Ferozepur News

ਕਾਂਗਰਸ ਦੀ ਗੁਰੂਹਰਸਹਾਏ ਵਿਖੇ ਵਿਸ਼ਾਲ ਰੈਲੀ 27 ਜਨਵਰੀ ਨੂੰ

ਗੁਰੂਹਰਸਹਾਏ, 25 ਜਨਵਰੀ (ਪਰਮਪਾਲ ਗੁਲਾਟੀ)- ਹਲਕਾ ਗੁਰੂਹਰਸਹਾਏ ਅੰਦਰ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਜਿੱਥੇ ਪਹਿਲਾ ਹੀ ਲੋਕਾਂ ਵਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ, ਉਥੇ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿਚ 27 ਜਨਵਰੀ, ਦਿਨ ਸ਼ੁੱਕਰਵਾਰ ਨੂੰ ਨਵੀਂ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਸਵੇਰੇ 11:30 ਵਜੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। 

ਇਸ ਰੈਲੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੰਬੋਧਨ ਕਰਨਗੇ। ਇਸ ਸਬੰਧੀ ਕਾਂਗਰਸੀ ਉਮੀਦਵਾਰ ਰਾਣਾ ਸੋਢੀ ਨੇ ਦੱਸਿਆ ਕਿ ਇਹ ਰੈਲੀ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ ਅਤੇ ਲੋਕਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਹਨਾਂ ਸਮੂਹ ਗੁਰੂਹਰਸਹਾਏ ਹਲਕੇ ਦੇ ਲੋਕਾਂ ਨੂੰ 27 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11:30 ਵਜੇ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ। ਇਸ ਰੈਲੀ ਦੀਆਂ ਤਿਆਰੀਆਂ ਮੁਕੰਮਲ ਹਨ। ਇਸ ਰੈਲੀ ਦੌਰਾਨ ਕਾਂਗਰਸ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। 

Related Articles

Back to top button