Ferozepur News

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਸ਼ਹੀਦਾਂ ਨੂੰ ਸਮਰਪਿਤ ਫਿਰੋਜਪੁਰ ਦੀ ਦਾਣਾ ਮੰਡੀ ਵਿਖੇ ਬੀਬੀਆਂ ਦੀ ਵਿਸ਼ਾਲ ਕਨਵੈਨਸ਼ਨ ਮੌਕੇ ਜ਼ਿਲ੍ਹਾ ਪੱਧਰੀ ਬੀਬੀਆਂ ਦਾ ਸੰਗਠਨ ਬਣਾਇਆ ਤੇ ਮਾਨ ਸਰਕਾਰ ਦੇ ਜ਼ਬਰ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਸ਼ਹੀਦਾਂ ਨੂੰ ਸਮਰਪਿਤ ਫਿਰੋਜਪੁਰ ਦੀ ਦਾਣਾ ਮੰਡੀ ਵਿਖੇ ਬੀਬੀਆਂ ਦੀ ਵਿਸ਼ਾਲ ਕਨਵੈਨਸ਼ਨ ਮੌਕੇ ਜ਼ਿਲ੍ਹਾ ਪੱਧਰੀ ਬੀਬੀਆਂ ਦਾ ਸੰਗਠਨ ਬਣਾਇਆ ਤੇ ਮਾਨ ਸਰਕਾਰ ਦੇ ਜ਼ਬਰ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਸ਼ਹੀਦਾਂ ਨੂੰ ਸਮਰਪਿਤ ਫਿਰੋਜਪੁਰ ਦੀ ਦਾਣਾ ਮੰਡੀ ਵਿਖੇ ਬੀਬੀਆਂ ਦੀ ਵਿਸ਼ਾਲ ਕਨਵੈਨਸ਼ਨ ਮੌਕੇ ਜ਼ਿਲ੍ਹਾ ਪੱਧਰੀ ਬੀਬੀਆਂ ਦਾ ਸੰਗਠਨ ਬਣਾਇਆ ਤੇ ਮਾਨ ਸਰਕਾਰ ਦੇ ਜ਼ਬਰ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ

ਫਿਰੋਜਪੁਰ, 23-3-2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਫਿਰੋਜਪੁਰ ਦੀ ਜ਼ਿਲ੍ਹਾ ਕਮੇਟੀ ਦੀ ਪ੍ਰਧਾਨਗੀ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵੱਲੋਂ ਫਿਰੋਜਪੁਰ ਦੀ ਛਾਉਣੀ ਦਾਣਾ ਮੰਡੀ ਵਿਖੇ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਸ਼ਹੀਦਾਂ ਨੂੰ ਯਾਦ ਕਰਦਿਆਂ ਬੀਬੀਆਂ ਦੀ ਜਿਲਾ ਪੱਧਰੀ ਕਮੇਟੀ ਦਾ ਗਠਨ ਕਰਦਿਆਂ ਸਟੇਜ ਸਕੱਤਰ ਦੀ ਭੂਮਿਕਾ ਰਣਬੀਰ ਸਿੰਘ ਰਾਣਾ ਨੇ ਨਿਭਾਈ।

ਕਿਸਾਨ ਆਗੂਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸਤਨਾਮ ਸਿੰਘ ਪੰਨੂ,ਸੁਖਜੀਤ ਕੌਰ ਬੁੱਕਣ ਵਾਲਾ, ਹਰਮੀਤ ਕੌਰ ਬਾਘਾਪੁਰਾਣਾ, ਸੁਖਵਿੰਦਰ ਕੌਰ ਮਹਾਲਾ ਖੁਰਦ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਕੀਤੇ ਸ਼ੰਭੂ, ਖਨੌਰੀ ਬਾਰਡਰਾਂ ਤੇ ਕੀਤੇ ਜਬਰ ਦੀ ਸਖਤ ਨਿਖੇਧੀ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗ੍ਰਿਫਤਾਰ ਕੀਤੇ ਕਿਸਾਨਾਂ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ ਤੇ ਕਿਸਾਨਾਂ ਮਜ਼ਦੂਰਾਂ ਦੇ ਸਮਾਨ ਦੀ ਕੀਤੀ ਭੰਨਤੋੜ ਦੀ ਭਰਪਾਈ ਵੀ ਸਰਕਾਰ ਵੱਲੋਂ ਕਰਵਾਈ ਜਾਵੇਗੀ।

ਸੂਬਾ ਆਗੂਆਂ ਨੇ ਕਿਹਾ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਜ਼ਿਲਿਆ ਵਿੱਚ ਵੀ ਬੀਬੀਆਂ ਦੇ ਸੰਗਠਨ ਬਣਾਏ ਜਾਣਗੇ ਤੇ ਭਗਵੰਤ ਮਾਨ ਦੀ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੀ ਪੁਲਿਸ ਵਲੋਂ ਕੀਤੇ ਬਾਰਡਰਾਂ ਤੇ ਦੁਖਦਾਈ ਵਰਤਾਰੇ ਵਿਰੁੱਧ 25 ਮਾਰਚ ਤੱਕ ਲਗਾਤਾਰ ਪਿੰਡ ਪੱਧਰੀ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਤੇ ਸੀਨੀਅਰ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮ ਕੇ ਤੇ SHO ਵਲੋਂ ਕੀਤੀ ਕੁੱਟਮਾਰ ਅਤੇ ਗਾਲੀ ਗਲੋਚ ਦੀ ਸਖ਼ਤ ਨਿੰਦਾ ਕਰਦੇ ਹਾਂ ਉਕਤ ਪੁਲਿਸ ਅਫਸਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਜਬਰੀ ਐਕਵਾਇਰ ਕਰਕੇ ਕਿਸਾਨਾਂ ਮਜ਼ਦੂਰਾਂ ਨੂੰ ਜ਼ਮੀਨਾਂ ਵਿਚੋਂ ਬਾਹਰ ਕੱਢਣ ਤੇ ਮੋਦੀ ਦੀ ਹਕੂਮਤ ਦੇ ਇਸ਼ਾਰੇ ਤੇ ਕੰਮ ਕਰ ਰਹੀ ਮਾਨ ਸਰਕਾਰ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ, ਭਗਵੰਤ ਮਾਨ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਤੇ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਦੇ ਰਾਜ ਸਿਰਜਣ ਦੇ ਜੋ ਬੋਲ ਬੋਲੇ ਸਨ ਅੱਜ ਉਹਨਾਂ ਵਾਅਦਿਆਂ ਤੋਂ ਪੰਜਾਬ ਸਰਕਾਰ ਬਿਲਕੁਲ ਹੀ ਭੱਜ ਚੁੱਕੀ ਹੈ ਤੇ ਪੰਜਾਬ ਵਿੱਚ ਨਸ਼ਿਆਂ, ਬੇਰੁਜ਼ਗਾਰੀ, ਲੁੱਟਾਂ ਖੋਹਾਂ ਤੇ ਦੇਸ਼ ਤੇ ਪੰਜਾਬ ਨੂੰ ਲੁੱਟਣ ਵਾਲਿਆਂ ਦਾ ਰਾਜ ਕਾਇਮ ਹੈ। ਕਿਸਾਨ ਆਗੂਆਂ ਗੁਰਮੇਲ ਸਿੰਘ ਫੱਤੇਵਾਲਾ,ਧਰਮ ਸਿੰਘ ਸਿੱਧੂ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਰਣਜੀਤ ਸਿੰਘ ਖੱਚਰਵਾਲਾ, ਨਰਿੰਦਰਪਾਲ ਸਿੰਘ ਜਤਾਲਾ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਤੇ ਆਪਣੀਆਂ ਹੱਕੀ ਮੰਗਾਂ ਲਈ ਕਿਰਤੀ ਕਾਮਿਆਂ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ, ਵਪਾਰੀਆਂ, ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਇਕੱਠੇ ਹੋ ਕੇ ਲੜਨਾ ਹੀ ਪਵੇਗਾ।

ਇਸ ਮੌਕੇ ਸੁਰਜੀਤ ਸਿੰਘ ਫੌਜੀ, ਅਮਨਦੀਪ ਸਿੰਘ ਕੱਚਰਭੰਨ, ਹਰਫੂਲ ਸਿੰਘ ਦੂਲੇਵਾਲਾ, ਬੀਬੀ ਸੁਖਬੀਰ ਕੌਰ ਕਾਮਲ ਵਾਲਾ, ਹਰਜਿੰਦਰ ਕੌਰ ਜੀਆਂ ਬੱਗਾ, ਮਨਜੀਤ ਕੌਰ ਬਾਹੜਵਾਲੀ, ਮਹਿੰਦਰ ਕੌਰ ਲੱਖਾਂ ਹਾਜੀ, ਮਨਜੀਤ ਕੌਰ ਕਮਾਲਾ ਬੋਦਲਾਂ, ਸੰਦੀਪ ਕੌਰ ਤਤਪਰਹਜ਼ਾਰਾਂ ਸਿੰਘ ਵਾਲਾ, ਸਵਰਨ ਕੌਰ ਖਾਈ ਫੇਮੇਕੀ, ਪਿਆਰ ਕੌਰ ਸੰਤੂ ਵਾਲਾ, ਅਮਰਜੀਤ ਕੌਰ ਮਾਦੀਕੇ,ਬਲਰਾਜ ਸਿੰਘ ਫੇਰੋਕੇ, ਵੀਰ ਸਿੰਘ ਨਿਜਾਮਦੀਨ ਵਾਲਾ,ਗੁਰਬਖ਼ਸ਼ ਸਿੰਘ ਪੰਜਗਰਾਈਂ, ਮੱਖਣ ਸਿੰਘ ਵਾੜਾ, ਗੁਰਨਾਮ ਸਿੰਘ ਅਲੀਕੇ, ਮੰਗਲ ਸਿੰਘ ਸਵਾਈਕੇ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Related Articles

Leave a Reply

Your email address will not be published. Required fields are marked *

Back to top button