ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵਲੋਂ ਦੇਸ਼ ਵਿਆਪੀ ਅੰਦੋਲਨ ਤਹਿਤ ਦੇਸ਼ ਬੰਦ ਦੇ ਸੱਦੇ ਨੂੰ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਭਰਪੂਰ ਹੁੰਗਾਰਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵਲੋਂ ਦੇਸ਼ ਵਿਆਪੀ ਅੰਦੋਲਨ ਤਹਿਤ ਦੇਸ਼ ਬੰਦ ਦੇ ਸੱਦੇ ਨੂੰ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਭਰਪੂਰ ਹੁੰਗਾਰਾ
ਫਿਰੋਜ਼ਪੁਰ , 8.12.2020: ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵਲੋਂ ਦੇਸ਼ ਵਿਆਪੀ ਅੰਦੋਲਨ ਤਹਿਤ ਦੇਸ਼ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਵਿੱਚ ਵੱਖ-ਵੱਖ ਸ਼ਹਿਰ, ਕਸਬੇ ਤੇ ਰੇਲਵੇ ਲਾਈਨ ਬੰਦ ਕੀਤੇ ਗਏ , ਪ੍ਰਧਾਨ ਮੰਤਰੀ ਖੁਦ ਕਿਸਾਨਾਂ ਨਾਲ ਮੀਟਿੰਗ ਕਰੇ ਤੇ ਤਿੰਨੇ ਖੇਤੀ ਕਾਨੂੰਨਾਂ ਸਮੇਤ ਬਿਜਲੀ ਸੋਧ ਬਿੱਲ 2020 ਤੇ ਹਵਾ ਪ੍ਰਦੂਸ਼ਣ ਐਕਟ ਰੱਦ ਕਰਨ ਦਾ ਐਲਾਨ ਕਰੇ
ਦੇਸ਼ ਵਿਆਪੀ ਅੰਦੋਲਨ ਤਹਿਤ ਦਿੱਲੀ ਦੇ ਘਿਰਾਓ ਨੂੰ ਹੋਰ ਬਲ ਦੇਣ ਲਈ ਅੱਜ ਦੇ ਦੇਸ਼ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾਂ ਫਿਰੋਜ਼ਪੁਰ ਦੇ ਵਿੱਚ ਮੱਖ, ਜ਼ੀਰਾ, ਮੱਲਾਂਵਾਲਾ,ਮਮਦੋਟ, ਗੁਰੂ ਹਰਸਹਾਏ ਆਦਿ ਸ਼ਹਿਰਾਂ,ਕਸਬਿਆਂ ਨੂੰ ਬੰਦ ਕਰਵਾਇਆ ਗਿਆ ਤੇ ਰੇਲਵੇ ਲਾਈਨ ਫਿਰੋਜ਼ਪੁਰ-ਜਲੰਧਰ- ਲੁਧਿਆਣਾ, ਵੱਖ-ਵੱਖ ਸੜਕਾਂ ਉੱਤੇ ਜਾਮ ਕਰਕੇ 3 ਵਜੇ ਤਕ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਪੰਜਾਬ ਬੰਦ ਦੇ ਸੱਦੇ ਨੂੰ ਭਰਪੂਰ ਹੁੰਗਾਰਾ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਮਿਲਿਆ।
ਇਸ ਐਕਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਅੱਜ ਹੋਏ ਰੋਡ ਜਾਮ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਦੇਸ਼ ਵਿਆਪੀ ਚੱਲ ਰਹੇ ਅੰਦੋਲਨ ਦੀਆਂ ਮੁੱਖ ਮੰਗਾਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਖ਼ੁਦ ਦੇਸ਼ ਦੇ ਕਿਸਾਨਾਂ ਨਾਲ ਮੀਟਿੰਗ ਕਰਨ ਤੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਸਮੇਤ ਬਿਜਲੀ ਸੋਧ ਬਿੱਲ 2020 ਤੇ ਹਵਾ, ਪ੍ਰਦੂਸ਼ਣ ਐਕਟ ਤੁਰੰਤ ਰੱਦ ਕਰਨ ਦਾ ਐਲਾਨ ਕਰਨ, ਕੇਂਦਰ ਪਾਸ ਤਿੰਨ ਮਹਿਕਮੇ ਰੱਖ ਕੇ ਬਾਕੀ ਸਾਰੇ ਵਿਭਾਗ ਸੂਬਿਆਂ ਨੂੰ ਦਿੱਤੇ ਜਾਣ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਤੁਰੰਤ ਖ਼ਤਮ ਕੀਤਾ ਜਾਵੇ, ਡਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ 23 ਫਸਲਾਂ ਦੇ ਭਾਅ ਲਾਗਤ ਖਰਚਿਆਂ ਵਿਚ 2c ਧਾਰਾ ਮੁਤਾਬਕ 50% ਜੋੜ ਕੇ ਦੇਣ ਤੇ ਸਾਰੀਆਂ ਫਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਕੀਤੀ ਜਾਵੇ, ਕਿਸਾਨਾਂ ਉੱਤੇ ਪਾਏ ਕੇਸ ਤੁਰੰਤ ਰੱਦ ਕੀਤੇ ਜਾਣ।
ਜੇਕਰ ਕੇਂਦਰ ਸਰਕਾਰ ਕਿਸਾਨ ਅੰਦੋਲਨ ਪ੍ਰਤੀ ਅੜੀਅਲ ਵਤੀਰਾ ਜਾਰੀ ਰੱਖਿਆ ਤਾਂ ਇਸ ਦੇ ਨਤੀਜੇ ਮੋਦੀ ਸਰਕਾਰ ਤੇ ਭਾਜਪਾ ਨੂੰ ਭੁਗਤਣੇ ਪੈਣਗੇ, ਕਿਉਂਕਿ ਇਸ ਵਕਤ ਸਾਰਾ ਦੇਸ਼ ਇੱਕ ਪਾਸੇ ਹੈ ਤੇ ਮੋਦੀ ਸਰਕਾਰ ਇੱਕ ਪਾਸੇ ਹੈ ਤੇ ਕਿਸਾਨ ਅੰਦੋਲਨ ਨੂੰ ਦੁਨੀਆਂ ਭਰ ਵਿਚ ਸਾਰੇ ਦੇਸ਼ਾਂ ਤੋਂ ਹਿਮਾਇਤ ਮਿਲ ਰਹੀ ਹੈ।
ਇਸ ਮੌਕੇ ਨਰਿੰਦਰਪਾਲ ਸਿੰਘ ਬੁਤਾਲਾ,ਧਰਮ ਸਿੰਘ ਸਿੱਧੂ, ਗੁਰਬਖਸ਼ ਸਿੰਘ ਪੰਜਗਰਾਈਂ, ਰਣਬੀਰ ਸਿੰਘ ਰਾਣਾ, ਬਲਵਿੰਦਰ ਸਿੰਘ ਲੋਹੁਕਾ, ਸੁਰਿੰਦਰ ਸਿੰਘ ਘੁੱਦੂਵਾਲਾ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਜਸਵੰਤ ਸਿੰਘ ਸ਼ਰੀਂਹ ਵਾਲਾ,ਖਿਲਾਰਾ ਸਿੰਘ ਪੰਨੂ, ਅਮਨਦੀਪ ਸਿੰਘ, ਸਾਹਿਬ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।