਾਗ, ਵਿਕਰਾਂਤ ਖੁਰਾਣਾ ਪ੍ਰਧਾਨ ਅਤੇ ਦੀਪਕ ਲੂੰਬਾ ਜਨਰਲ ਸਕੱਤਰ ਕਮਿ਼ਸਨਰ ਦਫਤਰ, ਵਰੁਣ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ, ਗੁਰਤੇਜ ਸਿੰਘ ਬਰਾੜ ਪੰਜਾਬ ਰੋਡਵੇਜ਼, ਅਮਨਦੀਪ ਖਜ਼ਾਨਾ ਦਫਤਰ,ਖੁਸਵਿੰਦਰ ਸਿੰਘ ਸਹਿਕਾਰਤਾ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ, ਜੁਗਲ ਕਿਸ਼ੋਰ ਲੋਕ ਨਿਰਮਾਣ ਵਿਭਾਗ ਆਦਿ ਆਗੂਆਂ ਨੇ ਵੱਖ ਵੱਖ ਦਫਤਰਾਂ ਸਾਹਮਣੇ ਕੀਤੀਆਂ ਗਈਆਂ ਗੇਟ ਰੈਲੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ ਵੱਲੋ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ ।

ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨ਼ਸਨ ਸਕੀਮ ਜਲਦੀ ਬਹਾਲ ਕੀਤੀ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਲਦੀ ਜਾਰੀ ਕੀਤੀਆਂ ਜਾਣ, ਪਰਖ ਕਾਲ ਸਮੇ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਸੂਬੇ ਦੇ ਮੁਲਾਜ਼ਮਾਂ ਤੇ ਕੇਦਰੀ ਸਕੇਲ ਨਾ ਥੋਪੇ ਜਾਣ । ਉਕਤ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਮੰਗਾਂ ਦੀ ਪੂਰਤੀ ਜਲਦੀ ਨਾ ਕੀਤੀ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਬਾਦਸਤੂਰ ਜਾਰੀ ਰਹੇਗਾ ।

Related Articles

Leave a Reply

Your email address will not be published. Required fields are marked *

Back to top button