ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿਖੇ ਦਾਣਾ ਮੰਡੀ ਵਿਖੇ ਵਿਸ਼ਾਲ ਮਹਾਂ ਰੈਲੀ
26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਪੰਜਾਬ ਵਿਚ ਰੇਲਾਂ, ਸੜਕਾਂ ਤੇ ਕਾਰੋਬਾਰ ਬੰਦ ਕਰਨ ਦਾ ਐਲਾਨ ਕੀਤਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿਖੇ ਦਾਣਾ ਮੰਡੀ ਵਿਖੇ ਵਿਸ਼ਾਲ ਮਹਾਂ ਰੈਲੀ
ਫਿਰੋਜ਼ਪੁਰ, 15.2.2021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾ ਵਲੋਂ ਨਿੱਜੀਕਰਨ, ਉਦਾਰੀਕਰਨ, ਸਾਮਰਾਜੀ ਕਾਰਪੋਰੇਟ ਵਿਕਾਸ ਮਾਡਲ ਦੇ ਖਿਲਾਫ ਅੱਜ ਫਿਰੋਜ਼ਪੁਰ ਦੀ ਦਾਣਾ ਮੰਡੀ ਵਿਖੇ
ਵਿਸ਼ਾਲ ਮਹਾਂ ਰੈਲੀ ਕੀਤੀ ਗਈ। ਇਸ ਮਹਾਂ ਰੈਲੀ ਦੀ ਪ੍ਰਧਾਨਗੀ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ, ਰਣਬੀਰ ਸਿੰਘ ਠੱਠਾ, ਹਰਬੰਸ ਸਿੰਘ ਮੋਗਾ, ਜਗਦੀਸ਼ ਸਿੰਘ ਫਾਜਿਲਕਾ ਉਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ ਤੇ ਦਿੱਲੀ ਮੋਰਚੇ ਦੇ ਸ਼ਹੀਦ ਨਵਰੀਤ ਸਿੰਘ ਡਿੱਬਡਿਬਾ ਸਮੇਤ ਸਾਰੇ ਸ਼ਹੀਦਾਂ ਨੂੰ 2 ਮਿੰਟ ਮੋਨ ਧਾਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ ਤੇ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਦੇਸ਼ ਭਰ ਵਿਚ ਕਿਰਤੀ ਕਾਮਿਆਂ, ਕਿਸਾਨਾਂ, ਟ੍ਰੇਡ ਯੂਨੀਅਨਾਂ ਵਲੋਂ ਨਿੱਜੀਕਰਨ, ਉਦਾਰੀਕਰਨ ਤੇ ਕਾਰਪੋਰੇਟ ਵਿਕਾਸ ਮਾਡਲ ਖਿਲਾਫ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਾਰਪੋਰੇਟ ਵਿਕਾਸ ਮਾਡਲ ਨੂੰ ਦੇਸ਼ ਲਈ ਖਤਰਨਾਕ ਦੱਸਿਆ ਤੇ ਬੇਰੁਜ਼ਗਾਰੀ, ਮਹਿੰਗਾਈ, ਲੁੱਟ-ਖਸੁੱਟ ਤੇ ਭ੍ਰਿਸ਼ਟਾਚਾਰ ਦੀ ਜਨਣੀ ਕਿਹਾ। ਕਿਸਾਨ ਆਗੂਆਂ ਨੇ ਮਨੁੱਖ ਤੇ ਕੁਦਰਤੀ ਪੱਖੀ ਵਿਕਾਸ ਖੇਤੀ ਮਾਡਲ ਨੂੰ ਬਦਲ ਵਜੋਂ ਪੇਸ਼ ਕਰਦਿਆਂ ਮੌਜੂਦਾ ਪ੍ਰਬੰਧ ਤੇ ਮੋਦੀ ਹਕੂਮਤ ਖਿਲਾਫ ਸੰਘਰਸ਼ ਦੇ ਮੈਦਾਨ ਵਿਚ ਕੁੱਦਣ ਦਾ ਸੱਦਾ ਦਿੱਤਾ ਤੇ ਦੇਸ਼ ਵਿਆਪੀ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਪੰਜਾਬ ਵਿਚ ਰੇਲਾਂ, ਸੜਕਾਂ ਤੇ ਕਾਰੋਬਾਰ ਬੰਦ ਕਰਨ ਦਾ ਐਲਾਨ ਕੀਤਾ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕੀਤੇ ਜਾਣ, 23 ਫਸਲਾਂ ਦੀ ਖਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿਲ 2020 ਤੇ ਹਵਾ ਪ੍ਰਦੂਸ਼ਣ ਐਕਟ 2020 ਰੱਦ ਕੀਤਾ ਜਾਵੇ। ਕਿਸਾਨਾਂ, ਮਜ਼ਦੂਰਾਂ ਤੇ ਕੀਤੇ ਪਰਚੇ ਰੱਦ ਕੀਤੇ ਜਾਣ ਤੇ ਗ੍ਰਿਫਤਾਰ ਕਿਸਾਨ ਰਿਹਾਅ ਕੀਤੇ ਜਾਣ।
29 ਜਨਵਰੀ ਨੂੰ ਭਾਜਪਾ ਦੇ ਗੁੰਡਿਆਂ ਵਲੋਂ ਦਿੱਲੀ ਮੋਰਚੇ ਦੀ ਸਟੇਜ ਉਤੇ ਕੀਤੇ ਗਏ ਹਮਲੇ ਦੇ ਦੋਸ਼ੀਆਂ ਖਿਲਾਫ ਪਰਚੇ ਦਰਜ ਕੀਤੇ ਜਾਣ। ਇਸ ਮੌਕੇ ਲੋਕ ਅਧਿਕਾਰ ਲਹਿਰ ਦੇ ਬਲਵਿੰਦਰ ਸਿੰਘ ਨੇ ਗਰੀਬਾਂ ਤੇ ਮਜ਼ਦੂਰਾਂ ਦੇ ਹੱਕ ਵਿਚ ਆਵਾਜ਼ ਉਠਾਈ ਤੇ ਬਰਾਬਰਤਾ ਵਾਲਾ ਸਮਾਜ ਸਿਰਜਨ ਲਈ ਸੰਘਰਸ਼ ਦਾ ਰਸਤਾ ਭਰਨ ਲਈ ਕਿਹਾ।
ਇਸ ਮੌਕੇ ਸਾਹਿਬ ਸਿੰਘ ਦੀਨੇਕੇ, ਬਲਜਿੰਦਰ ਸਿੰਘ ਤਲਵੰਡੀ,ਸੁਖਵੰਤ ਸਿੰਘ ਲੋਹੁਕਾ, ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਬਲਵਿੰਦਰ ਸਿੰਘ ਲੋਹੁਕਾ, ਗੁਰਬਖਸ਼ ਸਿੰਘ ਪੰਜਗਰਾਈ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਸੁਰਿੰਦਰ ਸਿੰਘ ਘੁੱਦੂਵਾਲਾ, ਖਿਲਾਰਾ ਸਿੰਘ ਪੰਨੂੰ, ਗੁਰਨਾਮ ਸਿੰਘ ਅਲੀਕੇ, ਅਮਨਦੀਪ ਸਿੰਘ ਕੱਚਰਭੰਨ, ਗੁਰਦੇਵ ਸਿੰਘ ਮੋਗਾ, ਮੇਜਰ ਸਿੰਘ ਗਜਨੀਵਾਲਾ, ਜਸਵੰਤ ਸਿੰਘ ਸ਼ਰੀਹਵਾਲਾ, ਮੰਗਲ ਸਿੰਘ, ਗੁਰਦਿਆਲ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।