ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਨੇ ਡੀ. ਸੀ. ਦਫਤਰ ਸਾਹਮਣੇ ਦਿੱਤਾ ਧਰਨਾ
ਫਿਰੋਜ਼ਪੁਰ 1 ਅਪ੍ਰੈਲ (ਏ. ਸੀ. ਚਾਵਲਾ) : ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਜ਼ਿਲ•ਾ ਹੈੱਡਕੁਆਟਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਧਰਨੇ ਵਿਚ ਪਹੁੰਚੇ ਕਿਸਾਨ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਕੇਂਦਰੀ ਰਾਜ ਗੱਦੀਆਂ ਤੇ ਬਿਰਾਜਮਾਨ ਮੋਦੀ ਹਕੂਮਤ ਤੇ ਉਸ ਦੀ ਜੋੜੀਦਾਰ ਅਕਾਲੀ ਪਾਰਟੀ ਕਿਸਾਨਾਂ, ਮਜ਼ਦੂਰਾਂ ਸਮੇਤ ਆਮ ਲੋਕਾਂ ਦਾ ਕਚੂੰਮਰ ਕੱਢਣ ਦੇ ਰਾਹ ਪਈ ਹੋਈ ਹੈ। ਦੇਸ਼ ਵਿਚੋਂ ਉੱਠ ਰਹੇ ਵਿਰੋਧ ਦੇ ਬਾਵਜੂਦ ਮੋਦੀ ਹਕੂਮਤ ਬੇਸ਼ਰਮੀ ਨਾਲ ਭੋਂ ਪ੍ਰਾਪਤੀ ਆਰਡੀਨੈਸ ਦੇ ਪੱਖ ਵਿਚ ਖੜੀ ਹੈ ਅਤੇ ਇਸ ਨੂੰ ਲਾਗੂ ਕਰਵਾ ਕੇ ਕਿਸਾਨਾਂ ਦੀਆਂ ਜ਼ਮੀਨਾਂ ਬਗੈਰ ਸਹਿਮਤੀ ਤੋਂ ਹਥਿਆਉਣਾ ਚਾਹੁੰਦੀ ਹੈ। ਐਫ. ਸੀ. ਆਈ ਨੂੰ ਭੰਗ ਕਰਕੇ ਕਿਸਾਨੀ ਉਪਜ਼ਾਂ ਨੂੰ ਬਹੁ ਕੌਮੀ ਕੰਪਨੀਆਂ ਅਤੇ ਵਪਾਰੀਆਂ ਦੇ ਰਹਿਮੋ ਕਰਮ ਤੇ ਛੱਡਣ ਦੇ ਰਾਹ ਪਈ ਹੈ। ਉਨ•ਾਂ ਨੇ ਮੰਗ ਕੀਤੀ ਕਿ ਬੇਮੌਸਮੀ ਬਾਰਸ਼ ਕਾਰਨ ਹੋਏ ਖਰਾਬੇ ਦਾ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਨੂੰ ਇਕੱਠੇ ਹੋ ਕੇ ਅੱਗੇ ਆਉਣ ਦਾ ਸੱਦਾ ਦਿੱਤਾ ਅਤੇ ਐਲਾਨ ਕੀਤਾ ਕਿ ਭੂਮੀ ਗ੍ਰਹਿਣ ਸੋਧ ਆਰਡੀਨੈਸ 2014 ਅਤੇ ਲੋਕ ਸਭਾ ਬਿੱਲ 2015 ਨੂੰ ਰੱਦ ਕਰਵਾ ਕੇ ਹੀ ਸਾਹ ਲਵੇਗੀ। ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ•ਾ ਸਕੱਤਰ ਗੁਰਮੀਤ ਮਹਿਮਾ, ਬਲਾਕ ਆਗੂ ਜਰਨੈਲ ਸਿੰਘ ਸੋਢੀ ਨਗਰ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ•ਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ, ਬਗੀਚਾ ਸਿੰਘ ਜ਼ਿਲ•ਾ ਸਕੱਤਰ, ਗੁਰਪ੍ਰੀਤ ਸਿੰਘ, ਦਰਬਾਰਾ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਮੌਲਵੀ ਵਾਲਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ•ਾ ਆਗੂ ਬਿੱਟੂ ਵਾਹਗਾ, ਬਲਦੇਵ ਜ਼ੀਰਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜੈਲ ਸਿੰਘ ਚੱਪਾ ਅੜਿੱਕੀ, ਗੁਰਮੀਤ ਸਿੰਘ ਫੌਜ਼ੀ ਸਮੇਤ ਹੋਰ ਕਿਸਾਨ ਹਾਜ਼ਰ ਸਨ।