ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ B.B.M.B. ਵਿੱਚੋ ਪੰਜਾਬ ਤੇ ਹਰਿਆਣਾ ਦੇ ਪ੍ਰਤੀਨਿਧ ਖ਼ਤਮ ਕਰਨ ਤੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਅਲੋਚਨਾ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ B.B.M.B. ਵਿੱਚੋ ਪੰਜਾਬ ਤੇ ਹਰਿਆਣਾ ਦੇ ਪ੍ਰਤੀਨਿਧ ਖ਼ਤਮ ਕਰਨ ਤੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਅਲੋਚਨਾ
27.2.2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੀ ਸਕੱਤਰੇਤ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਪਿੰਡ ਕਟੋਰਾ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਵੀ ਸ਼ਾਮਲ ਹੋਏ। ਮੀਟਿੰਗ ਵਿਚ ਕੀਤੇ ਵਿਚਾਰ ਚਰਚਾਵਾਂ ਸੰਬੰਧੀ ਲਿਖਤੀ ਪ੍ਰੈੱਸ ਨੋਟ ਰਾਹੀਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਤ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਸੰਵਿਧਾਨ ਮੁਤਾਬਕ ਨਵੀਂ ਚੋਣ ਦੀ ਪ੍ਰਕਿਰਿਆ ਜ਼ਿਲ੍ਹੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਹਰੇਕ ਪਿੰਡ ਕਈ ਨੂੰ ਮੈਂਬਰਸ਼ਿੱਪ ਦੀਆਂ ਕਾਪੀਆਂ ਦੇ ਦਿੱਤੀਆਂ ਹਨ ਤੇ ਵੱਧ ਤੋਂ ਵੱਧ ਮੈਂਬਰਸ਼ਿਪ ਕਰਨ ਲਈ ਆਖਿਆ ਗਿਆ ਹੈ ਤੇ 3 ਮਾਰਚ ਨੂੰ ਜ਼ਿਲ੍ਹੇ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ ਜਾਵੇਗੀ, ਤੇ 12,13 ਮਾਰਚ ਨੂੰ ਜ਼ਿਲ੍ਹੇ ਦੇ ਜ਼ੋਨਾਂ ਦੀਆਂ ਕਨਵੈਨਸ਼ਨਾਂ ਕੀਤੀਆਂ ਜਾਣਗੀਆ ਤੇ ਜਥੇਬੰਦਕ ਢਾਂਚਾ ਨੂੰ ਹੋਰ ਮਜ਼ਬੂਤ ਕਰਨ, ਘਾਟਾਂ ਕਮਜ਼ੋਰੀਆਂ ਨੂੰ ਦੂਰ ਕਰਨ ਤੇ ਵਿਚਾਰ ਚਰਚਾ ਕੀਤੀ।
ਕਿਸਾਨਾਂ ਆਗੂਆਂ ਕੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਦੇ ਸੰਘੀ ਢਾਂਚੇ ਤੇ ਵੱਡੇ ਪੱਧਰ ਤੇ ਹਮਲੇ ਕੀਤੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ (B.B.M.B.) ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿੱਚੋਂ ਪੰਜਾਬ ਤੇ ਹਰਿਆਣਾ ਤੋਂ ਪ੍ਰਤੀਨਿਧ ਖ਼ਤਮ ਕਰਕੇ ਦੇਸ਼ ਨੂੰ ਕਾਰਪੋਰੇਟ ਜਗਤ ਦੇ ਗੁਲਾਮ ਬਣਾਇਆ ਜਾ ਰਿਹਾ ਹੈ। ਜਿਸ ਦੀ ਜਥੇਬੰਦੀ ਸਖਤ ਸ਼ਬਦਾਂ ਚ ਆਲੋਚਨਾ ਕਰਦੀ ਹੈ। ਇਸ ਮੌਕੇ ਸੁਖਵੰਤ ਸਿੰਘ ਲੋਹੁਕਾ, ਰਣਜੀਤ ਸਿੰਘ ਖੱਚਰਵਾਲਾ, ਹਰਫੂਲ ਸਿੰਘ ਦੂਲੇਵਾਲਾ, ਧਰਮ ਸਿੰਘ ਸਿੱਧੂ, ਮੰਗਲ ਸਿੰਘ ਗੁੰਦੜਢੰਡੀ ਵੀ ਸ਼ਾਮਲ ਸਨ।