Ferozepur News

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਅੱਗੇ ਮੋਰਚੇ ਵਿੱਚ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਦੀਆਂ ਸਭ ਤਿਆਰੀਆਂ ਮੁਕੰਮਲ

ਜਾਂਚ ਲਈ ਕਮਿਸ਼ਨ ਕਾਇਮ ਕਰਨ ਦੀ ਮੰਗ ਕੀਤੀ ਜਾਵੇਗੀ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਅੱਗੇ ਮੋਰਚੇ ਵਿੱਚ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਦੀਆਂ ਸਭ ਤਿਆਰੀਆਂ ਮੁਕੰਮਲ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਅੱਗੇ ਮੋਰਚੇ ਵਿੱਚ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਦੀਆਂ ਸਭ ਤਿਆਰੀਆਂ ਮੁਕੰਮਲ, ਜਨਤਕ ਇਕੱਠ ਵਿਚ ਮਤਾ ਪਾਸ ਕਰਕੇ ਦਿੱਲੀ ਮੋਰਚੇ ਨਾਲ ਸਬੰਧਿਤ ਬਾਕੀ ਮੰਗਾਂ ਦਾ ਹੱਲ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ, ਲੋਹੁਕਾਂ ਸ਼ਰਾਬ ਫੈਕਟਰੀ ਸਮੇਤ ਸਨਅਤੀ ਇਕਾਈਆਂ ਦੀ ਜਾਂਚ ਲਈ ਕਮਿਸ਼ਨ ਕਾਇਮ ਕਰਨ ਦੀ ਮੰਗ ਕੀਤੀ ਜਾਵੇਗੀ।

ਫ਼ਿਰੋਜ਼ਪੁਰ, 25.1.2023: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਦਿੱਲੀ ਕਿਸਾਨ ਮੋਰਚੇ ਨੂੰ ਸਮਰਪਿਤ ਫਤਹਿ ਦਿਵਸ ਸਬੰਧੀ ਜ਼ੀਰਾ ਮਾਲਬਰੋਸ ਸ਼ਰਾਬ ਫੈਕਟਰੀ ਅੱਗੇ ਵਿਸ਼ਾਲ ਜਨਤਕ ਰੈਲੀ ਦੀਆਂ ਸਭ ਤਿਆਰੀਆਂ ਪਿੰਡਾਂ ਵਿੱਚ ਕਿਸਾਨ ਆਗੂਆਂ ਵੱਲੋਂ ਮੀਟਿੰਗਾਂ ਲਾਕੇ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ ਤੇ ਨੌਜਵਾਨ ਇਸ ਵਿੱਚ ਸ਼ਾਮਲ ਹੋਣਗੇ।

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਕੱਠ ਵਿੱਚ ਮਤਾ ਪਾਸ ਕਰਕੇ ਮੰਗ ਕੀਤੀ ਜਾਵੇਗੀ ਕਿ ਦਿੱਲੀ ਮੋਰਚੇ ਨਾਲ ਸਬੰਧਿਤ ਬਾਕੀ ਰਹਿ ਗਈਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਜ਼ਮਾਨਤ ਰੱਦ ਕੀਤੀ ਜਾਵੇ ਤੇ ਬਾਕੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, 23 ਫ਼ਸਲਾਂ ਦੀ ਖ਼ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਦਿੱਲੀ ਮੋਰਚੇ ਦੌਰਾਨ ਦਿੱਲੀ, ਹਰਿਆਣਾ, ਯੂ.ਪੀ, ਪੁਲਿਸ ਵੱਲੋਂ ਕੀਤੇ ਪਰਚੇ ਰੱਦ ਕਰਨ, ਬਿਜਲੀ ਸੋਧ ਬਿਲ 2022 ਤੇ ਬਿਜਲੀ ਵੰਡ ਰੂਲਜ 2022 ਰੱਦ ਕਰਨ, ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ, ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੇ ਸ਼ਾਂਤਮਈ ਧਰਨੇ ਉੱਤੇ ਗੋਲੀ ਚਲਾ ਕੇ 2015 ਵਿਚ ਦੋ ਸਿੰਘਾਂ ਨੂੰ ਸ਼ਹੀਦ ਕਰਨ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ, ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨ, ਡਾ: ਸਵਾਮੀਨਾਥਨ ਕਮੇਟੀ ਦੀ ਰਿਪੋਰਟ ਅਨੁਸਾਰ 2c ਧਾਰਾ ਮੁਤਾਬਕ ਲਾਗਤ ਖ਼ਰਚੇ ਗਿਣ ਕੇ ਫ਼ਸਲਾਂ ਦੇ ਭਾਅ ਦੇਣ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਚੌਥੇ ਦਰਜੇ ਦੇ ਕਰਮਚਾਰੀਆਂ ਮੁਤਾਬਿਕ ਪੈਨਸ਼ਨ ਦੇਣ, ਸਾਢੇ ਸਤਾਰਾਂ ਹੱਦਬੰਦੀ ਕਾਨੂੰਨ ਲਾਗੂ ਕਰਕੇ ਸਰਪਲਸ ਲੱਖਾਂ ਏਕੜ ਜ਼ਮੀਨ ਬੇਜ਼ਮੀਨਿਆਂ ਵਿੱਚ ਵੰਡਣ, ਨਸ਼ੇ ਤੇ ਭ੍ਰਿਸ਼ਟਾਚਾਰ ਖਤਮ ਕਰਨ, ਅਮੀਰਾਂ ਦੀ ਆਮਦਨ ਉੱਤੇ 75% ਟੈਕਸ ਲਾਉਣ, ਲੋਹੁਕਾਂ ਸ਼ਰਾਬ ਫੈਕਟਰੀ ਸਮੇਤ ਪੰਜਾਬ ਭਰ ਵਿੱਚ ਸਾਰੀਆਂ ਸਨਅਤੀ ਇਕਾਈਆਂ ਦੇ ਹਵਾ,ਪਾਣੀ, ਧਰਤੀ ਨੂੰ ਪ੍ਰਦੂਸ਼ਿਤ ਕਰਨ ਦੀ ਜਾਂਚ ਕਰਨ ਲਈ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਮਾਹਿਰਾਂ ਦੀ ਕਮੇਟੀ ਦਾ ਗਠਨ ਕਰਨ, ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ, ਭਾਰਤ ਮਾਲਾ ਅਧੀਨ ਬਣ ਰਹੇ ਨੈਸ਼ਨਲ ਹਾਈਵੇ ਲਈ ਇਕਵਾਇਰ ਕੀਤੀਆਂ ਜਮੀਨਾਂ ਦੇ ਰੇਟ ਇਕ ਸਾਰ ਕਰਨ ਆਦਿ ਮੰਗਾਂ ਤੁਰੰਤ ਮੰਨੀਆਂ ਜਾਣ।

ਕਿਸਾਨ ਆਗੂਆਂ ਅੱਗੇ ਦੱਸਿਆ ਕਿ ਦਿੱਲੀ ਮੋਰਚੇ ਦੌਰਾਨ 26 ਜਨਵਰੀ 2021 ਦੀ ਘਟਨਾ ਇਤਿਹਾਸ ਵਿੱਚ ਵਿਲੱਖਣ ਘਟਨਾ ਹੈ, ਰਿੰਗ ਰੋਡ ਉਤੇ ਮਾਰਚ ਕਰਨ ਦੀ ਘਟਨਾ ਨੇ ਜਥੇਬੰਦੀ ਦਾ ਨਾਮ ਸੁਨਹਿਰੀ ਅੱਖਰਾਂ ਵਿਚ ਲਿਖਾਂ ਦਿੱਤਾ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜੀਆਂ ਮਾਣ ਕਰਨਗੀਆਂ ਤੇ 29 ਜਨਵਰੀ 2021 ਨੂੰ ਜਥੇਬੰਦੀ ਦੀ ਸਟੇਜ ਉੱਤੇ ਹਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ 29 ਜਨਵਰੀ ਨੂੰ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਵੀ ਮੁਕੰਮਲ ਹਨ।

 

🙏🙏 ਬਲਜਿੰਦਰ ਤਲਵੰਡੀ

Related Articles

Leave a Reply

Your email address will not be published. Required fields are marked *

Back to top button