Ferozepur News

ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ਫਾਜ਼ਿਲਕਾ, 14 ਫਰਵਰੀ (ਵਿਨੀਤ ਅਰੋੜਾ): ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ•, ਐਸਕੇ ਅਗਰਵਾਲ ਮਾਨਯੌਗ ਜ਼ਿਲ•ਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਵਧੀਕ ਜ਼ਿਲ•ਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ  ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਚਾਇਤ ਘਰ ਗਾਗਨਕੇ ਅਤੇ ਗੰਝੂ ਹਸਤਾਂ 'ਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।
ਇਸ ਮੌਕੇ ਕੇਕੇ ਬਾਂਸਲ  ਸੀਜੇਐਮ-ਕਮ-ਸਕੱਤਰ ਜਿਲ•ਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਦੱਸਿਆ ਕਿ ਜ਼ਿਲ•ਾਂ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ। ਉਨ•ਾਂ ਨੇ ਬੱਚਿਆਂ ਨੂੰ ਦੱਸਿਆ  ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।
ਸੀਜੇਐਮ ਬਾਂਸਲ ਨੇ ਦੱਸਿਆ ਕਿ ਪੰਜਾਬ ਵਿਚ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਅਤੇ ਨਾਲਸਾ ਦੁਆਰਾ ਚਲਾਈਆਂ ਦੋ ਨਵੀਆਂ ਸਕੀਮਾਂ ਦੀ ਜਾਣਕਾਰੀ ਜੋ ਕਿ ਤੇਜ਼ਾਬ ਪੀੜਤ ਮੁਆਵਜ਼ਾ ਸਕੀਮ ਅਤੇ ਸੀਨੀਅਰ ਸੀਟੀਜ਼ਨ ਸਕੀਮ ਸਨ। ਇਹ ਵੀ ਦੱਸਿਆ ਕਿ ਬੱਚੇ ਦੇਸ਼ ਦਾ ਭਵਿੱਖ ਵੀ ਹਨ ਅਤੇ ਇਹਨਾਂ ਤੱਕ ਜਾਣਕਾਰੀ ਪਹੁੰਚਾਉਣ ਨਾਲ ਹਰ ਵਰਗ ਤੱਕ ਪਹੁੰਚ ਜਾਂਦੀ ਹੈ। ਉਨ•ਾਂ ਸਾਰਿਆਂ ਨੂੰ ਅਪੀਲ ਵੀ ਕਿੱਤੀ ਕਿ ਸਾਨੂੰ ਆਪਣੇ ਆਲੇ-ਦੁਆਲੇ ਵੀ ਸਫ਼ਾਈ ਰੱਖਣੀ ਚਾਹੀਦੀ ਹੈ। ਇਸ ਮੌਕੇ ਤੇ ਪੈਨਲ ਵਕੀਲ ਮਨੀਸ਼ ਸ਼ਰਮਾ , ਸਟਾਫ਼ ਮੈਂਬਰ ਅਤਰੀ ਸ਼ਰਮਾ ਅਤੇ ਪੈਰਾ ਲੀਗਲ ਵਲੰਟੀਅਰ ਪ੍ਰੀਤਮ ਸਿੰਘ ਵੀ ਹਾਜ਼ਰ ਸਨ। 

Related Articles

Back to top button