ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਤਿੰਨ ਜੋਨਾਂ ਦੀਆਂ ਕੋਰ ਕਮੇਟੀਆਂ ਦੀ ਮੀਟਿੰਗ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਤਿੰਨ ਜੋਨਾਂ ਦੀਆਂ ਕੋਰ ਕਮੇਟੀਆਂ ਦੀ ਮੀਟਿੰਗ ਕਰਕੇ 19 ਮਾਰਚ ਨੂੰ ਐੱਸ.ਡੀ.ਓ.(S.D.O) ਪਾਵਰਕਾਮ ਮੱਖੂ ਦੇ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ, 29 ਮਾਰਚ ਦੀ ਸ਼ਹੀਦਾਂ ਨੂੰ ਸਮਰਪਿਤ ਸੂਬਾ ਪੱਧਰੀ ਰੈਲੀ ਅੰਮ੍ਰਿਤਸਰ ਵਿਖੇ, ਬੇਰੁਜ਼ਗਾਰਾਂ E.T.T ਅਧਿਆਪਕਾ ਤੇ ਲਾਠੀਚਾਰਜ ਦੀ ਨਿੰਦਾ ਤੇ ਬੇਮੌਸਮੀ ਬਰਸਾਤ ਨਾਲ ਹੋਈਆਂ ਫ਼ਸਲਾਂ ਦੀ ਬਰਬਾਦੀ ਸਬੰਧੀ ਮੁਆਵਜ਼ੇ ਦੀ ਕੀਤੀ ਮੰਗ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਖੂ ਦੀ ਮੀਟਿੰਗ ਇੰਦਰਜੀਤ ਸਿੰਘ ਕੱਲੀ ਵਾਲਾ,ਜ਼ੋਨ ਮੱਲਾਂਵਾਲਾ ਦੀ ਮੀਟਿੰਗ ਸਾਹਿਬ ਸਿੰਘ ਦੀਨੇ ਕੇ ਤੇ ਜ਼ੋਨ ਜ਼ੀਰਾ ਦੀ ਮੀਟਿੰਗ ਰਣਬੀਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈਆਂ। ਮੀਟਿੰਗ ਵਿੱਚ ਪਾਸ ਕੀਤੇ ਮਤਿਆਂ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਨੌਕਰੀ ਦੀ ਮੰਗ ਕਰ ਰਹੇ ਬੇਰੁਜ਼ਗਾਰ E.T.T ਅਧਿਆਪਕਾਂ ਉੱਤੇ ਪਟਿਆਲਾ ਵਿਖੇ ਕੈਪਟਨ ਸਰਕਾਰ ਦੀ ਸ਼ਹਿ ਤੇ ਪੁਲਿਸ ਵੱਲੋਂ ਕੀਤਾ ਅੰਨ੍ਹੇਵਾਹ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਹੈ ਤੇ ਅਧਿਆਪਕਾਂ ਵਲੋਂ ਨਹਿਰ ਵਿਚ ਛਾਲ ਮਾਰਨ ਦੀ ਕੋਸ਼ਿਸ਼,ਜੋ ਕਿ ਕੈਪਟਨ ਸਰਕਾਰ ਦੇ ਮੱਥੇ ਉੱਤੇ ਕਲੰਕ ਹੈ, ਜਿਸ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਹੁਤ ਹੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਬੇਰੁਜ਼ਗਾਰ E.T.T ਅਧਿਆਪਕਾਂ ਨੂੰ ਤੁਰੰਤ ਨੌਕਰੀਆਂ ਦਿੱਤੀਆਂ ਜਾਣ ਤੇ ਕੁਝ ਦਿਨ ਪਹਿਲਾਂ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਹੋਈਆਂ ਫਸਲਾਂ, ਸਬਜ਼ੀਆਂ ਦੀ ਹੋਈ ਵੱਡੇ ਪੱਧਰ ਤੇ ਤਬਾਹੀ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਤੇ ਹੜ੍ਹਾਂ ਨਾਲ ਪਿਛਲੇ ਸਾਲ 2018-19 ਤੇ ਇਸ ਸਾਲ 2019-20 ਦਾ ਮੁਆਵਜ਼ਾ 40 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ। ਮੀਟਿੰਗਾਂ ਨੂੰ ਸੰਬੋਧਨ ਕਰਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਮੀਤ-ਪ੍ਰਧਾਨ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ 19 ਮਾਰਚ ਨੂੰ ਐੱਸ.ਡੀ.ਓ.(S.D.O) ਮੱਖੂ ਪਾਵਰਕਾਮ ਦੇ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਵਿੱਚ ਸੈਂਕੜੇ ਪਿੰਡਾਂ ਵਿੱਚੋਂ ਹਜ਼ਾਰਾਂ ਕਿਸਾਨ,ਮਜ਼ਦੂਰ ,ਬੀਬੀਆਂ, ਬੱਚੇ ਸ਼ਮੂਲੀਅਤ ਕਰਨਗੇ ਤੇ ਜੇਕਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਹੋਰ ਤਿੱਖੇ ਸੰਘਰਸ਼ ਦਾ ਰਸਤਾ ਅਖਤਿਆਰ ਕਰਨਗੇ।ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪਾਵਰਕਾਮ (ਬਿਜਲੀ)ਮਹਿਕਮੇ ਦੀ ਹੋਵੇਗੀ। ਇਸ ਮੌਕੇ ਕਿਸਾਨ ਆਗੂਆਂ ਨੇ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ 29 ਮਾਰਚ ਦੀ ਸ਼ਹੀਦਾਂ ਨੂੰ ਸਮਰਪਿਤ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਂਕੜੇ ਪਿੰਡਾਂ ਵਿੱਚੋਂ ਹਜ਼ਾਰਾਂ ਦੀ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ ਤੇ ਕੈਪਟਨ ਸਰਕਾਰ ਵੱਲੋਂ ਚੋਣ ਵਾਅਦਿਆਂ ਵੇਲੇ ਲੋਕਾਂ ਨਾਲ ਕੀਤੇ ਹੋਏ ਚੋਣ ਵਾਅਦੇ ਪੂਰਾ ਕਰਨ ਦੀ ਮੰਗ ਕਰਨਗੇ ਤੇ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਾ ਕੀਤੇ ਤਾਂ 8 ਅਪ੍ਰੈਲ ਤੋਂ ਪੰਜਾਬ ਭਰ ਦੇ ਡੀ.ਸੀ. ਦਫਤਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ।ਜਿਸ ਦੀ ਜ਼ਿੰਮੇਵਾਰੀ ਵੀ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਸੁਰਿੰਦਰ ਸਿੰਘ ਘੁੱਦੂਵਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਅਮਨਦੀਪ ਸਿੰਘ ਕੱਚਰਭੰਨ,ਬਲਕਾਰ ਸਿੰਘ, ਲਖਵਿੰਦਰ ਸਿੰਘ ਜੋਗੇਵਾਲਾ, ਰਣਜੀਤ ਸਿੰਘ ਖੱਚਰ ਵਾਲਾ, ਗੁਰਮੇਲ ਸਿੰਘ ਫੱਤੇ ਵਾਲਾ, ਬਲਰਾਜ ਸਿੰਘ ਫੇਰੋ ਕੇ, ਹਰਫੂਲ ਸਿੰਘ, ਬਚਿੱਤਰ ਸਿੰਘ ਦੂਲੇਵਾਲਾ, ਅੰਗਰੇਜ਼ ਸਿੰਘ ਬੂਟੇ ਵਾਲਾ, ਕਰਨ ਮੱਖੂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।