ਕਿਸਾਨ ਮਜ਼ਦੂਰ ਜਥੇਬੰਦੀ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਅਹਿਮ ਮੀਟਿੰਗ, ਪ੍ਰਸ਼ਾਸਨ ਨਾਲ ਮਸਲੇ ਹੱਲ ਕਰਨ ਦੀ ਮੰਗ
ਕਿਸਾਨ ਮਜ਼ਦੂਰ ਜਥੇਬੰਦੀ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਅਹਿਮ ਮੀਟਿੰਗ, ਪ੍ਰਸ਼ਾਸਨ ਨਾਲ ਮਸਲੇ ਹੱਲ ਕਰਨ ਦੀ ਮੰਗ
ਫਿਰੋਜ਼ਪੁਰ, 05 ਫਰਵਰੀ 2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੀ ਜ਼ਿਲ੍ਹਾ ਫਿਰੋਜ਼ਪੁਰ ਕੋਰ ਕਮੇਟੀ ਦੀ ਮੀਟਿੰਗ ਅੱਜ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ‘ਤੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਹਾਜ਼ਰ ਰਹੇ।
ਮੀਟਿੰਗ ਬਾਅਦ ਜਾਰੀ ਲਿਖਤੀ ਪ੍ਰੈੱਸ ਨੋਟ ਰਾਹੀਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਆਗੂਆਂ ਨੇ ਸਰਬਸੰਮਤੀ ਨਾਲ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਪੈਂਡਿੰਗ ਮਸਲਿਆਂ ਨੂੰ ਹੱਲ ਕਰਨ ਲਈ ਜਲਦੀ ਹੀ ਮੀਟਿੰਗ ਕਰਨ ਦਾ ਫੈਸਲਾ ਕੀਤਾ। ਨਾਲ ਹੀ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਪਸੀ ਤਾਲਮੇਲ ਵਿੱਚ ਘਾਟ-ਕਮੀਆਂ ਨੂੰ ਦੂਰ ਕਰਨ ਲਈ ਵੀ ਗੱਲਬਾਤ ਹੋਈ।
ਸ਼ੰਬੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਇੱਕ ਸਾਲ ਪੂਰਾ ਹੋਣ ‘ਤੇ, ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਤਦਾਦ ਵਿੱਚ ਉਥੇ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ‘ਕਾਰਪੋਰੇਟ ਪੱਖੀ’ ਕਰਾਰ ਦਿੰਦਿਆਂ, ਕਿਸਾਨੀ ਮੰਗਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਉਠਾਈ ਗਈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੇਕਰ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਜਲਦੀ ਹੀ ਰੋਸ ਧਰਨਿਆਂ ਦੀ ਘੋਸ਼ਣਾ ਕੀਤੀ ਜਾਵੇਗੀ।
ਮੌਕੇ ‘ਤੇ ਹਾਜ਼ਰ: ਧਰਮ ਸਿੰਘ ਸਿੱਧੂ, ਅਮਨਦੀਪ ਸਿੰਘ ਕੱਚਰਭੰਨ, ਰਣਜੀਤ ਸਿੰਘ ਖੱਚਰਵਾਲਾ, ਸੁਰਜੀਤ ਸਿੰਘ ਫੌਜੀ, ਹਰਫੂਲ ਸਿੰਘ ਦੂਲੇ ਵਾਲਾ ਸਮੇਤ ਹੋਰ ਆਗੂ।