ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਮਖੂ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ, ਪਿੰਡਾਂ ਵਿੱਚ ਬੀਬੀਆਂ ਦੀਆਂ ਕਮੇਟੀਆਂ ਬਣਾਉਣ ਤੇ ਚੱਲ ਰਹੇ ਕਿਸਾਨੀ ਮੰਗਾਂ ਸਬੰਧੀ ਮੋਰਚੇ ਤੇ ਬਾਰੇ ਵਿਚਾਰ ਵਟਾਂਦਰਾ ਕੀਤੇ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਮਖੂ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ, ਪਿੰਡਾਂ ਵਿੱਚ ਬੀਬੀਆਂ ਦੀਆਂ ਕਮੇਟੀਆਂ ਬਣਾਉਣ ਤੇ ਚੱਲ ਰਹੇ ਕਿਸਾਨੀ ਮੰਗਾਂ ਸਬੰਧੀ ਮੋਰਚੇ ਤੇ ਬਾਰੇ ਵਿਚਾਰ ਵਟਾਂਦਰਾ ਕੀਤੇ
ਫਿਰੋਜ਼ਪੁਰ, ਨਵੰਬਰ 22, 2024: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਫਿਰੋਜਪੁਰ ਦੇ ਜੋਨ ਮੱਖੂ ਦੀ ਕੋਰ ਕਮੇਟੀ ਦੀ ਮੀਟਿੰਗ ਜੋਨ ਪ੍ਰਧਾਨ ਵੀਰ ਸਿੰਘ ਨਿਜ਼ਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਦੇ ਗ੍ਰਹਿ ਵਿਖੇ ਹੋਈ.
ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਵੀ ਹਾਜ਼ਰ ਹੋਏ।
ਇਸ ਸਬੰਧੀ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਚੱਲ ਰਹੇ ਮੋਰਚੇ ਦੀ ਮਜਬੂਤੀ ਲਈ ਪਿੰਡ ਇਕਾਈਆਂ ਨੂੰ ਵੱਧ ਤੋਂ ਵੱਧ ਫੰਡ ਇਕੱਠਾ ਕਰਨ, ਲੰਗਰਾਂ ਵਾਸਤੇ ਹਰੇਕ ਪਿੰਡ ਵਿੱਚ 5 ਕੁਇੰਟਲ ਵਿੱਚ ਝੋਨਾ ਇਕੱਠਾ ਕਰਕ ਤੇ ਆਉਣ ਵਾਲੇ ਦਿਨਾਂ ਵਿੱਚ ਬੀਬੀਆਂ ਦੀਆਂ ਕਮੇਟੀਆਂ ਪਿੰਡ ਇਕਾਈਆਂ ਦੀਆਂ ਮੀਟਿੰਗਾਂ ਲਾ ਕੇ ਬਣਾਈਆਂ ਜਾਣਗੀਆਂ ਤੇ KMM ਤੇ SKM (ਗੈਰ ਰਾਜਨੀਤਿਕ) ਵਲੋਂ ਕੀਤੇ ਐਲਾਨ ਮੁਤਾਬਿਕ 26 ਨਵੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ ਤੇ 6 ਦਸੰਬਰ ਨੂੰ ਸ਼ੰਬੂ ਬਾਰਡਰ ਤੋਂ ਸੂਬਾ ਆਗੂ ਸਤਨਾਮ ਸਿੰਘ ਪੰਨੂ ਤੇ ਸ਼ਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਦਿੱਲੀ ਵੱਲ ਪੈਦਲ ਜਥਾ ਰਵਾਨਾ ਹੋਵੇਗਾ, ਇਸ ਦੌਰਾਨ ਜੇਕਰ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦਾ ਜਬਰ ਕੀਤਾ ਗਿਆ ਤਾਂ ਕਿਸਾਨ ਚੁੱਪ ਨਹੀਂ ਬੈਠਣਗੇ ਤੇ ਜਿਲ੍ਹਾ ਫਿਰੋਜ਼ਪੁਰ ਵਿਚੋਂ ਹਜ਼ਾਰਾਂ ਦੀ ਗਿਣਤੀ ਦੇ ਕਾਫਲੇ ਬਾਰਡਰਾਂ ਤੇ ਪਹੁੰਚ ਜਾਣਗੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਜਾਣਬੁੱਝ ਕੇ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ ਖ਼ੁਆਰੀ ਕੀਤੀ ਜਾ ਰਹੀ ਹੈ ਤੇ DAP ਖਾਦ ਦੀ ਵੀ ਕਾਲਾ ਬਜ਼ਾਰੀ ਕੀਤੀ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੁਲਿਸ ਨਾਲ ਸੰਬੰਧਿਤ ਤੇ ਬਿਜਲੀ ਬੋਰਡ ਨਾਲ਼ ਮਸਲੇ ਜੋ ਕਿ ਕਾਫੀ ਸਮੇਂ ਤੋਂ ਪ੍ਰਸ਼ਾਸਨ ਵਲੋਂ ਲਟਕਾਏ ਜਾ ਰਹੇ ਹਨ ਦਾ ਹੱਲ ਨਾਂਹ ਕੀਤਾ ਗਿਆ ਤੇ ਧਰਨੇ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ, ਜਿਸ ਦਾ ਜ਼ਿੰਮੇਵਾਰ ਪ੍ਰਸਾਸਨ ਹੋਵੇਗਾ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਕਮਲਜੀਤ ਸਿੰਘ ਮਰਹਾਣਾ, ਸਾਹਿਬ ਸਿੰਘ ਤਲਵੰਡੀ ਆਗੂ ਹਾਜਰ ਸਨ।