ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਹਮਲੇ ਦੇ ਦੋਸ਼ੀਆਂ ਦੀ ਅਜੇ ਤੱਕ ਨਹੀਂ ਹੋਈ ਗ੍ਰਿਫਤਾਰੀ, ਪੁਲਿਸ ਦੀ ਢਿੱਲੀ ਕਾਰਗੁਜ਼ਾਰੀ
ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਵਿੱਢਣ ਦੀ ਚੇਤਾਵਨੀ
ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਹਮਲੇ ਦੇ ਦੋਸ਼ੀਆਂ ਦੀ ਅਜੇ ਤੱਕ ਨਹੀਂ ਹੋਈ ਗ੍ਰਿਫਤਾਰੀ, ਪੁਲਿਸ ਦੀ ਢਿੱਲੀ ਕਾਰਗੁਜ਼ਾਰੀ
ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਵਿੱਢਣ ਦੀ ਚੇਤਾਵਨੀ
ਫ਼ਿਰੋਜ਼ਪੁਰ, 1.7.2021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਸੁਖਵੰਤ ਸਿੰਘ ਲੋਹੁਕਾ ਤੇ ਪਿਛਲੇ ਦਿਨੀਂ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾ ਕੇ ਮਾਰਨ ਦੀ ਨੀਅਤ ਨਾਲ ਕੀਤੇ ਹਮਲੇ ਵਿਚ ਮੁੱਖ ਦੋਸ਼ੀ ਕੁਲਵੰਤ ਸਿੰਘ ਸ਼ੇਰੋ, ਅਰਵਿੰਦਰ ਸਿੰਘ ਗਿੰਨੀ, ਪਰਮਜੀਤ ਸਿੰਘ ਪੰਮਾ ਸਭਰਾ, ਵਰਿੰਦਰ ਕੌਰ ਪਤਨੀ ਕੁਲਵੰਤ ਸਿੰਘ ਸ਼ੇਰੋਂ ਮੁੱਖ ਦੋਸ਼ੀਆਂ ਤੇ ਵੱਖ ਵੱਖ ਧਰਾਵਾਂ ਜਿਵੇਂ 307, 452 ,427, 506, 148, 149, 25, 27 ਆਦਿ ਵਿੱਚ ਕੀਤੇ ਮੁਕੱਦਮੇ ਤਹਿਤ ਅਜੇ ਤੱਕ ਪੁਲਿਸ ਨੇ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਤੇ ਦੋਸ਼ੀ ਸ਼ਰ੍ਹੇਆਮ ਸਿਆਸੀ ਲੀਡਰਾਂ ਦੀ ਸ਼ਹਿ ਤੇ ਘੁੰਮ ਰਹੇ ਹਨ।
ਇਸ ਸੰਬੰਧੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਸਾਹਿਬ ਸਿੰਘ ਦੀਨੇ ਕੇ ਨੇ ਲਿਖਤੀ ਪ੍ਰੈੱਸ ਨੋਟ ਰਾਹੀਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਆਉਂਦੇ ਇਕ ਦੋ ਦਿਨਾਂ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕਰ ਕੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਤੇ ਉਨ੍ਹਾਂ ਚਿਰ ਸੰਘਰਸ਼ ਖਤਮ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਚਿਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿਚ ਡੱਕ ਨਹੀਂ ਦਿੱਤਾ ਜਾਂਦਾ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਇਸ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਅਤੇ ਦੋਸ਼ੀਆਂ ਖ਼ਿਲਾਫ਼ ਕੋਈ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਸਾਨੂੰ ਡਰ ਹੈ ਕਿ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਤੇ ਕਿਸੇ ਵੇਲੇ ਫਿਰ ਦੁਬਾਰਾ ਹਮਲਾ ਕਰ ਸਕਦੇ ਹਨ ਜੇਕਰ ਇਸ ਤਰ੍ਹਾਂ ਦੀ ਕੋਈ ਘਟਨਾ ਹੋਈ ਤਾਂ ਇਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।