ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ SKM ਦੇ ਆਗੂਆਂ ਦੀ ਗ੍ਰਿਫਤਾਰੀ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ
ਭਗਵੰਤ ਮਾਨ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨ ਕੇ ਤੁਰੰਤ ਕਰਨੀ ਚਾਹੀਦੀ ਰਿਹਾਈ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ SKM ਦੇ ਆਗੂਆਂ ਦੀ ਗ੍ਰਿਫਤਾਰੀ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ
ਭਗਵੰਤ ਮਾਨ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨ ਕੇ ਤੁਰੰਤ ਕਰਨੀ ਚਾਹੀਦੀ ਰਿਹਾਈ
ਫਿਰੋਜ਼ਪੁਰ, ਮਾਰਚ 4, 2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਮਜ਼ਦੂਰਾਂ ਵਲੋਂ SKM ਦੇ ਕਿਸਾਨ ਆਗੂਆਂ ਦੀ ਛਾਪੇਮਾਰੀ ਕਰਕੇ ਕੀਤੀ ਗ੍ਰਿਫਤਾਰੀ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜਿਲਾ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਮੀਟਿੰਗ ਦੇ ਕੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਾਂਹ ਕਰਨ ਤੇ ਬੌਖਲਾਹਟ ਵਿਚ ਮੀਟਿੰਗ ਨੂੰ ਅੱਧ ਵਿਚਕਾਰ ਹੀ ਛੱਡ ਕੇ ਚਲੇ ਜਾਣਾ ਨਿੰਦਣਯੋਗ ਹੈ। ਮੁੱਖ ਮੰਤਰੀ ਵਲੋਂ ਕਹਿਣਾ ਕਿ ਹੁਣ ਤੱਕ ਜੋ ਮੰਗਾਂ ਤੇ ਸਹਿਮਤੀ ਬਣੀ ਹੈ ਉਹ ਵੀ ਸਮਝੋਤੇ ਰੱਦ ਹਨ, ਇੱਕ ਜਿੰਮੇਵਾਰ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਗਲਤੀ ਮੰਨ ਕੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਈ ਦੇ ਹੁਕਮ ਦੇ ਕੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਕਰਨੇ ਚਾਹੀਦੇ ਹਨ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸਦੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਪਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜਿਵੇਂ ਕਿਸਾਨ ਆਗੂਆਂ ਦੀ ਦੇਰ ਰਾਤ ਛਾਪੇਮਾਰੀ ਕਰਕੇ ਗ੍ਰਿਫਤਾਰੀ ਕੀਤੀ ਹੈ, ਜੇਕਰ ਪੰਜਾਬ ਵਿੱਚ ਨਸ਼ਿਆਂ ਦੇ ਸੌਦਾਗਰਾਂ ਦੇ ਘਰਾਂ ਤੇ ਗੈਂਗਸਟਰਾਂ ਤੇ ਛਾਪੇਮਾਰੀ ਕੀਤੀ ਹੁੰਦੀ ਤਾਂ ਅੱਜ ਪੰਜਾਬ ਨੂੰ ਨਸ਼ਿਆਂ ਦਾ ਸੰਤਾਪ ਨਾਂਹ ਝੱਲਣਾ ਪੈਦਾ।