ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਕੀਤੀ ਜੋਨ ਇਕਾਈਆਂ ਦੀ ਮੀਟਿੰਗ,28 ਫਰਵਰੀ ਨੂੰ ਦਿੱਤਾ ਜਾਵੇਗਾ ਮੱਖੂ ਥਾਣੇ ਦਾ ਘਿਰਾਓ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਕੀਤੀ ਜੋਨ ਇਕਾਈਆਂ ਦੀ ਮੀਟਿੰਗ,28 ਫਰਵਰੀ ਨੂੰ ਦਿੱਤਾ ਜਾਵੇਗਾ ਮੱਖੂ ਥਾਣੇ ਦਾ ਘਿਰਾਓ
ਫਿਰੋਜ਼ਪੁਰ, ਫ਼ਰਵਰੀ 22, 2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਜੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੀ ਅਹਿਮ ਮੀਟਿੰਗ ਗੁਰਦੁਆਰਾ ਗੁਰੂ ਅਮਰਦਾਸ ਜੀ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ-54 ਤੇ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵੀ ਹਾਜ਼ਰ ਹੋਏ.
ਮੀਟਿੰਗ ਸੰਬੰਧੀ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਆਗੂਆਂ ਨੇ ਜੋਨ ਆਗੂਆਂ ਦੀ ਕਾਰਗੁਜ਼ਾਰੀ, ਆਪਸੀ ਤਾਲਮੇਲ, ਘਾਟਾ ਕਮਜ਼ੋਰੀਆਂ ਤੇ ਸਥਿਰਤਾ ਨਾਲ਼ ਵਿਚਾਰ ਵਟਾਂਦਰਾ ਤੇ ਚੱਲ ਰਹੇ ਕਿਸਾਨੀ ਮੰਗਾਂ ਸਬੰਧੀ ਮੋਰਚਿਆ ਦੀ ਜਾਣਕਾਰੀ ਨੂੰ ਸਾਂਝਾ ਕੀਤਾ ਗਿਆ।
ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਪੁਲਿਸ ਨਾਲ ਸੰਬੰਧਿਤ ਮਸਲਿਆਂ ਨੂੰ ਲੈ ਕੇ 28 ਫਰਵਰੀ ਨੂੰ ਥਾਣਾ ਮੱਖੂ ਅੱਗੇ ਮੰਗਾਂ ਦੀ ਪੂਰਤੀ ਤੱਕ ਨਿਰੰਤਰ ਧਰਨਾ ਦਿੱਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਸਾਹਿਬ ਸਿੰਘ ਤਲਵੰਡੀ, ਬੀਬੀ ਮਨਜੀਤ ਕੌਰ, ਜਸਬੀਰ ਕੌਰ, ਛਿੰਦਰ ਕੌਰ,ਗੁਰਮੀਤ ਕੌਰ, ਜੋਗਿੰਦਰ ਕੌਰ, ਨਿਰਮਲ ਕੌਰ, ਹਰਜੀਤ ਕੌਰ, ਬਲਕਾਰ ਸਿੰਘ, ਜਰਨੈਲ ਸਿੰਘ,ਸਵਰਨ ਸਿੰਘ,ਭਜਨ ਸਿੰਘ,ਸੂਰਤ ਸਿੰਘ, ਰਮਨਦੀਪ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਨਿਰਮਲ ਸਿੰਘ, ਜਸਬੀਰ ਸਿੰਘ, ਗੁਰਿੰਦਰ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਅਤੇ ਲਖਵਿੰਦਰ ਸਿੰਘ ਹਾਜ਼ਰ ਸਨ.