Ferozepur News
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ D.C. ਦਫ਼ਤਰ ਫ਼ਿਰੋਜ਼ਪੁਰ ਅੱਗੇ ਪੱਕੇ ਮੋਰਚੇ ਦੇ ਚੋਥੇਂ ਦਿਨ ਕਿਸਾਨਾਂ ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ D.C. ਦਫ਼ਤਰ ਫ਼ਿਰੋਜ਼ਪੁਰ ਅੱਗੇ ਪੱਕੇ ਮੋਰਚੇ ਦੇ ਚੋਥੇਂ ਦਿਨ ਕਿਸਾਨਾਂ ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ
ਫ਼ਿਰੋਜ਼ਪੁਰ, 29.11.2022: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ D.C. ਦਫ਼ਤਰਾਂ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ ਚੋਥੇਂ ਦਿਨ ਕਿਸਾਨਾਂ ਮਜ਼ਦੂਰਾਂ ਨੇ ਕੇਂਦਰ ਵਿੱਚ ਮੋਦੀ ਸਰਕਾਰ ਤੇ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕਰਕੇ D.C. ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਹਾਈਵੇ ਤੇ ਸਰਕਾਰਾਂ ਦਾ ਪੁਤਲਾ ਫੂਕਿਆ। ਇਸ ਸੰਬੰਧੀ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਦੱਸਿਆ ਕਿ ਕਿਸਾਨ ਆਗੂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਕਿਹਾ ਕਿ ਭਗਵੰਤ ਮਾਨ ਤੇ ਮੋਦੀ ਦੀ ਸਰਕਾਰ ਕਿਸਾਨਾਂ ਮਜ਼ਦੂਰਾਂ ਪ੍ਰਤੀ ਗੈਰ-ਸੰਵੇਦਨਸ਼ੀਲ ਹਨ।
ਪਿਛਲੇ 4 ਦਿਨਾਂ ਤੋਂ ਜ਼ਿਲ੍ਹਾਂ ਕੇਂਦਰ ਤੇ ਪੱਕਾ ਮੋਰਚਾ ਰਿਹਾ ਹੈ। ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਗੱਲ ਸਣਨ ਨਹੀਂ ਆਇਆ, ਜੇਕਰ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨਾਂਹ ਸੁਣੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੜਕਾਂ, ਰੇਲਾਂ ਜਾਮ ਹੋ ਸਕਦੀਆਂ ਹਨ।ਜਿਸ ਦੀ ਜ਼ਿੰਮੇਵਾਰ ਭਗਵੰਤ ਮਾਨ ਤੇ ਮੋਦੀ ਦੀ ਸਰਕਾਰ ਹੋਵੇਗੀ। ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਤੇ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾ ਕੇ ਲਾਗਤ ਖਰਚਿਆਂ ਵਿੱਚ 50% ਮੁਨਾਫ਼ਾ ਜੋੜ ਕੇ ਦਿੱਤਾ ਜਾਵੇ, ਮਾਈਕਰੋ ਫਾਈਨਾਂਸ ਕੰਪਨੀਆਂ ਦਾ ਕਰਜ਼ਾ ਖਤਮ ਕੀਤਾ ਜਾਵੇ, ਮਨਰੇਗਾ ਸਕੀਮ ਅਧੀਨ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਜੌਬ ਕਾਰਡ ਬਣਾਏ ਜਾਣ, 365 ਦਿਨ ਕੰਮ ਦਿੱਤਾ ਜਾਵੇ ਤੇ ਦਿਹਾੜੀ ਡਬਲ ਕੀਤੀ ਜਾਵੇ, ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੇ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀਆਂ ਜ਼ਮੀਨ ਦਾ ਰੇਟ ਇੱਕਸਾਰ ਕੀਤਾ ਜਾਵੇ, 100% ਉਜਾੜਾ ਭੱਤਾਂ ਤੇ ਬਾਜਾਰੀ ਰੇਟ ਨਾਲੋਂ 6 ਗੁਣਾਂ ਦਿੱਤਾ ਜਾਵੇ, 17.5 (ਸਾਢੇ ਸਤਾਰਾਂ)ਹੱਦਬੰਦੀ ਕਾਨੂੰਨ ਲਾਗੂ ਕਰਕੇ ਸਰਪਲਸ ਜ਼ਮੀਨਾਂ ਜ਼ਬਤ ਕੀਤੀਆਂ ਜਾਣ ਤੇ ਬੇਜ਼ਮੀਨਿਆਂ ਤੇ ਥੁੜ ਜ਼ਮੀਨਿਆਂ ਵਿਚ ਵੰਡੀਆਂ ਜਾਣ, 2007 ਵਿਚ ਤੌੜੀਆਂ ਇੰਤਕਾਲਾਂ ਦੁਬਾਰਾ ਬਹਾਲ ਕਰਕੇ ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਮੁਸਤਰਕਾ ਜੁਮਲਾ ਖਾਤਿਆ ਦੀਆਂ ਜਮੀਨਾਂ ਪੰਚਾਇਤ ਨੂੰ ਦੇਣ ਲਈ ਪੰਚਾਇਤ ਐਕਟ 1961 ਵਿੱਚ ਕੀਤੀ ਸੋਧ ਰੱਦ ਕੀਤੀ ਜਾਵੇ।
ਇਸ ਮੌਕੇ ਅਮਨਦੀਪ ਸਿੰਘ ਕੱਚਰਭੰਨ, ਬਲਰਾਜ ਸਿੰਘ ਫੇਰੋਕੇ, ਮੱਖਣ ਸਿੰਘ ਵਾੜਾ ਜਵਾਹਰ ਸਿੰਘ,ਧਰਮ ਸਿੰਘ ਸਿੱਧੂ, ਰਣਜੀਤ ਸਿੰਘ ਖੱਚਰਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਸੁਖਵਿੰਦਰ ਸਿੰਘ ਭੱਪਾ, ਮਨਜੋਤ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।