Ferozepur News

ਕਿਸਾਨ ਜਥੇਬੰਦੀਆਂ ਨੇ ਬੈਂਕ ਦਾ ਘਿਰਾਓ ਕਰਕੇ ਦਿੱਤਾ ਧਰਨਾ

ਗੁਰੂਹਰਸਹਾਏ, 27 ਦਸੰਬਰ (ਪਰਮਪਾਲ ਗੁਲਾਟੀ)- ਸਥਾਨਕ ਸ਼ਹਿਰ ਦੇ ਸਹਿਕਾਰੀ ਖੇਤੀ ਵਿਕਾਸ ਬੈਂਕ ਵਲੋਂ ਜੇਲ ਭੇਜੇ ਗਏ 2 ਕਿਸਾਨਾਂ ਨੂੰ ਤੁਰੰਤ ਰਿਹਾਅ ਕਰਵਾਉਣ ਲਈ ਅੱਜ ਵੱਖ ਵੱਖ ਜਥੇਬੰਦੀਆਂ ਅਤੇ ਕਿਸਾਨਾਂ ਵਲੋਂ ਸਹਿਕਾਰੀ ਖੇਤੀ ਵਿਕਾਸ ਬੈਂਕ ਗੁਰੂਹਰਸਹਾਏ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ। ਜਿਸ ਦੌਰਾਨ ਧਰਨਕਾਰੀਆਂ ਨੇ ਕਿਸਾਨਾਂ ਨੂੰ ਜੇਲ੍ਹ ਵਿਚ ਡੱਕਣ 'ਤੇ ਰੋਸ ਪ੍ਰਗਟ ਕਰਦਿਆ ਬੈਂਕ ਅਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਵੀ ਕੀਤੀ ਅਤੇ ਮੰਗ ਕੀਤੀ ਕਿ ਜੇਲ੍ਹ ਭੇਜੇ ਗਏ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਸਭਾ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਸਾਂਝੇ ਤੌਰ 'ਤੇ ਕੀਤੀ। ਇਸ ਮੌਕੇ ਸਭਾ ਦੇ ਹਰੀ ਚੰਦ, ਭਗਵਾਨ ਦਾਸ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ, ਸੁਖਦੇਵ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨਦੇ ਹਰਨੇਕ ਸਿੰਘ ਮਹਿਮਾ, ਦਰਸ਼ਨ ਸਿੰਘ ਕੜਮਾ, ਗੁਲਜਾ ਸਿੰਘ ਕਬਰਵੱਛਾ ਨੇ ਆਏ ਹੋਏ ਕਿਸਾਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ             ੰ ਦੀ ਕੈਪਟਨ ਸਰਕਾਰ ਜਿਹੜੀ ਲੋਕਾਂ ਨਾਲ ਵੰਨ-ਸਵੰਨੇ ਲਾਰੇ ਲਾ ਕੇ ਪਾਵਰ ਵਿਚ ਆਈ ਹੈ, ਉਸਨੇ ਆਪਣੇ ਕੀਤੇ ਹੋਏ ਵਾਅਦੇ ਮੁਤਾਬਿਕ ਕਿਸਾਨਾਂ ਦੇ ਕਰਜੇ ਮੁਆਫ਼ ਕਰਕੇ ਕੁਝ ਰਾਹਤ ਤਾਂ ਕੀ ਦੇਣ ਸੀ ਉਲਟਾ ਕਿਸਾਨ ਜਥੇਬੰਦੀਆਂ ਦੇ ਦਬਾਅ ਹੇਠ ਸਾਲਾਂ ਤੋਂ ਕਿਸਾਨਾਂ ਨੂੰ ਜੇਲ ਭੇਜਣ ਦਾ ਜੋ ਅਮਲ ਰੁਕਿਆ ਹੋਇਆ ਸੀ ਉਸਨੂੰ ਫਿਰ ਤੋਂ ਸ਼ੁਰੂ ਕਰਕੇ ਕਿਸਾਨਾਂ ਉਪਰ ਦਬਾਅ ਬਣਾਇਆ ਜਾ ਰਿਹਾ ਹੈ ਕਿ ਕਿਸਾਨ ਕਰਜੇ ਮੁਆਫ਼ੀ ਦੇ ਵਾਅਦੇ ਬਾਰੇ ਆਪਣੇ ਆਪ ਹੀ ਭੁੱਲ ਜਾਣ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਡੇ ਕਿਸਾਨਾਂ ਨੂੰ ਜੇਲ ਵਿਚੋਂ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।
 

Related Articles

Back to top button