ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਕਾਲੇ ਝੰਡਿਆਂ ਨਾਲ ਰੋਸ ਮਾਰਚ ਕਰਕੇ ਮੋਦੀ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕੀਤੇ
ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਰੋਸ ਮਾਰਚ ਕਰਕੇ ਮੋਦੀ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕੀਤੇ ਗਏ, ਵਹੀਕਲਾਂ, ਦੁਕਾਨਾਂ,ਘਰਾਂ ਉੱਤੇ ਲਗਾਏ ਕਾਲੇ ਝੰਡੇ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਕਾਲੇ ਝੰਡਿਆਂ ਨਾਲ ਰੋਸ ਮਾਰਚ ਕਰਕੇ ਮੋਦੀ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕੀਤੇ
ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਰੋਸ ਮਾਰਚ ਕਰਕੇ ਮੋਦੀ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕੀਤੇ ਗਏ, ਵਹੀਕਲਾਂ, ਦੁਕਾਨਾਂ,ਘਰਾਂ ਉੱਤੇ ਲਗਾਏ ਕਾਲੇ ਝੰਡੇ
ਫਿਰੋਜ਼ਪੁਰ, 26.5.2021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਜੋਨਾਂ ਦੀਆਂ ਇਕਾਈਆਂ ਵਿੱਚ ਮੋਦੀ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਇਸ ਸਬੰਧੀ ਲਿਖਤੀ ਪ੍ਰੈਸ ਨੋਟ ਰਾਹੀਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨੇ ਕਿਹਾ ਕਿ 26 ਮਈ ਨੂੰ ਰਾਜਧਾਨੀ ਦਿੱਲੀ ਨੂੰ ਕਿਸਾਨਾਂ ਮਜ਼ਦੂਰਾਂ ਵੱਲੋਂ ਘੇਰੇ ਹੋਏ 6 ਮਹੀਨੇ ਹੋ ਗਏ ਹਨ। ਇਹ ਦਿਨ ਕਿਸਾਨ ਅੰਦੋਲਨ ਲਈ ਇਸ ਕਰਕੇ ਵੀ ਮਹੱਤਵਪੂਰਨ ਹੈ ਕਿਉਂਕਿ ਅਜਾਦੀ ਤੋ ਬਾਅਦ ਇਹ ਪਹਿਲਾ ਅੰਦੋਲਨ ਹੈ ਜਿਸਨੇ 6 ਮਹੀਨੇ ਤਕ ਰਾਜਧਾਨੀ ਦਿੱਲੀ ਦੀ ਘੇਰਾਬੰਦੀ ਕੀਤੀ ਹੋਈ ਹੈ।ਇਸ ਲਈ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਨੂੰ ਦੇਖਦਿਆਂ ਹੋਇਆਂ ਇਸ ਵਿਸ਼ਾਲ ਐਕਸ਼ਨ ਦਾ ਸਾਂਝਾ ਫੈਸਲਾ ਕੀਤਾ ਗਿਆ। ਜਿਸ ਤਹਿਤ ਜਥੇਬੰਦੀ ਵੱਲੋਂ ਪਿੰਡਾ ਤੇ ਕਸਬਿਆਂ ਵਿੱਚ ਕਾਲੇ ਝੰਡਿਆਂ ਨਾਲ ਰੋਸ ਮਾਰਚ ਕਰਕੇ ਮੋਦੀ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕੀਤੇ ਗਏ।
ਘਰਾਂ,ਦੁਕਾਨਾਂ,ਵਹੀਕਲਾਂ ਉੱਤੇ ਕਾਲੇ ਝੰਡੇ ਲਗਾਏ ਗਏ ਤੇ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਨੂੰਨ ਰੱਦ ਕੀਤੇ ਜਾਣ,M.S.P. ਦੀ ਗਰੰਟੀ ਵਾਲਾ ਕਾਨੂੰਨ ਲਾਗੂ ਕੀਤਾ ਜਾਵੇ, ਬਿਜਲੀ ਸੋਧ ਬਿਲ 2020 ਰੱਦ ਕੀਤਾ ਜਾਵੇ,ਪ੍ਰਦੂਸ਼ਣ ਐਕਟ ਵਾਪਸ ਲਿਆ ਜਾਵੇ। ਕਾਰਪੋਰੇਟ ਪੱਖੀ ਮੋਦੀ ਸਰਕਾਰ ਦੀ ਨੀਅਤ ਅਤੇ ਨੀਤੀ ਦੋਨੋ ਹੀ ਖੋਟੀ ਹੈ।
ਉਹ ਕਰੋਨਾ ਦੀ ਆੜ ਵਿੱਚ ਅੰਦੋਲਨ ਖਤਮ ਕਰਾਉਣ ਦੀ ਸਿਰਫ ਸਾਜਿਸ਼ ਹੀ ਨਹੀਂ ਰਚ ਰਹੀ ਸਗੋਂ ਕਿਸਾਨਾਂ ਉਪਰ ਜਬਰ ਢਾਹੁਣ ਦੇ ਮਨਸੂਬੇ ਵੀ ਸਾਹਮਣੇ ਆਏ ਹਨ ।ਮੋਦੀ ਸਰਕਾਰ ਵਿਸ਼ਵ ਵਪਾਰ ਸੰਸਥਾ, ਮੁਦਰਾ ਕੋਸ਼ ਫੰਡ, ਵਰਲਡ ਬੈਂਕ ਦੇ ਦਬਾਅ ਹੇਠ ਖੇਤੀ ਕਾਨੂੰਨ ਰੱਦ ਨਾ ਕਰਨ ਤੇ ਅੜੀ ਹੋਈ ਹੈ। ਇਸਦੇ ਖਿਲਾਫ ਅੱਜ ਦੇ ਅੰਦੋਲਨ ਨੂੰ ਕਿਸਾਨਾਂ,ਮਜਦੂਰਾਂ ਤੇ ਆਮ ਲੋਕਾਂ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ।