ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਵਲੋਂ ਅਨਾਜ ਮੰਡੀ, ਪਿਪਲੀ, ਕੁੜਕਸ਼ੇਤਰ ਵਿੱਚ ਕਿਸਾਨ ਮਹਾ ਪੰਚਾਇਤ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਤੋਂ ਕਿਸਾਨਾਂ ਮਜ਼ਦੂਰਾਂ ਦਾ ਕਾਫ਼ਲਾ ਹੋਇਆ ਰਵਾਨਾ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਵਲੋਂ ਅਨਾਜ ਮੰਡੀ, ਪਿਪਲੀ, ਕੁੜਕਸ਼ੇਤਰ ਵਿੱਚ ਕਿਸਾਨ ਮਹਾ ਪੰਚਾਇਤ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਤੋਂ ਕਿਸਾਨਾਂ ਮਜ਼ਦੂਰਾਂ ਦਾ ਕਾਫ਼ਲਾ ਹੋਇਆ ਰਵਾਨਾ
ਫਿਰੋਜ਼ਪੁਰ, 22-9-2024: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਫਿਰੋਜਪੁਰ ਦਾ ਕਾਫਲਾ ਅੱਜ ਹੋ ਰਹੀ ਪਿਪਲੀ ਅਨਾਜ਼ ਮੰਡੀ ਕੁੜਕਸ਼ੇਤਰ ਦੋਵਾਂ ਫਾਰਮਾਂ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਅਯੋਜਿਤ ਮਹਾ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ ਮਜ਼ਦੂਰਾਂ ਦਾ ਕਾਫਲਾ ਸ਼ਾਮਿਲ ਹੋਣ ਲਈ ਰਵਾਨਾ ਹੋਇਆ।
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਜੋ ਕਿਸਾਨੀ ਮੋਰਚੇ ਚੱਲ ਰਹੇ ਹਨ ਸਿਰਫ 750 ਸੌਂ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਹਨ ਹੈ ਦੇ ਭਰਮ ਭੁਲੇਖੇ ਅੱਜ ਦੀ ਮਹਾਂ ਰੈਲੀ ਦੂਰ ਕਰ ਦੇਵੇਗੀ ਤੇ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ ਤੇ ਕਿਸਾਨਾਂ ਮਜ਼ਦੂਰਾਂ ਦੀਆਂ ਚੱਲ ਰਹੇ ਮੋਰਚਿਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਮਜਬੂਰ ਕਰ ਦੇਵੇਗੀ।
ਇਸ ਮੌਕੇ ਨਰਿੰਦਰ ਪਾਲ ਸਿੰਘ ਜਤਾਲਾ, ਮੰਗਲ ਸਿੰਘ ਸਵਾਈਕੇ, ਵੀਰ ਸਿੰਘ ਨਿਜਾਮਦੀਨ ਵਾਲਾ, ਸੁਰਜੀਤ ਸਿੰਘ ਫੌਜੀ, ਬਲਰਾਜ ਸਿੰਘ ਫੇਰੋਕੇ, ਅਵਤਾਰ ਸਿੰਘ ਵਾਹਕਾ, ਸਾਹਿਬ ਸਿੰਘ ਦੀਨੇਕੇ, ਮੱਸਾ ਸਿੰਘ,ਸਵਰਨ ਸਿੰਘ ਘੁੱਦੂਵਾਲਾ ਆਦਿ ਆਗੂ ਹਾਜਰ ਸਨ।