ਕਿਸਾਨ ਮਜ਼ਦੂਰ ਜਥੇਬੰਦੀ ਨੇ ਗ਼ੈਰ ਰਾਜਨੀਤਕ ਸੰਯੁਕਤ ਮੋਰਚੇ ਵੱਲੋਂ 22 ਅਗਸਤ ਨੂੰ ਜੰਤਰ- ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਧਰਨੇ ਦੀ ਹਮਾਇਤ ਕੀਤੀ
ਲਖੀਮਪੁਰ ਖੀਰੀ ਕਿਸਾਨ ਮੋਰਚੇ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਤੁਰੰਤ ਮੰਨਣ ਦਾ ਕਰੇ ਐਲਾਨ
ਕਿਸਾਨ ਮਜ਼ਦੂਰ ਜਥੇਬੰਦੀ ਨੇ ਗ਼ੈਰ ਰਾਜਨੀਤਕ ਸੰਯੁਕਤ ਮੋਰਚੇ ਵੱਲੋਂ 22 ਅਗਸਤ ਨੂੰ ਜੰਤਰ- ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਧਰਨੇ ਦੀ ਹਮਾਇਤ ਕੀਤੀ
ਲਖੀਮਪੁਰ ਖੀਰੀ ਕਿਸਾਨ ਮੋਰਚੇ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਤੁਰੰਤ ਮੰਨਣ ਦਾ ਕਰੇ ਐਲਾਨ
ਫਿਰੋਜ਼ਪੁਰ, ਅਗਸਤ 21, 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਦੌਰਾਨ 9 ਦਸੰਬਰ 2021 ਨੂੰ ਲਿਖਤੀ ਤੌਰ ਤੇ ਮੰਨੀਆਂ ਮੰਗਾਂ ਤੋਂ ਭੱਜਣ ਖਿਲਾਫ ਗੈਰ ਰਾਜਨੀਤਕ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਅਗਸਤ ਨੂੰ ਜੰਤਰ- ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ।
ਬਲਜਿੰਦਰ ਤਲਵੰਡੀ ਨੇ ਦਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇਸ ਧਰਨੇ ਦੀ ਪੂਰੀ ਪੂਰੀ ਹਮਾਇਤ ਕੀਤੀ ਜਾਂਦੀ ਹੈ ਤੇ ਕੇਂਦਰ ਸਰਕਾਰ ਪਾਸੋਂ ਲਖੀਮਪੁਰ ਖੀਰੀ ਵਿਖੇ ਲੱਗੇ ਕਿਸਾਨ ਮੋਰਚੇ ਦੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਕੇ ਤੁਰੰਤ 120B ਦੇ ਹੋਏ ਪਰਚੇ ਵਿਚ ਗ੍ਰਿਫ਼ਤਾਰ ਕੀਤਾ ਜਾਵੇ, ਜੇਲ੍ਹ ਵਿਚ ਬੰਦ ਨਿਰਦੋਸ਼ ਕਿਸਾਨ ਤੁਰੰਤ ਰਿਹਾਅ ਕੀਤੇ ਜਾਣ, 23 ਫਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਤੁਰੰਤ ਬਣਾਇਆ ਜਾਵੇ, ਬਿਜਲੀ ਸੋਧ ਬਿੱਲ 2022 ਦਾ ਖਰੜਾ ਰੱਦ ਕੀਤਾ ਜਾਵੇ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਤੇ ਪਾਏ ਕੇਸ ਤੁਰੰਤ ਰੱਦ ਕੀਤੇ ਜਾਣ, ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਸ਼ਹੀਦ ਮੰਨ ਕੇ ਉਨ੍ਹਾਂ ਪੰਜ ਲੱਖ ਦਾ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਸਨਅਤਕਾਰਾਂ, ਕਾਰਪੋਰੇਟਾਂ ਦੀ ਤਰਜ਼ ਉੱਤੇ ਵੱਟੇ ਖਾਤੇ ਪਾ ਕੇ ਰੱਦ ਕੀਤਾ ਜਾਵੇ, ਫ਼ਸਲਾਂ ਦੇ ਭਾਅ ਡਾ: ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ 2c ਧਾਰਾ ਮੁਤਾਬਕ ਲਾਗਤ ਖਰਚੇ ਗਿਣ ਕੇ ਦਿੱਤੇ ਜਾਣ, ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕੀਤੀ ਜਾਵੇ।