Ferozepur News

ਕਿਸਾਨ ਮਲਕੀਤ ਸਿੰਘ ਪਰਾਲੀ ਨੂੰ ਅੱਗ ਨਾ ਲਗਾ ਕੇ ਪੈਸੇ ਤੇ ਸਮੇਂ ਦੀ ਬੱਚਤ ਦੇ ਨਾਲ ਨਾਲ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ

ਪਿੰਡ ਟਿੱਬੀ ਕਲਾਂ ਦੇ ਕਿਸਾਨ ਮਲਕੀਤ ਸਿੰਘ ਤੋਂ ਪ੍ਰੇਰਿਤ ਹੋ ਕੇ ਪਿੰਡ ਦਾ ਕੋਈ ਵੀ ਕਿਸਾਨ ਨਹੀਂ ਲਗਾਉਂਦਾ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ

ਕਿਸਾਨ ਮਲਕੀਤ ਸਿੰਘ ਪਰਾਲੀ ਨੂੰ ਅੱਗ ਨਾ ਲਗਾ ਕੇ ਪੈਸੇ ਤੇ ਸਮੇਂ ਦੀ ਬੱਚਤ ਦੇ ਨਾਲ ਨਾਲ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ

ਕਿਸਾਨ ਮਲਕੀਤ ਸਿੰਘ ਪਰਾਲੀ ਨੂੰ ਅੱਗ ਨਾ ਲਗਾ ਕੇ ਪੈਸੇ ਤੇ ਸਮੇਂ ਦੀ ਬੱਚਤ ਦੇ ਨਾਲ ਨਾਲ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ

ਪਿੰਡ ਟਿੱਬੀ ਕਲਾਂ ਦੇ ਕਿਸਾਨ ਮਲਕੀਤ ਸਿੰਘ ਤੋਂ ਪ੍ਰੇਰਿਤ ਹੋ ਕੇ ਪਿੰਡ ਦਾ ਕੋਈ ਵੀ ਕਿਸਾਨ ਨਹੀਂ ਲਗਾਉਂਦਾ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ

ਕਿਸਾਨ ਵੱਲੋਂ ਕੀਤਾ ਗਿਆ ਕੰਮ ਸ਼ਲਾਘਾਯੋਗ ਹੈ, ਬਾਕੀ ਪਿੰਡ ਦੇ  ਕਿਸਾਨ ਵੀ ਇਸ ਕਿਸਾਨ ਤੋਂ ਪ੍ਰੇਰਿਤ ਹੋ ਕੇ ਨਾ ਲਗਾਉਣ ਪਰਾਲੀ ਨੂੰ ਅੱਗ: ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਖੇਤੀਬਾੜੀ ਸਬੰਧੀ ਵਡਮੁੱਲੀ ਜਾਣਕਾਰੀ ਲਈ ਕਿਸਾਨ ਜਾਗਰੂਕਤਾ ਕੈਂਪਾਂ ਵਿਚ ਹਿੱਸਾ ਲੈਣ

ਫ਼ਿਰੋਜ਼ਪੁਰ, 27 ਅਕਤੂਬਰ, 2022: 

ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਯਤਨ ਕਾਰਗਰ ਸਾਬਤ ਹੋ ਰਹੇ ਹਨ ਅਤੇ ਵਾਤਾਵਰਨ ਦੀ ਸੰਭਾਲ, ਹਵਾ, ਪਾਣੀ ਦੀ ਗੁਣਵੱਤਾ ਵਿੱਚ ਵੀ ਵਾਧਾ ਹੋ ਰਿਹਾ ਹੈ। ਸਰਕਾਰ ਦੇ ਜਾਗਰੂਕਤਾ ਪ੍ਰੋਗਰਾਮਾਂ ਤੋਂ ਜਾਗਰੂਕ ਹੋਣ ਤੋਂ ਬਾਅਦ ਫ਼ਿਰੋਜ਼ਪੁਰ ਦੇ ਪਿੰਡ ਟਿੱਬੀ ਕਲਾਂ ਦੇ ਵਸਨੀਕ ਕਿਸਾਨ ਮਲਕੀਤ ਸਿੰਘ ਨੇ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਉਣਾ ਬੰਦ ਕਰ ਦਿੱਤਾ ਹੈ। ਇਹ ਕਿਸਾਨ ਜ਼ਿਲ੍ਹੇ ਦੇ ਦੂਜੇ ਕਿਸਾਨਾਂ ਲਈ ਵੀ ਪ੍ਰੇਰਣਾ ਸਰੋਤ ਬਣਿਆ ਹੈ ਤੇ ਵਾਤਾਵਰਨ ਦੇ ਸੁਧਾਰ ਵਿੱਚ ਵੱਡਮੁੱਲਾ ਯੋਗਦਾਨ ਪਾ ਰਿਹਾ ਹੈ।
ਕਿਸਾਨ ਮਲਕੀਤ ਸਿੰਘ ਨੇ ਦੱਸਿਆ ਕਿ  ਉਹ ਆਪਣੇ ਭਰਾ ਨਾਲ ਮਿਲ ਕੇ ਪਿੰਡ ਵਿੱਚ ਆਪਣੀ 60 ਏਕੜ ਜ਼ਮੀਨ ਉੱਪਰ ਖੇਤੀ ਕਰਦਾ ਹੈ। ਆਪਣੀ ਜ਼ਮੀਨ ਵਿੱਚ  ਉਸ ਨੇ  ਝੋਨਾ, ਬਾਸਮਤੀ ਅਤੇ  ਪਸ਼ੂਆਂ ਦੇ ਲਈ ਹਰਾ ਚਾਰਾ ਬੀਜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ  ਅਨੁਸਾਰ ਹੀ ਖੇਤੀ ਕਰਦਾ ਹੈ ਅਤੇ ਖੇਤੀਬਾੜੀ ਨਾਲ ਸਬੰਧਿਤ ਜ਼ਿਲ੍ਹੇ ਵਿੱਚ ਲਗਾਏ ਜਾਂਦੇ ਕੈਂਪਾਂ ਵਿੱਚ ਹਾਜ਼ਰ ਹੋ ਕੇ ਖੇਤੀ ਨਾਲ ਸਬੰਧਿਤ ਜਾਣਕਾਰੀ ਹਾਸਲ ਕਰਕੇ ਆਪਣੇ ਗਿਆਨ ਵਿੱਚ ਵਾਧਾ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਰਿਹਾ ਹੈ.
ਕਿਸਾਨ ਨੇ ਦੱਸਿਆ ਕਿ ਇਸ ਵਾਰ ਉਸ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਝੋਨੇ ਦੀ ਪਰਾਲੀ ਤੋਂ ਬਿਜਲੀ ਬਣਾਉਣ ਵਾਲੀਆਂ ਕੰਪਨੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਪਰਾਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਪਰਾਲੀ ਦੀਆਂ ਗੱਠਾ ਬਣਾ ਕੇ ਬਾਅਦ ਵਿਚ ਇਸ ਨਾਲ ਬਿਜਲੀ ਤਿਆਰ ਕੀਤੀ ਜਾਂਦੀ ਹੈ। ਉਸ ਨੇ ਦੱਸਿਆ ਕਿ ਰਹਿੰਦ-ਖੂੰਹਦ ਨੂੰ ਅੱਗ ਨਾਲ ਲਗਾਉਣ ਨਾਲ ਜਿੱਥੇ ਪੈਸੇ ਤੇ ਸਮੇਂ ਦੋਵਾਂ ਦੀ ਬੱਚਤ ਹੁੰਦੀ ਹੈ ਉੱਥੇ ਹੀ ਵਾਤਾਵਰਨ ਵੀ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹਿੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿੱਥੇ ਪੰਛੀ, ਪਸ਼ੂ ਸੁਰੱਖਿਅਤ ਰਹਿੰਦੇ ਹਨ ਉੱਥੇ ਹੀ ਮਨੁੱਖਾਂ ਨੂੰ ਵੀ ਇਸਦਾ ਭਾਰੀ ਲਾਭ ਪੁਜਦਾ ਹੈ।
ਉਨ੍ਹਾਂ ਨੇ  ਕਿਸਾਨ ਭਰਾਵਾਂ ਨੂੰ  ਸਲਾਹ ਦਿੱਤੀ ਹੈ  ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਦੱਬ ਦਿੱਤਾ ਜਾਵੇ ਜਾਂ ਪਰਾਲੀ ਦੀਆਂ ਗੱਠਾਂ ਬਣਾ ਕੇ ਬਿਜਲੀ ਤਿਆਰ ਕਰਨ ਵਾਲੀਆਂ ਮਿੱਲਾਂ ਨੂੰ ਪਰਾਲੀ ਦੇ ਦਿੱਤੀ ਜਾਵੇ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ, ਮਿੱਤਰ ਕੀੜਿਆਂ ਦਾ ਜਾਨੀ ਨੁਕਸਾਨ ਨਾ ਹੋਵੇ ਅਤੇ ਵਾਤਾਵਰਨ ਵੀ ਪ੍ਰਦੂਸ਼ਿਤ ਹੋਣੋਂ ਬਚ ਸਕੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਦੇ ਰਹੇ ਹਨ ਜਿਸ ਸਦਕਾ ਹੁਣ ਪਿੰਡ ਦਾ ਕੋਈ ਵੀ ਕਿਸਾਨ ਆਪਣੀ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਹੀਂ ਲਗਾਉਂਦਾ।
ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਤੇਜਪਾਲ ਸਿੰਘ ਨੇ ਕਿਹਾ ਕਿ ਪਿੰਡ ਦੇ ਕਿਸਾਨਾਂ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ  ਮੁੱਖ ਰੱਖਦਿਆਂ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਸ ਪਿੰਡ ਤੋਂ ਸੇਧ ਲੈ ਕੇ ਹੋਰਨਾਂ ਪਿੰਡਾਂ ਦੇ ਕਿਸਾਨਾਂ ਨੂੰ ਵੀ ਫ਼ਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਇਸ ਨਾਲ ਵਾਤਾਵਰਨ ਦੀ ਸ਼ੁੱਧਤਾ ਬਣੀ ਰਹੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿੱਚ ਜ਼ਰੂਰ ਹਾਜ਼ਰ ਹੋਇਆ ਕਰਨ ਅਤੇ ਇਨ੍ਹਾਂ ਕੈਂਪਾਂ ਵਿਚ ਖੇਤੀਬਾੜੀ ਸਬੰਧੀ ਦਿੱਤੀ ਜਾਣਕਾਰੀ ਹਾਸਲ ਕਰਕੇ ਉਸ ਦਾ ਲਾਹਾ ਲੈਣ।

Related Articles

Leave a Reply

Your email address will not be published. Required fields are marked *

Back to top button