Ferozepur News

ਕਿਸਾਨ ਮਜ਼ਦੂਰ ਜਥੇਬੰਦੀ ਦੀ ਮੁੱਖ ਮੰਤਰੀ ਪੰਜਾਬ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਹੋਣ ਪਿਛੋਂ ਰੇਲ ਮਾਰਗ ਉੱਤੇ ਲੱਗਾ ਧਰਨਾ ਮੁਲਤਵੀ

ਮੁੱਖ ਮੰਤਰੀ ਨਾਲ ਜਥੇਬੰਦੀ ਦੀ ਅਗਲੀ ਮੀਟਿੰਗ 4 ਜਨਵਰੀ ਨੂੰ, ਜਥੇਬੰਦੀ ਵਲੋਂ ਸੂਬਾ ਕਮੇਟੀ ਦੀ ਮੀਟਿੰਗ 31 ਦਸੰਬਰ ਨੂੰ ਸੱਦੀ

ਕਿਸਾਨ ਮਜ਼ਦੂਰ ਜਥੇਬੰਦੀ ਦੀ ਮੁੱਖ ਮੰਤਰੀ ਪੰਜਾਬ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਹੋਣ ਪਿਛੋਂ ਰੇਲ ਮਾਰਗ ਉੱਤੇ ਲੱਗਾ ਧਰਨਾ ਮੁਲਤਵੀ
ਕਿਸਾਨ ਮਜ਼ਦੂਰ ਜਥੇਬੰਦੀ ਦੀ ਮੁੱਖ ਮੰਤਰੀ ਪੰਜਾਬ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਹੋਣ ਪਿਛੋਂ ਰੇਲ ਮਾਰਗ ਉੱਤੇ ਲੱਗਾ ਧਰਨਾ ਮੁਲਤਵੀ,
ਮੁੱਖ ਮੰਤਰੀ ਨਾਲ ਜਥੇਬੰਦੀ ਦੀ ਅਗਲੀ ਮੀਟਿੰਗ 4 ਜਨਵਰੀ ਨੂੰ, ਜਥੇਬੰਦੀ ਵਲੋਂ ਸੂਬਾ ਕਮੇਟੀ ਦੀ ਮੀਟਿੰਗ 31 ਦਸੰਬਰ ਨੂੰ ਸੱਦੀ।
ਫਿਰੋਜ਼ਪੁਰ, 28.12.2021: ਪਿਛਲੇ 9 ਦਿਨਾਂ ਤੋਂ ਕਿਸਾਨਾਂ ਮਜਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾ ਲਾਗੂ ਕਰਾਉਣ ਲਈ ਰੇਲਵੇ ਲਾਈਨ ਫਿਰੋਜ਼ਪੁਰ ਤੇ ਲੱਗੇ ਮੋਰਚੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਦੱਸਿਆ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਨਾਲ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋ ਅੱਜ ਉਨ੍ਹਾਂ ਦੀ ਚੰਡੀਗੜ ਸਥਿਤ ਰਿਹਾਇਸ਼ ਵਿਖੇ ਮੀਟਿੰਗ ਕੀਤੀ ਗਈ,
ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਗੜ੍ਹੇਮਾਰੀ ਨਾਲ ਮਾਝੇ ਵਿੱਚ ਤਬਾਹ ਹੋਈ ਬਾਸਮਤੀ ਦੀ ਫਸਲ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਦਿੱਤਾ ਜਾਵੇਗਾ, ਸ਼ਹੀਦ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜਾ ਇਕ ਹਫਤੇ ਵਿੱਚ ਦੇ ਦਿੱਤਾ ਜਾਵੇਗਾ, ਵੱਖ ਵੱਖ ਅੰਦੋਲਨ ਦੇ ਪਹਿਲੇ ਰਹਿੰਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜਾ ਦਿੱਤਾ ਜਾਵੇਗਾ, ਰੇਲਵੇ ਪੁਲੀਸ ਦੇ ਸਾਰੇ ਕੇਸ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਜਲਦੀ ਰੱਦ ਕਰ ਦਿੱਤੇ ਜਾਣਗੇ, ਪੁਲਿਸ ਕੇਸ ਜਿਆਦਾ ਵਾਪਸ ਹੋ ਗਏ ਹਨ, ਰਹਿੰਦੇ ਕੇਸ ਵੀ ਜਲਦੀ ਵਾਪਸ ਲਏ ਜਾਣਗੇ,
ਆਗੂਆਂ ਵੱਲੋਂ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਕੀਤੀ ਗਈ ਜਿਸ ਤੇ ਸੀ ਐੱਮ ਵੱਲੋ 5 ਏਕੜ ਤੱਕ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਇਕ ਹਫਤੇ ਵਿੱਚ  ਖਤਮ ਕਰਨ ਦਾ ਭਰੋਸਾ ਦਿੱਤਾ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦੀ ਸਹਿਮਤੀ ਬਣੀ ਤੇ 65% ਕਲੈਕਟਰ ਰੇਟ ਨੂੰ 4 ਕਿਸ਼ਤਾਂ ਵਿੱਚ ਕਿਸਾਨ ਦੇਣਗੇ, ਤਾਰ ਪਰਲੀਆਂ ਜ਼ਮੀਨਾਂ ਦੇ ਮੁਆਵਜੇ ਬਾਰੇ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਮਸਲੇ ਦਾ ਹੱਲ ਕੀਤਾ ਜਾਵੇਗਾ,36 ਹਜ਼ਾਰ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ, ਕੇਂਦਰ ਵਾਲੇ ਮਸਲਿਆਂ ਤੇ ਡੀ ਓ ਲੈਟਰ ਕੇਂਦਰ ਨੂੰ ਲਿਖੇ ਜਾਣਗੇ,ਇਸ ਤੋਂ ਇਲਾਵਾ ਨਸ਼ਾ ਬੰਦੀ, ਬੇਰੁਜਗਾਰੀ ਦੇ ਖਾਤਮੇ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। 4 ਜਨਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੁੱਖ ਮੰਤਰੀ ਪੰਜਾਬ ਨਾਲ ਦੁਬਾਰਾ ਮੀਟਿੰਗ ਹੋਵੇਗੀ। ਅੱਜ ਸ਼ਾਮ 4 ਵਜੇ ਧਰਨਾ ਮੁਲਵਤੀ ਕਰ ਦਿੱਤਾ ਗਿਆ।
ਇਸ ਮੌਕੇ ਹਰਫੂਲ ਸਿੰਘ, ਬਚਿੱਤਰ ਸਿੰਘ, ਨਰਿੰਦਰ ਪਾਲ ਸਿੰਘ, ਰਸ਼ਪਾਲ ਸਿੰਘ, ਗੁਰਮੇਲ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਅਮਨਦੀਪ ਸਿੰਘ, ਬਲਵਿੰਦਰ ਸਿੰਘ, ਬਲਰਾਜ ਸਿੰਘ, ਵੀਰ ਸਿੰਘ ਗੁਰਨਾਮ ਸਿੰਘ, ਜਸਵਿੰਦਰ ਭੱਪਾ,ਮੇਜਰ ਸਿੰਘ, ਖਿਲਾਰਾ ਸਿੰਘ, ਸਾਹਿਬ ਸਿੰਘ ਆਦਿ ਆਗੂ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button