ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 6 ਜੋਨਾਂ ਦੀ ਕੀਤੀ ਕਨਵੈਨਸ਼ਨ ਚੱਲ ਰਹੇ ਦੇਸ਼ ਵਿਆਪੀ ਕਿਸਾਨੀ ਅੰਦੋਲਨ ਨੂੰ ਮਜਬੂਤੀ ਦੇਣ ਤੇ ਪਿੰਡਾਂ ਵਿੱਚ ਸਮਾਰਟ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 6 ਜੋਨਾਂ ਦੀ ਕੀਤੀ ਕਨਵੈਨਸ਼ਨ ਚੱਲ ਰਹੇ ਦੇਸ਼ ਵਿਆਪੀ ਕਿਸਾਨੀ ਅੰਦੋਲਨ ਨੂੰ ਮਜਬੂਤੀ ਦੇਣ ਤੇ ਪਿੰਡਾਂ ਵਿੱਚ ਸਮਾਰਟ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ
ਫਿਰੋਜ਼ਪੁਰ, ਸਤਮਬਰ 2-9-2024: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਫਿਰੋਜਪੁਰ ਦੇ 6 ਜੋਨਾਂ ਮੱਖੂ, ਮੱਲਾਂਵਾਲਾ, ਜ਼ੀਰਾ,ਬਾਬਾ ਗਾਂਧਾ ਸਿੰਘ, ਆਰਿਫ਼ਕੇ ਤੇ ਤਲਵੰਡੀ ਭਾਈ ਦੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਦੀ ਕਨਵੈਨਸ਼ਨ ਇਤਿਹਾਸਿਕ ਗੁਰਦੁਆਰਾ ਸ਼ਹੀਦ ਸ਼ਾਮ ਸਿੰਘ ਅਟਾਰੀ ਦੇ ਅਸਥਾਨਾਂ ਤੇ ਜਿਲਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਵੀ ਸ਼ਮੂਲੀਅਤ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਜਿਲਾ ਆਗੂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਤੇ ਹਰਫੂਲ ਸਿੰਘ ਦੂਲੇਵਾਲਾ ਨੇ ਦੱਸਿਆ ਕਿ ਅੱਜ ਦੀ ਕੀਤੀ ਜਾ ਰਹੀ ਕਨਵੈਨਸ਼ਨ ਵਿੱਚ ਬੋਲਦਿਆ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਕਿਸਾਨਾਂ ਮਜ਼ਦੂਰਾਂ ਦੇ ਹਮਲਿਆਂ ਨੂੰ ਰੋਕਣ ਤੇ ਕਿਸਾਨਾਂ ਮਜ਼ਦੂਰਾਂ ਦਾ ਰਾਜ ਕਾਇਮ ਕਰਨ ਲਈ ਅੱਜ ਦੀ ਕਨਵੈਨਸ਼ਨ ਵਿੱਚੋਂ ਹਰੇਕ ਜੋਨ ਵਿੱਚੋਂ ਵੱਧ ਤੋਂ ਵੱਧ ਗਿਣਤੀ ਵਿੱਚ ਬੀਬੀਆਂ ਦੀ ਸ਼ਮੂਲੀਅਤ ਕਰਵਾਈ ਗਈ ਤੇ ਪਿੰਡ ਪੱਧਰੀ ਮੀਟਿੰਗਾਂ ਅਗਲੇ ਦਿਨਾਂ ਵਿੱਚ ਲਾ ਕੇ ਪਿੰਡ ਇਕਾਈਆਂ ਵਿੱਚ ਬੀਬੀਆਂ ਦੀਆਂ ਕਮੇਟੀਆਂ ਦਾ ਗਠਨ ਕਰਕੇ ਜੋਨ ਤੇ ਜ਼ਿਲ੍ਹਾ ਪੱਧਰੀ ਬੀਬੀਆਂ ਦੀਆ ਕਮੇਟੀਆਂ ਕਾਇਮ ਕੀਤੀਆਂ ਜਾਣਗੀਆਂ ਚੱਲ ਰਹੇ ਦੇਸ਼ ਵਿਆਪੀ ਕਿਸਾਨੀ ਅੰਦੋਲਨਾਂ ਦੀ ਵਾਗਡੋਰ ਬੀਬੀਆਂ ਦੇ ਹੱਥ ਦੇਣ ਦੀ ਵਿਉਂਤਬੰਦੀ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਸਰਕਾਰ ਵੱਲੋਂ ਲਾਏ ਜਾ ਰਹੇ ਸਮਾਰਟ ਚਿੱਪ ਵਾਲੇ ਮੀਟਰ ਪਿੰਡਾਂ ਵਿੱਚ ਨਹੀਂ ਲੱਗਣ ਦਿੱਤੇ ਜਾਣਗੇ ਤੇ ਮੰਗ ਕੀਤੀ ਜਾਂਦੀ ਹੈ ਕਿ ਘਰੇਲੂ ਬਿਜਲੀ ਖਪਤ 1 ਰੁਪਇਆਂ ਯੂਨਿਟ ਕੀਤੀ ਜਾਵੇ, ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਵੱਲੋਂ ਛਾਪੇਮਾਰੀ ਕਰਕੇ ਵੱਡੇ ਜੁਰਮਾਨੇ ਪਾਉਣ ਦੀ ਜਥੇਬੰਦੀ ਵਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ ਤੇ ਨਸ਼ਿਆਂ ਦੇ ਵਹਿਣ ਵਿੱਚ ਵਹਿ ਕੇ ਆਦੀ ਹੋ ਚੁੱਕੇ ਨੋਜਵਾਨਾਂ ਨੂੰ ਬਚਾਇਆ ਜਾਵੇ ਤੇ ਨਸ਼ਾ ਵੇਚਣ ਵਾਲਿਆਂ ਤੇ ਸ਼ਿਕੰਜਾ ਕੱਸਿਆ ਜਾਵੇ ਤੇ ਇਸ ਦੀ ਨਿਰਪੱਖਤਾ ਨਾਲ ਜਾਂਚ ਕਰਕੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਧਰਾਵਾਂ ਤਹਿਤ ਜੇਲ੍ਹਾਂ ਅੰਦਰ ਡੱਕਿਆਂ ਜਾਵੇ, ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਬੰਦ ਕੀਤਾ ਜਾਵੇ। ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀ ਹੜਤਾਲ ਦੀ ਜਥੇਬੰਦੀ ਵੱਲੋਂ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕੀਤੀਆਂ ਜਾਣ।
ਇਸ ਮੌਕੇ ਬੀਬੀ ਸਲਵਿੰਦਰ ਕੌਰ, ਪਰਵਿੰਦਰ ਕੌਰ , ਸੁਖਬੀਰ ਕੌਰ, ਪਿਆਰ ਕੌਰ, ਰਣਜੀਤ ਸਿੰਘ ਖੱਚਰਵਾਲਾ, ਅਮਨਦੀਪ ਸਿੰਘ ਕੱਚਰਭੰਨ, ਗੁਰਮੇਲ ਸਿੰਘ ਫੱਤੇਵਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਬਲਰਾਜ ਸਿੰਘ ਫੇਰੋਕੇ,ਮੱਖਣ ਸਿੰਘ ਵਾੜਾ, ਬਚਿੱਤਰ ਸਿੰਘ ਕੁਤਬਦੀਨ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।