Ferozepur News

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਅੱਜ ਨੌਵੇ ਦਿਨ ਵੀ ਸਰਕਾਰੀ ਦਫਤਰਾਂ ਦਾ ਕੰਮ ਕਾਜ ਠੱਪ ਰਿਹਾ ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਅੱਜ ਨੌਵੇ ਦਿਨ ਵੀ ਸਰਕਾਰੀ ਦਫਤਰਾਂ ਦਾ ਕੰਮ ਕਾਜ ਠੱਪ ਰਿਹਾ ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਅੱਜ ਨੌਵੇ ਦਿਨ ਵੀ ਸਰਕਾਰੀ ਦਫਤਰਾਂ ਦਾ ਕੰਮ ਕਾਜ ਠੱਪ ਰਿਹਾ
ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਫਿਰੋਜ਼ਪੁਰ 18 ਅਕਤੂਬਰ, 2022: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਵਿਢੇ ਸੰਘਰਸ਼ ਤਹਿਤ ਅੱਜ ਨੌਵੇ ਦਿਨ ਵੀ ਜਿ਼ਲ੍ਹਾ ਫਿਰੋਜ਼ਪੁਰ ਦੇ ਸਾਰੇ ਦਫਤਰਾਂ ਦਾ ਸਰਕਾਰੀ ਕੰਮ ਕਾਜ ਮੁਕੰਮਲ ਤੌਰ ਤੇ ਠੱਪ ਰਿਹਾ । ਵੱਖ ਵੱਖ ਵਿਭਾਗਾਂ ਦੇ ਸੈਕੜੇ ਕਲੈਰੀਕਲ ਕਰਮਚਾਰੀਆਂ ਨੇ ਅੱਜ ਇੱਥੇ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਮਨੋਹਰ ਅਤੇ ਜਿ਼ਲ੍ਹਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਕਲਮ ਛੋੜ ਹੜਤਾਲ ਕਰਦੇ ਹੋਏ ਡੀ.ਏ.ਸੀ. ਕੰਪਲੈਕਸ ਵਿਚ ਵੱਖ ਵੱਖ ਦਫਤਰਾਂ ਮੂਹਰੇ ਰੋਸ ਰੈਲੀਆਂ: ਕਰਕੇ ਨਾਹਰੇਬਾਜ਼ੀ ਕੀਤੀ ।

ਇਸ ਰੋਸ ਮਾਰਚ ਦੌਰਾਨ ਡੀ.ਸੀ. ਦਫਤਰ ਮੂਹਰੇ ਜ਼ਬਰਦਸਤ ਨਾਹਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ । ਰੋਸ ਮਾਰਚ ਤੋ ਬਾਅਦ ਲੋਕ ਨਿਰਮਾਣ ਵਿਭਾਗ ਦੇ ਕੰਪਲੈਕਸ ਵਿਚ ਕੀਤੀ ਗਈ ਗੇਟ ਰੈਲੀ ਦੌਰਾਨ ਪੀ.ਐਸ.ਐਮ.ਐਸ.ਯੂ. ਦੇ ਸੂਬਾ ਵਧੀਕ ਜਨਰਲ ਸਕੱਤਰ ਸ੍ਰੀ ਅਮਿਤ ਅਰੋੜਾ, ਜਿ਼ਲ੍ਹਾ ਇਕਾਈ ਦੇ ਪ੍ਰਧਾਨ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਸੀ.ਪੀ.ਐਫ.ਕਰਮਚਾਰੀ ਯੂਨੀਅਨ, ਜੁਗਲ ਕਿਸ਼ੋਰ ਲੋਕ ਨਿਰਮਾਣ ਵਿਭਾਗ, ਸੋਨੂੰ ਕਸ਼ਅਪ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਵਰੁਣ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ, ਸੁਖਚੈਨ ਸਿੰਘ ਖੇਤਬਾੜੀ ਵਿਭਾਗ, ਗੁਰਪ੍ਰੀਤ ਸਿੰਘ ਔਲਖ, ਓਮ ਪ੍ਰਕਾਸ਼ ਰਾਣਾ, ਅਨੂੰ ਅਰੋੜਾ, ਸਿ਼ਵਾਲ ਖੰਨਾ, ਸ਼ੀਤਲ ਅਸੀਜਾ ਲੋਕ ਨਿਰਮਾਣ ਵਿਭਾਗ, ਮੈਡਮ ਵੀਰਪਾਲ ਕੌਰ, ਹਰਪ੍ਰੀਤ ਦੁੱਗਲ ਤੇ ਮਨੀਸ਼ ਕੁਮਾਰ ਖਜ਼ਾਨਾ ਦਫਤਰ, ਨਵਦੀਪ ਪੁਰਬਾ ਭਾਸ਼ਾ ਵਿਭਾਗ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ ਵੱਲੋ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ ।

ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨ਼ਸਨ ਸਕੀਮ ਜਲਦੀ ਬਹਾਲ ਕੀਤੀ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਲਦੀ ਜਾਰੀ ਕੀਤੀਆਂ ਜਾਣ, ਪਰਖ ਕਾਲ ਸਮੇ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਸੂਬੇ ਦੇ ਮੁਲਾਜ਼ਮਾਂ ਤੇ ਕੇਦਰੀ ਸਕੇਲ ਨਾ ਥੋਪੇ ਜਾਣ । ਉਕਤ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਮੰਗਾਂ ਦੀ ਪੂਰਤੀ ਜਲਦੀ ਨਾ ਕੀਤੀ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਬਾਦਸਤੂਰ ਜਾਰੀ ਰਹੇਗਾ ।

ਰੋਸ ਰੈਲੀਆਂ ਕਰਨ ਉਪਰੰਤ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਮਨੋਹਰ ਲਾਲ ਦੀ ਅਗਵਾਈ ਵਿਚ ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰ ਅਤੇ ਐਡਵੋਕੇਟ ਰਜਨੀਸ਼ ਦਹੀਯਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਹੋਰ ਮੁਲਾਜ਼ਮ ਮੰਗਾਂ ਪੂਰੀਆਂ ਕਰਨ ਲਈ ਮੰਗ ਪੱਤਰ ਸੌਪੇ ਗਏ । ਹਲਕਾ ਵਿਧਾਇਕਾਂ ਨੇ ਮੁਲਾਜ਼ਮ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ ।

ਇਸ ਮੌਕੇ ਮੁਲਾਜ਼ਮਾਂ ਆਗੂਆਂ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮ ਮੰਗਾਂ ਦਾ ਹੱਲ ਨਾ ਕੀਤਾ ਤਾਂ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

Related Articles

Leave a Reply

Your email address will not be published. Required fields are marked *

Back to top button