ਕਿਸਾਨ ਮਜ਼ਦੂਰ ਜਥੇਬੰਦੀ ਨੇ ਯੂ.ਟੀ. ਪੁਲਿਸ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚਾ ਦੇ ਕਾਰਕੁੰਨਾਂ ਉੱਤੇ ਕੀਤੇ ਲਾਠੀਚਾਰਜ ਤੇ ਪਾਣੀ ਦੀਆਂ ਮਾਰੀਆਂ ਬੁਛਾੜਾਂ ਦੀ ਸਖ਼ਤ ਨਿਖੇਧੀ ਕੀਤੀ
ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਚਾਰੇ ਮੰਗਾਂ ਮੰਨਣ ਦੀ ਮੰਗ ਕੀਤੀ
ਕਿਸਾਨ ਮਜ਼ਦੂਰ ਜਥੇਬੰਦੀ ਨੇ ਯੂ.ਟੀ. ਪੁਲਿਸ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚਾ ਦੇ ਕਾਰਕੁੰਨਾਂ ਉੱਤੇ ਕੀਤੇ ਲਾਠੀਚਾਰਜ ਤੇ ਪਾਣੀ ਦੀਆਂ ਮਾਰੀਆਂ ਬੁਛਾੜਾਂ ਦੀ ਸਖ਼ਤ ਨਿਖੇਧੀ ਕੀਤੀ
9.2.2023
ਕਿਸਾਨ ਮਜ਼ਦੂਰ ਜਥੇਬੰਦੀ ਨੇ ਯੂ.ਟੀ. ਪੁਲਿਸ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚਾ ਦੇ ਕਾਰਕੁੰਨਾਂ ਉੱਤੇ ਕੀਤੇ ਲਾਠੀਚਾਰਜ ਤੇ ਪਾਣੀ ਦੀਆਂ ਮਾਰੀਆਂ ਬੁਛਾੜਾਂ ਦੀ ਸਖ਼ਤ ਨਿਖੇਧੀ ਕਰਦਿਆਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਚਾਰੇ ਮੰਗਾਂ ਮੰਨਣ ਦੀ ਮੰਗ ਕੀਤੀ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮੁਹਾਲੀ ਚੰਡੀਗੜ੍ਹ ਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ਾਂਤਮਈ ਗ੍ਰਿਫਤਾਰੀਆਂ ਦੇਣ ਮੁੱਖ ਮੰਤਰੀ ਦੀ ਕੋਠੀ ਜਾਦੇ ਵਰਕਰਾਂ ਉੱਤੇ ਯੂ.ਟੀ. ਪੁਲਿਸ ਵੱਲੋਂ ਕੀਤੇ ਲਾਠੀਚਾਰਜ ਤੇ ਪਾਣੀ ਦੀਆਂ ਮਾਰੀਆਂ ਬੁਛਾੜਾਂ ਨਾਲ ਕੇਂਦਰ ਤੇ ਪੰਜਾਬ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ।
ਇਸ ਘਟਨਾ ਦੀ ਕਿਸਾਨ ਆਗੂਆਂ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ ਤੇ ਸਵਾਲ ਕੀਤਾ ਗਿਆ ਹੈ ਕਿ ਕੇਂਦਰ ਵਿੱਚ ਚਾਹੇ ਕਾਂਗਰਸ ਜਾਂ ਭਾਜਪਾ ਦੀ ਸਰਕਾਰ ਹੋਵੇ ਵਿਚ ਕੋਈ ਅੰਤਰ ਨਹੀਂ ਕੀਤਾ ਜਾ ਸਕਦਾ। ਸਟੇਟ ਪਾਵਰ ਦੀ ਅੰਨ੍ਹੀ ਵਰਤੋਂ ਕਰਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿੱਚ ਰੁਕਾਵਟਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ ਤੇ ਸਟੇਟ ਨਾਲ ਅਸਹਿਮਤੀ ਰੱਖਣ ਵਾਲਿਆਂ ਉੱਤੇ ਦੇਸ਼ ਧ੍ਰੋਹ ਦੇ ਪਰਚੇ ਕਰਕੇ ਅੰਦਰ ਸੁੱਟਿਆ ਜਾ ਰਿਹਾ ਹੈ। ਲੋਕਾਂ ਨੂੰ ਜਾਤ-ਪਾਤਾਂ, ਧਰਮਾਂ, ਫਿਰਕਿਆਂ ਵਿੱਚ ਵੰਡੇ ਕੇ ਰਾਜ-ਗੱਦੀ ਸਲਾਮਤ ਹਾਕਮਾਂ ਵੱਲੋਂ ਰੱਖੀ ਜਾ ਰਹੀ ਹੈ।
ਕਿਸਾਨ ਆਗੂਆ ਨੇ ਜੋਰਦਾਰ ਮੰਗ ਕੀਤੀ ਕਿ ਕੱਲ੍ਹ ਵਾਲੀ ਘਟਨਾ ਦੀ ਜਾਂਚ ਕਰਵਾਈ ਜਾਵੇ ਤੇ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ, ਸਜਾਵਾਂ ਕੱਟ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ, ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਖਿਲਾਫ਼ ਪਰਚੇ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਤੇ 328 ਸਰੂਪਾਂ ਦੀ ਚੋਰੀ ਕਰਨ ਵਾਲੇ ਦੋਸ਼ੀ ਪਹਿਚਾਣ ਸਜ਼ਾਵਾਂ ਦਿੱਤੀਆਂ ਜਾਣ, ਖੱਬੀ ਪੱਖੀ ਚਿੰਤਕਾਂ ਨੂੰ ਦੇਸ਼ ਧ੍ਰੋਹ ਪਰਚੇ ਰੱਦ ਕਰਕੇ ਜੇਲਾਂ ਵਿੱਚੋਂ ਤੁਰੰਤ ਰਿਹਾਅ ਕੀਤਾ ਜਾਵੇ।🙏🙏🙏 ਬਲਜਿੰਦਰ ਤਲਵੰਡੀ