Ferozepur News

ਕਿਸਾਨ ਮੰਡੀਆਂ ਵਿਚ ਸੁੱਕੀ ਫਸਲ ਹੀ ਲੈ ਕੇ ਆਉਣ- ਖਰਬੰਦਾ

kharbandaਫਿਰੋਜ਼ਪੁਰ 5 ਅਕਤੂਬਰ (ਏ.ਸੀ.ਚਾਵਲਾ) ਡਿਪਟੀ ਕਮਿਸ਼ਨਰ ਇੰਜੀ ਡੀ.ਪੀ.ਐਸ ਖਰਬੰਦਾ ਨੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਜ਼ਿਲ•ਾ ਫਿਰੋਜ਼ਪੁਰ ਵਿਚ ਝੋਨੇ ਦੀ ਸੁਚੱਜੀ ਖਰੀਦ ਲਈ 131 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ,ਜਿੱਥੇ ਸਾਰੇ ਪ੍ਰਬੰਧ ਮੁਕੰਮਲ ਹਨ। ਉਨ•ਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਜ਼ਿਲੇ• ਵਿਚ ਹੁਣ ਤੱਕ 10191 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ•ਾਂ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਗਿੱਲਾ ਝੋਨਾ ਨਾ ਲਾਹਿਆ ਜਾਵੇ।  ਉਨ•ਾਂ ਕਿਹਾ ਕਿ ਜੇਕਰ ਕੋਈ ਜ਼ਿਮੀਂਦਾਰ ਇਨ•ਾਂ ਹਦਾਇਤਾਂ ਦੇ ਬਾਵਜੂਦ ਵੀ ਮੰਡੀਆਂ ਵਿੱਚ ਗਿੱਲਾ ਝੋਨਾ ਲੈ ਕੇ ਆਵੇਗਾ ਤਾਂ ਉਸ ਨੂੰ ਮੰਡੀ ਵਿੱਚ ਝੋਨਾ ਉਤਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਉਨ•ਾਂ ਦੱਸਿਆ ਕਿ ਵਿਚ  ਕੱਲ ਸ਼ਾਮ ਤੱਕ ਖਰੀਦ ਏਜੰਸੀ ਪਨਗ੍ਰੇਨ 1983 ਮੀਟਰਕ ਟਨ, ਮਾਰਕਫੈਡ 1934 ਮੀਟਰਕ ਟਨ, ਪਨਸਪ 1879 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ 1285 ਮੀ: ਟਨ , ਪੰਜਾਬ ਐਗਰੋ 230 ਮੀ: ਟਨ, ਐਫ.ਸੀ.ਆਈ 440 ਮੀ: ਟਨ ਅਤੇ ਵਪਾਰੀਆਂ ਵੱਲੋਂ 2440 ਮੀ: ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।  ਇੰਜੀ ਡੀ.ਪੀ.ਐਸ ਖਰਬੰਦਾ ਨੇ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ•ਾਂ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਹਰ ਹਾਲਤ ਵਿੱਚ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ । ਉਨ•ਾਂ ਜ਼ਿਲ•ੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਮੀ ਵਾਲਾ ਝੋਨਾ ਬਿਲਕੁਲ ਨਾ ਲੈ ਕੇ ਆਉਣ ਕਿਉਂ ਜੋ ਗਿੱਲੇ ਝੋਨੇ ਨੂੰ ਸੁਕਾਉਣ ਲਈ ਜ਼ਿਆਦਾ ਦਿਨ ਲਗਦੇ ਹਨ ਤੇ ਮੰਡੀਆਂ ਵਿੱਚ ਥਾਂ ਦੀ ਕਮੀ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ•ਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੁੱਕੇ ਝੋਨੇ ਦੀ ਆਮਦ &#39ਤੇ ਤੁਰੰਤ ਬੋਲੀ ਲਾ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਜ਼ਿਆਦਾ ਸਮਾਂ ਮੰਡੀਆਂ ਵਿੱਚ ਨਾ ਬੈਠਣਾ ਪਵੇ।

Related Articles

Back to top button