ਕਿਸਾਨਾਂ ਵੱਲੋਂ ਕੀਤੇ ਜਾ ਰਹੇ ਚੱਕਾ ਜਾਮ ਦੀ ਹਮਾਇਤ ਕਰੇਗੀ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਯੂਨੀਅਨ
6 ਫਰਵਰੀ ਦੇ ਚੱਕਾ ਜਾਮ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ :-ਮੁਲਾਜ਼ਮ ਜਥੇਬੰਦੀ
ਕਿਸਾਨਾਂ ਵੱਲੋਂ ਕੀਤੇ ਜਾ ਰਹੇ ਚੱਕਾ ਜਾਮ ਦੀ ਹਮਾਇਤ ਕਰੇਗੀ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਯੂਨੀਅਨ
6 ਫਰਵਰੀ ਦੇ ਚੱਕਾ ਜਾਮ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ :-ਮੁਲਾਜ਼ਮ ਜਥੇਬੰਦੀ
ਫ਼ਿਰੋਜ਼ਪੁਰ 5 ਫ਼ਰਵਰੀ 2021 ( ) ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫ਼ਰਵਰੀ ਕੀਤਾ ਜਾ ਰਿਹਾ ਚੱਕਾ ਜਾਮ ਦੀ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਵੱਲੋਂ ਕੀਤੀ ਜਾਵੇਗੀ ਹਮਾਇਤ ।
ਸਾਂਝਾ ਫਰੰਟ ਦੀ ਮੀਟਿੰਗ ਸ੍ਰੀ ਕੇ ਐਲ ਗਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਕਨਵੀਨਰ ਕ੍ਰਿਸ਼ਨ ਚੰਦ ਜਾਗੋਵਾਲੀਆ, ਰਾਮ ਪ੍ਰਸ਼ਾਦ, ਮਨੋਹਰ ਲਾਲ,ਰਾਕੇਸ਼ ਕੁਮਾਰ ਸ਼ਰਮਾ, ਬਲਵੀਰ ਸਿੰਘ ਕੰਬੋਜ ਸ਼ਾਮਲ ਹੋਏ। ਜਾਣਕਾਰੀ ਦਿੰਦਿਆਂ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਦੱਸਿਆ ਕਿ ਜਿਥੇ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਰ ਰਹੇ ਹਨ ਉਥੇ ਕਿਸਾਨਾਂ ਵੱਲੋਂ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਲਾਏ ਪੱਕੇ ਮੋਰਚੇ ਦੀ ਹਮਾਇਤ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਛੇ ਫਰਵਰੀ ਨੂੰ ਕੀਤੇ ਜਾ ਰਹੇ ਚੱਕਾ ਜਾਮ ਵਿਚ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕੀਤੇ ਜਾਣ , ਕਿਸਾਨਾਂ ਤੇ ਬਣਾਏ ਜਾ ਰਹੇ ਝੂਠੇ ਕੇਸ ਰੱਦ ਕੀਤੇ ਜਾਣ, ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੇ ਫਰਵਰੀ ਨੂੰ ਕੀਤੇ ਜਾ ਰਹੇ ਚੱਕਾ ਜਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ।
ਮੀਟਿੰਗ ਵਿੱਚ ਹਰਭਗਵਾਨ ਕੰਬੋਜ, ਪ੍ਰਵੀਨ ਕੁਮਾਰ, ਜਗਤਾਰ ਸਿੰਘ, ਅਜੀਤ ਸਿੰਘ ਸੋਢੀ, ਓਮ ਪ੍ਰਕਾਸ਼ ਰਾਣਾ, ਜਸਵਿੰਦਰ ਸਿੰਘ ਕੜਮਾ, ਬਲਵੀਰ ਸਿੰਘ ਗੋਖੀਵਾਲਾ, ਮਲਕੀਤ ਚੰਦ ਪਾਸੀ, ਅਸ਼ਵਨੀ ਕੁਮਾਰ ਅਤੇ ਮੁਖਤਿਆਰ ਸਿੰਘ ਆਦਿ ਹਾਜ਼ਰ ਹੋਏ।