Ferozepur News
ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕੋਰੋਨਾ ਵਾਇਰਸ ਦੇ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਪ੍ਰਸ਼ੰਸਾ ਕੀਤੀ
ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਦੀ ਸਮੀਖਿਆ ਕੀਤੀ, ਨਾਲ ਹੀ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ
ਫਿਰੋਜ਼ਪੁਰ 29 ਅਪ੍ਰੈਲ 2020
ਕੋਰੋਨਾ ਵਾਇਰਸ ਦੇ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਤੇ ਕੀਤੇ ਜਾ ਰਹੇ ਕਾਰਜਾਂ ਦੀ ਰਵਿਊ ਕਰਨ ਦੇ ਲਈ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ. ਵੀਕੇ ਜੰਜੂਆ ਬੁੱਧਵਾਰ ਨੂੰ ਫਿਰੋਜ਼ਪੁਰ ਪਹੁੰਚੇ। ਇੱਥੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ. ਕੁਲਵੰਤ ਸਿੰਘ ਦੇ ਨਾਲ ਪਿੰਡ ਹਕੂਮਤ ਸਿੰਘ ਵਾਲਾ ਜਾ ਕੇ ਸਥਾਪਿਤ ਕੀਤੇ ਗਏ ਕੋਰੋਨਾ ਕੇਅਰ ਸੈਂਟਰ, ਸਿਵਲ ਹਸਪਤਾਲ ਵਿੱਚ ਚੱਲ ਰਹੇ ਕੋਰੋਨਾ ਆਈਸੋਲੇਸ਼ਨ ਵਾਰਡ, ਸ਼ਹੀਦ ਭਗਤ ਸਿੰਘ ਕਾਲਜ ਵਿੱਚ ਚੱਲ ਰਹੇ ਕਵਾਰਨਟਾਈਨ ਸੈਂਟਰ ਦਾ ਦੌਰਾ ਕੀਤਾ, ਨਾਲ ਹੀ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੀ ਖਰੀਦ ਦੇ ਕਾਰਜਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਸਥਾਨਾਂ ਦਾ ਦੌਰਾ ਕਰਨ ਅਤੇ ਕੋਰੋਨਾ ਦੇ ਖ਼ਿਲਾਫ਼ ਚੱਲ ਰਹੀ ਜੰਗ ਵਿੱਚ ਸ਼ਾਮਲ ਪ੍ਰਮੁੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਦੇ ਬਾਅਦ ਉਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ. ਕੁਲਵੰਤ ਸਿੰਘ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ. ਵੀਕੇਂ ਜੰਜੂਆ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਖਿਲਾਫ ਚੱਲ ਰਹੀ ਲੜਾਈ ਦੇ ਤਹਿਤ ਹੋ ਰਹੇ ਕਾਰਜਾਂ ਦੀ ਨਿਗਰਾਨੀ ਦੇ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਬੁੱਧਵਾਰ ਨੂੰ ਫਿਰੋਜ਼ਪੁਰ ਪਹੁੰਚੇ ਅਤੇ ਸਭ ਤੋਂ ਪਹਿਲਾ ਉਨ੍ਹਾਂ ਨੇ ਪਿੰਡ ਹਕੂਮਤ ਸਿੰਘ ਵਾਲਾ ਵਿੱਚ ਜਾ ਕੇ ਕੋਰੋਨਾ ਹਸਪਤਾਲ ਦਾ ਦੌਰਾ ਕੀਤਾ। ਇਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਕਾਲਜ ਪਹੁੰਚ ਕੇ ਸਟੇਟ ਕਵਾਰਨਟਾਈਨ ਫੈਸਲਿਟੀ ਦਾ ਦੌਰਾ ਕੀਤਾ ਅਤੇ ਉੱਥੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਸਿਵਲ ਹਸਪਤਾਲ ਜਾ ਕੇ ਆਈਸੋਲੇਸ਼ਨ ਵਾਰਡ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੀਕੇ ਜੰਜੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਤੇ ਤਸੱਲੀ ਪ੍ਰਗਟ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਖਿਲਾਫ ਪ੍ਰਸ਼ਾਸਨ ਵੱਲੋਂ ਜ਼ਰੂਰੀ ਕਦਮ ਚੁੱਕੇ ਗਏ ਹਨ। ਪਿੰਡ ਹਕੂਮਤ ਵਾਲਾ ਵਿਖੇ 100 ਬੈੱਡਾਂ ਦਾ ਕੋਰੋਨਾ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ ਹੈ, ਲੋੜ ਪੈਣ ਤੇ ਇਸ ਨੂੰ 500 ਬੈੱਡਾਂ ਦਾ ਕੀਤਾ ਜਾਵੇਗਾ। ਮੰਡੀਆਂ ਵਿੱਚ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੌੇ ਵਿੱਚ ਹੁਣ ਤੱਕ 3.42 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜੋ ਕਿ ਕੁੱਲ ਕਣਕ ਦਾ 50 ਫੀਸਦੀ ਦੇ ਕਰੀਬ ਬਣਦਾ ਹੈ ਅਤੇ 72 ਘੰਟਿਆਂ ਵਿੱਚ 90 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਪਹਿਲੀ ਵਾਰ ਜ਼ਿਲ੍ਹੇ ਵਿੱਚ ਰਾਈਸ ਚਾਵਲ ਸੈਲਰਾਂ ਨੂੰ ਖਰੀਦ ਕੇਂਦਰਾਂ ਦੇ ਤੌਰ ਤੇ ਚੁਣਿਆ ਗਿਆ ਹੈ ਅਤੇ ਜ਼ਿਲ੍ਹੇ ਵਿੱਚ 226 ਕੇਂਦਰਾਂ ਤੇ ਖਰੀਦ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹਾ ਕੋਰੋਨਾ ਮੁਕਤ ਹੋ ਚੁੱਕਿਆ ਹੈ। ਜਿਹੜਾ ਇੱਕ ਮਰੀਜ਼ ਸੀ, ਉਹ ਵੀ ਠੀਕ ਹੋਣ ਤੋਂ ਬਾਅਦ ਆਪਣੇ ਘਰ ਵਾਪਸ ਚਲਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰਪਾਲ ਸਿੰਘ, ਐੱਸਡੀਐਮ ਅਮਿਤ ਗੁਪਤਾ, ਐਸਡੀਐਮ ਰਣਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ ਵੀ ਹਾਜ਼ਰ ਸਨ।