ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 4 ਮਈ ਤੋਂ 8 ਮਈ ਤੱਕ ਕੀਤੀਆਂ ਜਾਣਗੀਆਂ ਜੋਨਾਂ ਦੀਆਂ ਮੀਟਿੰਗਾਂ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ਿਲ੍ਹੇ ਦੀ ਮੀਟਿੰਗ ਕਰਕੇ ਆਪਸੀ ਵਿਚਾਰ ਵਟਾਂਦਰੇ, 4 ਮਈ ਤੋਂ 8 ਮਈ ਤੱਕ ਕੀਤੀਆਂ ਜਾਣਗੀਆਂ ਜੋਨਾਂ ਦੀਆਂ ਮੀਟਿੰਗਾਂ ਤੇ ਦਿੱਲੀ ਮੋਰਚਿਆਂ ਲਈ ਵੱਡੀ ਪੱਧਰ ਤੇ ਤਿਆਰੀਆਂ ਵਿੱਢਣ ਦਾ ਦਿੱਤਾ ਸੰਦੇਸ਼
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਜੀ ਉਚੇਚੇ ਤੌਰ ਤੇ ਪਹੁੰਚੇ। ਇਸ ਮੀਟਿੰਗ ਸੰਬਧੀ ਲਿਖਤੀ ਪ੍ਰੈਸ ਨੋਟ ਰਾਂਹੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਜਿਲ੍ਹਾਂ ਮੀਤ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਵੱਲੋਂ ਆਪਸੀ ਵਿਚਾਰ ਚਰਚਾ ਕਰਦਿਆਂ ਕਿਹਾ 4 ਮਈ ਤੋਂ 8 ਮਈ ਤੱਕ ਜ਼ਿਲ੍ਹੇ ਫਿਰੋਜ਼ਪੁਰ ਦੇ ਸਾਰੇ ਜੋਨਾਂ ਦੀਆਂ ਵੱਡੇ ਪੱਧਰ ਤੇ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਪਿੰਡ ਇਕਾਈਆਂ ਨੂੰ ਵੱਧ ਤੋਂ ਵੱਧ ਫੰਡ ਇਕੱਠੇ ਕਰਨ, ਦਿੱਲੀ ਚੱਲ ਰਹੇ ਸੰਘਰਸ਼ ਵਿਚ ਹਰੇਕ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਜਾਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਇਹਨਾਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਸਕੀਏ।
ਮੋਦੀ ਸਰਕਾਰ ਵੱਲੋਂ ਅੰਦੋਲਨ ਨੂੰ ਫੇਲ੍ਹ ਕਰਨ ਲਈ ਵਰਤੇ ਜਾ ਰਹੇ ਮਨਸੂਬਿਆਂ ਨੂੰ ਫੇਲ੍ਹ ਕੀਤਾ ਜਾਵੇ। ਮੋਦੀ ਸਰਕਾਰ ਕਰੋਨਾ ਦੀ ਆੜ ਹੇਠ ਲੋਕਾਂ ਨੂੰ ਘਰਾਂ ਵਿੱਚ ਜਬਰੀ ਬੰਦ ਕਰਕੇ ਆਪਣੇ ਆਕਾਵਾਂ ਕਾਰਪੋਰੇਟ ਘਰਾਣਿਆਂ ਅੰਬਾਨੀਆਂ ਅਡਾਨੀਆਂ ਨੂੰ ਪ੍ਰਫੁੱਲਤ ਕਰਨ ਲਈ ਤੁਲੀ ਹੋਈ ਹੈ। ਕਰੋਨਾ ਦੀ ਆੜ ਹੇਠ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਮਾਸਕ ਨਾ ਪਾਉਣ ਦੇ ਜੁਰਮਾਨੇ ਤੇ ਕੀਤੀ ਜਾ ਰਹੀ ਲੁੱਟ ਬੰਦ ਕੀਤੀ ਜਾਵੇ। ਇਸ ਮੌਕੇ ਸਾਹਿਬ ਸਿੰਘ ਦੀਨੇਕੇ, ਰਣਬੀਰ ਸਿੰਘ ਠੱਠਾ, ਗੁਰਬਖਸ਼ ਸਿੰਘ ਪੰਜਗਰਾਈਂ, ਗੁਰਮੇਲ ਸਿੰਘ ਫੱਤੇਵਾਲਾ, ਮੰਗਲ ਸਿੰਘ ਜਵਾਹਰਕੇ, ਮੇਜਰ ਸਿੰਘ ਗਜ਼ਨੀ ਵਾਲਾ, ਬਲਵਿੰਦਰ ਸਿੰਘ ਲੋਹੁਕਾ,ਫੁੰਮਣ ਸਿੰਘ, ਮਹਿਤਾਬ ਸਿੰਘ ਕੰਚਰਭੰਨ, ਗੁਰਦਿਆਲ ਸਿੰਘ ਟਿੱਬੀ ਕਲਾਂ, ਨਰਿੰਦਰਪਾਲ ਸਿੰਘ ਜਤਾਲਾ, ਧਰਮ ਸਿੰਘ ਸਿੱਧੂ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਹਰਫੂਲ ਸਿੰਘ ਦੂਲੇ ਵਾਲਾ, ਗੁਰਨਾਮ ਸਿੰਘ ਆਲੀਕੇ,ਮੰਗਲ ਸਿੰਘ ਗੁੱਦੜਢੰਡੀ ਆਦਿ ਆਗੂ ਮੌਜੂਦ ਸਨ।🙏🙏🙏 ਬਲਜਿੰਦਰ ਤਲਵੰਡੀ