ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ
ਫਿਰੋਜ਼ਪੁਰ 5 ਜਨਵਰੀ (ਏ. ਸੀ. ਚਾਵਲਾ) ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਕਿਸਾਨਾਂ ਲਈ ਲਏ ਗਏ ਇੱਕ ਮਹੱਤਵਪੂਰਨ ਫ਼ੈਸਲੇ ਤਹਿਤ ਕਿਸਾਨਾਂ ਲਈ ਮੁਫ਼ਤ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ, ਜਿਸ ਦਾ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ਼ੀ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਲਈ ਸਾਲਾਨਾ ਪ੍ਰੀਮੀਅਮ ਦੀ ਕਿਸ਼ਤ ਸਬੰਧਤ ਏਰੀਏ ਦੀ ਮਾਰਕੀਟ ਕਮੇਟੀ ਦੁਆਰਾ ਭਰੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਫ਼ਤ ਬੀਮਾ ਯੋਜਨਾ ਵਿੱਚ ਪਰਿਵਾਰ ਦੇ ਮੁੱਖੀ ਦੀ ਮੌਤ ਹੋਣ ਦੀ ਸੂਰਤ ਵਿੱਚ ਜਾਂ ਦੋ ਅੰਗ ਕੱਟੇ ਜਾਣ ਜਾਂ 100% ਨਕਾਰਾ ਹੋਣ ਦੀ ਸੂਰਤ ਵਿੱਚ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਾਲ ਵਿੱਚ ਕਿਸਾਨ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਲਈ 50,000 – ਰੁਪਏ ਤੱਕ ਦਾ ਮੁੱਫਤ ਡਾਕਟਰੀ ਇਲਾਜ ਵੀ ਸਰਕਾਰੀ ਪੱਧਰ ਤੇ ਕਰਵਾਇਆ ਜਾਵੇਗਾ । ਉਨ•ਾਂ ਅੱਗੇ ਦੱਸਿਆ ਕਿ ਇਸ ਸਕੀਮ ਦਾ ਲਾਭ ਦੇਣ ਲਈ ਪੰਜਾਬ ਦੀਆ ਸਾਰੀਆਂ ਮਾਰਕੀਟ ਕਮੇਟੀਆਂ ਦਾ ਅਹਿਮ ਯੋਗਦਾਨ ਹੋਵੇਗਾ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਲਾਭ ਉਠਾਉਣ ਲਈ ਕਿਸਾਨ ਆਪਣੀ ਵੇਚੀ ਗਈ ਜਿਣਸ ਦਾ ਜੇ-ਫਾਰਮ ,ਆਧਾਰ ਕਾਰਡ, ਮੋਬਾਈਲ ਨੰ: ਅਤੇ ਆਪਣੇ ਘਰ ਦਾ ਪੱਕਾ ਪਤਾ ਲੈ ਕੇ ਸਬੰਧਤ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਤੁਰੰਤ ਸੰਪਰਕ ਕਰਕੇ ਆਪਣਾ ਨਾਮ ਦਰਜ ਕਰਵਾਉਣ। ਜ਼ਿਲ•ਾ ਮੰਡੀ ਅਫਸਰ ਸ: ਮਨਜੀਤ ਸਿੰਘ ਬਰਾੜ ਦੱਸਿਆ ਨੇ ਆੜ•ਤੀਆ ਨੂੰ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਸਕੀਮ ਲਈ ਆਪਣਾ ਸਹਿਯੋਗ ਦੇਣ ਕਿÀੁਂਕਿ ਕਿਸਾਨ ਦਾ ਬਹੁਤ ਸਾਰਾ ਰਿਕਾਰਡ ਸਬੰਧਤ ਆੜ•ਤੀਏ ਪਾਸ ਹੀ ਹੁੰਦਾ ਹੈ। ਉਨ•ਾਂ ਕਿਹਾ ਕਿ ਇਸ ਸਬੰਧੀ ਪੰਜਾਬ ਮੰਡੀ ਬੋਰਡ ਵੱਲੋਂ 9 ਜਨਵਰੀ ਤੱਕ ਮਾਰਕੀਟ ਕਮੇਟੀਆਂ ਵਿੱਚ ਕਿਸਾਨਾਂ ਨੂੰ ਨਾਮ ਦਰਜ ਕਰਵਾਉਣ ਲਈ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਮੋਹਾਲੀ ਵੱਲੋਂ ਇਹ ਸਕੀਮ ਜਲਦੀ ਸ਼ੁਰੂ ਕਰਨ ਲਈ ਬੀਮਾ ਕੰਪਨੀਆਂ ਤੋਂ ਟੈਂਡਰ ਮੰਗੇ ਗਏ ਹਨ ਜਿਸ ਦਾ ਕੰਮ 18 ਜਨਵਰੀ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸ ਲਈ ਕਿਸਾਨਾਂ ਆੜ•ਤੀਆਂ ਤੇ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀਆਂ ਰਿਪੋਰਟਾਂ ਤਿਆਰ ਕਰਕੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਲਈ ਮੁਕੰਮਲ ਵੇਰਵਾ ਦੇਣ ਲਈ ਕਿਹਾ ਗਿਆ ਹੈ ਤਾ ਜੋ ਇਹ ਵੇਰਵਾ ਪੰਜਾਬ ਮੰਡੀ ਬੋਰਡ ਮੋਹਾਲੀ ਨੂੰ ਸਮੇਂ ਸਿਰ ਭੇਜਿਆ ਜਾ ਸਕੇ ਅਤੇ ਪੰਜਾਬ ਦੇ ਕਿਸਾਨ ਇਸ ਯੋਜਨਾ ਦਾ ਲਾਭ ਲੈ ਸਕਣ। ਉਨ•ਾਂ ਦੱਸਿਆ ਕਿ ਇਸ ਸਕੀਮ ਦੇ ਹੇਠ ਤਕਰੀਬਨ 11 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਕਿਸਾਨਾਂ ਦੀ ਸਿਹਤ ਅਤੇ ਨਿੱਜੀ ਦੁਰਘਟਨਾ ਦੇ ਬੀਮੇ ਦਾ ਪ੍ਰੀਮੀਅਮ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।