ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪਿੰਡ ਲਹੁਕੇ ਕਲਾਂ ਵਿਖੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਅਗਨ-ਭੇਟ ਕੀਤਾ: ਲੋਹਕਾ
ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਰੱਦ ਕੀਤਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪਿੰਡ ਲਹੁਕੇ ਕਲਾਂ ਵਿਖੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਅਗਨ-ਭੇਟ ਕੀਤਾ: ਲੋਹਕਾ
ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਰੱਦ ਕੀਤਾ
ਲਹੁਕੇ ਕਲਾਂ, 13.1.2021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਸੁਖਵੰਤ ਸਿੰਘ ਲੋਹਕਾ ਜ਼ੋਨ ਪ੍ਰਧਾਨ ਬਲਵਿੰਦਰ ਸਿੰਘ ਨੇ ਲੋਹੜੀ ਦੇ ਤਿਉਹਾਰ ਨੂੰ ਉਹਨਾਂ ਦੇ ਮਹਾਨ ਨਾਇਕ ਦੁੱਲਾ ਭੱਟੀ ਨੂੰ ਸਮਰਪਤ ਕੀਤਾ ਅਤੇ ਧੂਣੀਆਂ-ਭੁੰਗੇ ਜਲਾ ਕੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਗਈਆਂ।
ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਲੱਖਾਂ ਕਿਸਾਨਾਂ-ਮਜ਼ਦੂਰਾਂ ਵੱਲੋਂ ਲੋਹੜੀ ਦੇ ਤਿਉਹਾਰ ਉੱਤੇ ਵਿਸ਼ਾਲ ਇਕੱਠ ਕਰਕੇ ਭੁੰਗੇ ਜਲਾਏ ਗਏ ਅਤੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਰੋੜਾਂ ਕਾਪੀਆਂ ਨੂੰ ਅਗਨ-ਭੇਟ ਕੀਤਾ।
ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਹੱਲਾ ਬੋਲਦਿਆਂ 26 ਜਨਵਰੀ ਦੀ ਟਰੈਕਟਰ ਪਰੇਡ ਮਾਰਚ ਵਿੱਚ ਸ਼ਾਮਲ ਹੋਣ ਲਈ ਲਾਮਬੰਦੀ ਕੀਤੀ। ਕਿਸਾਨ ਆਗੂਆਂ ਨੇ ਮੁਗਲ ਹਾਕਮਾਂ ਵੱਲੋਂ ਕਿਸਾਨਾਂ ਉੱਤੇ ਢਾਹੇ ਜਬਰ-ਜ਼ੁਲਮ ਦੇ ਖਿਲਾਫ ਲੜਨ ਵਾਲੇ ਕਿਸਾਨ ਨਾਇਕ ਦੁੱਲਾ ਭੱਟੀ ਨੂੰ ਯਾਦ ਕੀਤਾ।
ਇਸ ਮੌਕੇ ’ਤੇ ਪੰਜਾਬ ਤੋਂ 10 ਹਜ਼ਾਰ ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦਾ ਜੱਥਾ ਪੱਕੇ ਮੋਰਚੇ ਵਿੱਚ ਦਿੱਲੀ ਪਹੁੰਚਿਆ ।
ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਦੇ ਹੱਲ ਲਈ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਸਰਕਾਰੀ ਕਮੇਟੀ ਕਹਿੰਦਿਆਂ ਇਸ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ। ਕਿਸਾਨ ਅੰਦੋਲਨ ਨੂੰ ਖੇਤੀ ਦੇ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰੱਖਣ ਤੇ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਮਹਿਲ ਸਿੰਘ ਬਲਜੀਤ ਸਿੰਘ ਰੇਸ਼ਮ ਸਿੰਘ ਸੁੁਖਦੇਵ ਸਿੰਘ ਸੁਖਜਿੰਦਰ ਸਿੰਘ ਦਰਸ਼ਨ ਸਿੰਘ ਬਲਵੰਤ ਸਿੰਘ ਸੁੁਰਜਨ ਸਿੰਘ ਆਦਿ ਮੌਕੇ ਤੇ ਹਾਜ਼ਰ ਸਨ