ਕਾਂਗਰਸ ਸਰਕਾਰ ਵਰਗੀ ਘਟਿਆ ਮਿਸਾਲ ਕਿਤੇ ਵੀ ਨਹੀਂ ਮਿਲਣੀ : ਸ.ਜਨਮੇਜਾ ਸਿੰਘ ਸੇਖੋਂ
ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਰੋਹਿਤ ਵੋਹਰਾ ਦੇ ਹੱਕ ਵਿਚ ਕੀਤਾ ਗਿਆ ਚੋਣ ਪ੍ਰਚਾਰ, ਮਿਲਿਆ ਭਾਰੀ ਸਮਰਥਨ
ਕਾਂਗਰਸ ਸਰਕਾਰ ਵਰਗੀ ਘਟਿਆ ਮਿਸਾਲ ਕਿਤੇ ਵੀ ਨਹੀਂ ਮਿਲਣੀ : ਸ.ਜਨਮੇਜਾ ਸਿੰਘ ਸੇਖੋਂ
– ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਰੋਹਿਤ ਵੋਹਰਾ ਦੇ ਹੱਕ ਵਿਚ ਕੀਤਾ ਗਿਆ ਚੋਣ ਪ੍ਰਚਾਰ, ਮਿਲਿਆ ਭਾਰੀ ਸਮਰਥਨ
ਫਿਰੋਜ਼ਪੁਰ, 15 ਫਰਵਰ, 2022: ਪੰਜਾਬ ਵਿਚ 5 ਸਾਲਾਂ ਦੇ ਰਾਜ ਦੌਰਾਨ ਕਾਂਗਰਸ ਦੀ ਸਰਕਾਰ ਨੇ ਤਰ੍ਹਾਂ-ਤਰ੍ਹਾਂ ਦੇ ਮਾਫੀਏ ਚਲਾ ਕੇ ਜਿਸ ਤਰ੍ਹਾਂ ਪੰਜਾਬ ਨੂੰ ਲੁੱਟਿਆ ਹੈ, ਇਸ ਦੀ ਤਰ੍ਹਾਂ ਦੀ ਸਰਕਾਰ ਵਰਗੀ ਘਟਿਆ ਮਿਸਾਲ ਕਿਤੋਂ ਨਹੀਂ ਮਿਲਣੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਵੱਲੋ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਰੋਹਿਤ ਵੋਹਰਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆ ਪਿੰਡ ਦਰਵੇਸ਼ੇ ਕੇ ਵਿਚ ਰੱਖੀ ਜਨ ਸਭਾ ਨੂੰ ਸੰਬੋਧਨ ਕਰਦਿਆ ਕੀਤਾ ਗਿਆ । ਸ. ਸੇਖੋਂ ਦੀ ਇਸ ਫੇਰੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਭਾਰੀ ਸਮਰਥਨ ਵੀ ਮਿਲਿਆ ਜਦੋਂ ਕਰੀਬ 26 ਪਰਿਵਾਰਾਂ ਨੇ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੀ ਹਿਮਾਇਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸ. ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਦੇ ਤੌਰ ‘ਤੇ ਕੰਮ ਕਰ ਰਹੀ ਹੈ, ਜੋ ਪੰਜਾਬ ਦਾ ਪਾਣੀ ਵੰਡ ਕੇ ਪੰਜਾਬ ਨੂੰ ਰੇਗਿਸਤਾਨ ਬਣਾਉਣ ‘ਤੇ ਤੁਲੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਅਵਾਜ਼ ਬੁਲੰਦ ਕੀਤੀ ਹੈ ਅਤੇ 20 ਫਰਵਰੀ ਨੂੰ ਤੱਕੜੀ ਦੇ ਨਿਸ਼ਾਨ ‘ਤੇ ਮੋਹਰ ਲਗਾ ਕਿ ਰੋਹਿਤ ਵੋਹਰਾ ਨੂੰ ਕਾਮਯਾਬ ਕਰਨ ਲਈ ਕਿਹਾ। ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹਨੇਰੀ ਝੁੱਲ ਰਹੀ ਹੈ ਅਤੇ ਭਾਰੀ ਬਹੁਮਤ ਨਾਲ ਪੰਜਾਬ ਵਿਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ –ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉਹਨਾਂ ਕਿਹਾ ਕਿ ਗਠਜੋੜ ਦੀ ਸਰਕਾਰ ਬਣਦਿਆ ਫਿਰੋਜ਼ਪੁਰ ਵਿਚ ਗੁੰਡਾਗਰਦੀ ਨੂੰ ਖਤਮ ਕੀਤਾ ਜਾਵੇਗਾ ਅਤੇ ਹਰੇਕ ਇਲਾਕੇ ਦਾ ਵਿਕਾਸ ਕਰਵਾ ਕੇ ਫਿਰੋਜ਼ਪੁਰ ਦੀ ਨੁਹਾਰ ਬਦਲੀ ਜਾਵੇਗੀ।
ਇਸ ਮੌਕੇ ਹਰਪਾਲ ਸਿੰਘ , ਗੁਰਪ੍ਰੀਤ ਸਿੰਘ , ਗੁਰਬਾਜ ਸਿੰਘ , ਸੁਰਿੰਦਰ ਨੰਦਾ , ਪ੍ਰੀਤਮ ਬੇਦੀ , ਗੁਰਨੈਬ ਸਿੰਘ ਸਰਕਲ ਪ੍ਰਧਾਨ ਦੀ ਪ੍ਰੇਰਨਾ ਸਦਕਾ ਸੰਦੀਪ ਸਿੰਘ, ਸਤਨਾਮ ਸਿੰਘ, ਮਹਿੰਦਰ ਸਿੰਘ, ਪ੍ਰੇਮ ਸਿੰਘ, ਮੁਖਤਿਆਰ ਸਿੰਘ, ਬਲਵੰਤ ਸਿੰਘ, ਬਚਨ ਸਿੰਘ ਮੈਂਬਰ, ਹਰਨੇਕ ਸਿੰਘ, ਜਸਵੰਤ ਸਿੰਘ, ਦੇਸਾ ਸਿੰਘ, ਹਰਜਿੰਦਰ ਸਿੰਘ, ਮੇਜਰ ਸਿੰਘ, ਜਸਵੰਤ ਸਿੰਘ, ਗੁਰਦੇਵ ਸਿੰਘ, ਸੰਦੀਪ ਸਿੰਘ, ਹਰਜਿੰਦਰ ਸਿੰਘ, ਜਤਿੰਦਰ ਸਿੰਘ, ਸੁੱਚਾ ਸਿੰਘ, ਮਲਕੀਤ ਸਿੰਘ, ਬਲਵੰਤ ਸਿੰਘ, ਗੁਰਮੀਤ ਸਿੰਘ, ਜਰਮਨ ਸਿੰਘ, ਭਜਨ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਬਲਕਾਰ ਸਿੰਘ ਆਦਿ ਸਮੇਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।