ਕਿਸਾਨ ਮਜ਼ਦੂਰ ਜਥੇਬੰਦੀ ਨੋਕਰੀਆ ਮੰਗ ਰਹੇ ਬੇਰੁਜਗਾਰਾਂ ਨੇ ਤਿੰਨ ਪੱਕੇ ਮੋਰਚਿਆਂ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਖਦੇੜਨ ਦੀ ਸਖ਼ਤ ਨਿਖੇਧੀ ਕੀਤੀ
ਕਿਸਾਨ ਮਜ਼ਦੂਰ ਜਥੇਬੰਦੀ ਨੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਿੱਖ ਸਦ ਭਾਵਨਾ ਦਲ, ਨੋਕਰੀਆ ਮੰਗ ਰਹੇ ਬੇਰੁਜਗਾਰਾਂ ਦੇ ਤਿੰਨ ਪੱਕੇ ਮੋਰਚਿਆਂ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਖਦੇੜਨ ਦੀ ਸਖ਼ਤ ਨਿਖੇਧੀ ਕੀਤੀ ਗਈ ਤੇ ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਮੰਗੀ।
27.8.2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਵਿਚ ਰਾਜਨੀਤਕ ਬਦਲਾਅ ਦੇ ਨਾਮ ਹੇਠ ਬਣੀ ਭਗਵੰਤ ਮਾਨ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਦਿਆਂ ਹੱਕ ਮੰਗਦੇ ਬੇਰੁਜ਼ਗਾਰਾਂ, 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮੁੱਦੇ ਉੱਤੇ ਸ਼ਾਂਤਮਈ ਧਰਨੇ ਉੱਤੇ ਬੈਠੇ ਸਦਭਾਵਨਾ ਦਲ ਦੇ ਕਾਰਕੁਨਾਂ ਨੂੰ ਮੁੱਖ ਮੰਤਰੀ ਦੀ ਸੰਗਰੂਰ ਵਿਚਲੀ ਰਿਹਾਇਸ਼ ਅੱਗੋਂ ਅੱਧੀ ਰਾਤ ਨੂੰ ਪੁਲਿਸ ਨੇ ਹਮਲਾ ਕਰਕੇ ਖਦੇੜ ਦਿੱਤਾ ਤੇ ਟੈਂਟ ਪੁੱਟ ਸੁੱਟੇ।
ਅਜੇ 2 ਦਿਨ ਪਹਿਲਾਂ ਪਟਿਆਲਾ ਵਿਚ ਧਰਨੇ ਉਤੇ ਬੈਠੇ ਬਿਜਲੀ ਵਿਭਾਗ ਦੇ ਲਾਈਨਮੈਨਾਂ ਉੱਤੇ ਭਗਵੰਤ ਮਾਨ ਦੀ ਸਰਕਾਰ ਨੇ ਅੰਨਾ ਜਬਰ ਕੀਤਾ ਹੈ ਤੇ ਲਾਠੀਆਂ ਵਰ੍ਹਾਈਆਂ ਹਨ।
ਕਿਸਾਨ ਆਗੂਆਂ ਭਗਵੰਤ ਮਾਨ ਸਰਕਾਰ ਨੂੰ ਕੀਤੇ ਚੋਣ ਵਾਅਦਿਆਂ ਉੱਤੇ ਪੂਰਾ ਉਤਰਨ ਦੀ ਤਾੜਨਾ ਕਰਦਿਆਂ ਇਹ ਘਟ ਰਹੀਆਂ ਘਟਨਾਵਾਂ ਤੇ ਸਰਕਾਰ ਦੇ ਜਬਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਜਬਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਆਪਣੇ ਹੱਕ ਮੰਗਣ ਵਾਲੇ ਮੁਜ਼ਾਹਰਾਕਾਰੀਆਂ ਦੇ ਜਮਹੂਰੀ ਹੱਕਾਂ ਦਾ ਘਾਣ ਕਰਨਾ ਬੰਦ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਸਾਰੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ।
ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਜਥੇਬੰਦੀ ਵੱਲੋਂ 12 ਸਤੰਬਰ ਨੂੰ ਪੰਜਾਬ ਭਰ ਵਿਚ ਹਲਕਾ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ ਤੇ ਇਨ੍ਹਾਂ ਧਰਨਿਆਂ ਦੀਆਂ 16 ਜ਼ਿਲ੍ਹਿਆਂ ਵਿੱਚ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ ਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਵਾਉਣ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖਤਮ ਕਰਨ , ਸਾਢੇ ਸਤਾਰਾਂ (17.5)ਏਕੜ ਹੱਦਬੰਦੀ ਕਾਨੂੰਨ ਲਾਗੂ ਕਰਕੇ ਬੇਜ਼ਮੀਨੇ ਤੇ ਥੁੜ ਜ਼ਮੀਨਿਆਂ ਵਿੱਚ ਜ਼ਮੀਨ ਦੀ ਸਾਵੀਂ ਵੰਡ ਕੀਤੀ ਜਾਵੇ।