ਕਾਰਪੋਰੇਟ ਪੱਖੀ ਹੋ ਰਹੇ G-20 ਸੰਮੇਲਨ ਦੇ ਵਿਰੋਧ ਵਿੱਚ ਕਿਸਾਨਾਂ ਮਜ਼ਦੂਰਾਂ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਕਾਰਪੋਰੇਟ ਪੱਖੀ ਹੋ ਰਹੇ G-20 ਸੰਮੇਲਨ ਦੇ ਵਿਰੋਧ ਵਿੱਚ ਕਿਸਾਨਾਂ ਮਜ਼ਦੂਰਾਂ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਫਿਰੋਜ਼ਪੁਰ, 8 ਸਤੰਬਰ 2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਮੱਖੂ ਦੀਆਂ ਵੱਖ ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ *ਕਾਰਪੋਰੇਟ ਭਜਾਉ, ਦੇਸ਼ ਬਚਾਉ, ਮੋਦੀ ਸਰਕਾਰ ਮੁਰਦਾਬਾਦ* ਦੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਦਿੱਲੀ ਵਿੱਚ ਹੋ ਰਹੇ G-20 ਸੰਮੇਲਨ ਦੇ ਵਿਰੋਧ ਵਿੱਚ ਮੋਦੀ ਸਰਕਾਰ ਦਾ ਪੁਤਲਾ ਅੰਮ੍ਰਿਤਸਰ -ਬਠਿੰਡਾ ਨੈਸ਼ਨਲ ਹਾਈਵੇ ਤੇ ਫੂਕਿਆ ਤੇ ਕਿਹਾ ਕਿ ਦੇਸ਼ ਵਿੱਚ ਫਿਰਕਾਪ੍ਰਸਤੀ, ਦੇਸ਼ ਨੂੰ ਵੰਡਣ ਵਾਲੀਆਂ ਤਾਕਤਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਅੱਗੇ ਦੱਸਿਆ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਨਾਲ ਕਾਰਪੋਰੇਟ ਪੱਖੀ ਹੋ ਕੇ ਦੇਸ਼ ਦੇ ਦੱਬੇ ਕੁੱਚਲੇ ਲੋਕਾਂ ਨੂੰ ਕੁਚਲਣ, ਦੇਸ ਦੀ ਸੰਪਤੀ ਤੇ ਕਾਰਪੋਰੇਟ ਜਗਤ ਦੇ ਕਬਜ਼ੇ ਕਰਵਾਉਣ, ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣ ਲਈ ਤਤਪਰ ਹੈ। ਅੱਜ ਲੋੜ ਹੈ ਮਹਿਗਾਈ ਦੀ ਮਾਰ ਤੋਂ ਲੋਕਾਂ ਨੂੰ ਬਚਾਇਆ ਜਾਵੇ, ਦੇਸ਼ ਦੀ ਅਰਥਵਿਵਸਥਾ ਨੂੰ ਠੀਕ ਕਰਕੇ ਦੇਸ਼ ਵਿੱਚ ਕਿਸਾਨਾਂ ਮਜ਼ਦੂਰਾਂ ਨੂੰ ਫ਼ਸਲਾਂ ਦੀ M.S.P. ਦਿੱਤੀ ਜਾਵੇ, ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਜਾਣ, ਦੇਸ਼ ਵਿੱਚ ਧਰਮਾਂ ਦੇ ਨਾਮ ਤੇ ਹੋ ਰਹੇ ਅਤਿਆਚਾਰ ਨੂੰ ਰੋਕ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਮਨੀਪੁਰ ਵਰਗੀਆਂ ਘਟਨਾਵਾਂ ਨਾਂਹ ਹੋ ਸਕਣ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ, ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਨ, ਨੌਕਰੀਆਂ ਦੇਣ, ਭ੍ਰਿਸ਼ਟਾਚਾਰ ਖ਼ਤਮ ਕਰਨ ਤੇ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਫੇਲ ਸਾਬਤ ਹੋਈ ਹੈ, ਬਿਜਲੀ ਦੇ ਲੰਮੇ ਲੱਗ ਰਹੇ ਕੱਟਾ ਕਾਰਨ ਕਿਸਾਨਾਂ ਦੀਆਂ ਫਸਲਾਂ ਸੁੱਕ ਰਹੀਆਂ ਹਨ,ਹੜ ਪੀੜਤਾਂ ਲਈ ਸਿਰਫ ਬਿਆਨਬਾਜ਼ੀ ਕਰਕੇ ਹੀ ਸਹੂਲਤਾਂ ਮੁਹਈਆ ਕਰਵਾਈਆ ਜਾ ਰਹੀਆਂ ਹਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ,ਲਖਵਿੰਦਰ ਸਿੰਘ ਵਸਤੀ ਨਾਮਦੇਵ, ਕਮਲਜੀਤ ਸਿੰਘ ਮਰਹਾਣਾ, ਬਲਕਾਰ ਸਿੰਘ,ਭਜਨ ਸਿੰਘ ਜੋਗੇਵਾਲਾ, ਇੰਦਰਜੀਤ ਸਿੰਘ ਲਾਡੀ,ਜਰਨੈਲ ਸਿੰਘ ਵਾਰਸ ਵਾਲਾ ਜੱਟਾਂ, ਗੁਰਭੇਜ ਸਿੰਘ, ਬਾਜ ਸਿੰਘ ਫੈਮੀਵਾਲਾ, ਲਖਵਿੰਦਰ ਸਿੰਘ ਬੁਟਰ,ਸੰਦੀਪ ਸਿੰਘ ਲਹਿਰਾਂ,ਜਸਵੰਤ ਸਿੰਘ ਨਿਜਾਮੀਵਾਲਾ ਵਾਲਾ, ਗੁਰਿੰਦਰ ਸਿੰਘ ਸੱਦਰਵਾਲਾ, ਭੁਪਿੰਦਰ ਸਿੰਘ ਖਡੂਰ ਆਦਿ ਹਾਜਰ ਸਨ।