Ferozepur News

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 3 ਅਕਤੂਬਰ ਨੂੰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ, ਹਜ਼ਾਰਾਂ ਕਿਸਾਨ ਮਜ਼ਦੂਰ ਪੰਜਾਬ ਭਰ ਵਿੱਚ 16 ਥਾਂਵਾਂ ਉੱਤੇ ਰੋਕਣਗੇ ਰੇਲਾਂ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 3 ਅਕਤੂਬਰ ਨੂੰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ, ਹਜ਼ਾਰਾਂ ਕਿਸਾਨ ਮਜ਼ਦੂਰ ਪੰਜਾਬ ਭਰ ਵਿੱਚ 16 ਥਾਂਵਾਂ ਉੱਤੇ ਰੋਕਣਗੇ ਰੇਲਾਂ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 3 ਅਕਤੂਬਰ ਨੂੰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ, ਹਜ਼ਾਰਾਂ ਕਿਸਾਨ ਮਜ਼ਦੂਰ ਪੰਜਾਬ ਭਰ ਵਿੱਚ 16 ਥਾਂਵਾਂ ਉੱਤੇ ਰੋਕਣਗੇ ਰੇਲਾਂ

ਫਿਰੋਜ਼ਪੁਰ, ਅਕਤੂਬਰ 2,  2022:  ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ ਵਿਚ ਹੋਏ ਪੰਜ ਸ਼ਹੀਦਾਂ ਦੀ ਯਾਦ ਵਿਚ ਇਕ ਸਾਲ ਪੂਰੇ ਹੋਣ ਤੇ ਅਜੈ ਮਿਸ਼ਰਾ ਟੈਣੀ ਸਮੇਤ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 3 ਅਕਤੂਬਰ ਨੂੰ ਪੰਜਾਬ ਭਰ ਵਿੱਚ ਹਜ਼ਾਰਾਂ ਕਿਸਾਨ, ਮਜ਼ਦੂਰ 10 ਜ਼ਿਲ੍ਹਿਆਂ ਵਿਚ 16 ਥਾਵਾਂ ਉੱਪਰ ਮੁੱਖ ਰੇਲ ਮਾਰਗ ਜਾਮ ਕਰਨਗੇ ਤੇ 8 ਜ਼ਿਲ੍ਹਿਆਂ ਜਿਵੇਂ ਮੁਕਤਸਰ, ਮਾਨਸਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਰੋਪੜ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਪੁਤਲੇ ਫੂਕ ਰੋਸ ਮੁਜ਼ਾਹਰੇ ਕੀਤੇ ਜਾਣਗੇ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਇਨ੍ਹਾਂ ਕੁੱਲ 24 ਥਾਵਾਂ ਉਪਰ ਰੋਸ ਪ੍ਰਦਰਸ਼ਨ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਇਸ ਮੌਕੇ ਮੰਗ ਕੀਤੀ ਜਾਵੇਗੀ ਕਿ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਬਰਖਾਸਤ ਕਰਕੇ 120B ਦੇ ਪਰਚੇ ਵਿੱਚ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ,ਨਿਰਦੋਸ਼ ਗ੍ਰਿਫ਼ਤਾਰ ਕੀਤੇ ਚਾਰ ਕਿਸਾਨ ਆਗੂ ਰਿਹਾਅ ਕੀਤੇ ਜਾਣ, ਬਿਜਲੀ ਵੰਡ ਕਾਨੂੰਨ 2022 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਕੇਂਦਰ ਤੇ ਪੰਜਾਬ ਸਰਕਾਰ ਬਣਾਵੇ, ਪਰਾਲੀ ਦੀ ਸੰਭਾਲ ਲਈ ਮੁਫ਼ਤ ਸੰਦ ਦਿਤੇ ਜਾਣ ਜਾਂ ਪ੍ਰਤੀ ਏਕੜ 7000 ਰੁਪਏ ਦਿੱਤਾ ਜਾਵੇ ਨਹੀਂ ਤਾਂ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਹੈ, ਝੋਨੇ ਦੀ ਖ਼ਰੀਦ ਉੱਤੇ ਲਾਈ 23 ਕੁਇੰਟਲ ਦੀ ਸ਼ਰਤ ਤੇ ਜਮ੍ਹਾਂਬੰਦੀ ਫ਼ਰਦ ਦੀ ਸ਼ਰਤ ਹਟਾਈ ਜਾਵੇ, ਹੜ੍ਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ 50 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ ਤੇ ਪਿਛਲੇ ਸਾਲ ਦਾ ਬਾਸਮਤੀ ਤੇ ਨਰਮੇ ਦਾ ਮੁਆਵਜ਼ਾ ਵੀ ਦਿੱਤਾ ਜਾਵੇ

Related Articles

Leave a Reply

Your email address will not be published. Required fields are marked *

Back to top button