Ferozepur News

ਕਿਸਾਨ ਯੂਨੀਅਨਾਂ ਨੇ ਸ਼ੰਭੂ ਮੋਰਚੇ ‘ਤੇ ਮੁੱਖ ਫੈਸਲਿਆਂ ਦਾ ਐਲਾਨ ਕੀਤਾ: 12 ਫਰਵਰੀ ਨੂੰ ਏਕਤਾ ਮੀਟਿੰਗ, 14 ਫਰਵਰੀ ਨੂੰ ਕੇਂਦਰ ਨਾਲ ਗੱਲਬਾਤ, ਅਤੇ ਅੱਗੇ ਵਿਰੋਧ ਯੋਜਨਾਵਾਂ

ਕਿਸਾਨ ਯੂਨੀਅਨਾਂ ਨੇ ਸ਼ੰਭੂ ਮੋਰਚੇ 'ਤੇ ਮੁੱਖ ਫੈਸਲਿਆਂ ਦਾ ਐਲਾਨ ਕੀਤਾ: 12 ਫਰਵਰੀ ਨੂੰ ਏਕਤਾ ਮੀਟਿੰਗ, 14 ਫਰਵਰੀ ਨੂੰ ਕੇਂਦਰ ਨਾਲ ਗੱਲਬਾਤ, ਅਤੇ ਅੱਗੇ ਵਿਰੋਧ ਯੋਜਨਾਵਾਂ

ਕਿਸਾਨ ਯੂਨੀਅਨਾਂ ਨੇ ਸ਼ੰਭੂ ਮੋਰਚੇ ‘ਤੇ ਮੁੱਖ ਫੈਸਲਿਆਂ ਦਾ ਐਲਾਨ ਕੀਤਾ: 12 ਫਰਵਰੀ ਨੂੰ ਏਕਤਾ ਮੀਟਿੰਗ, 14 ਫਰਵਰੀ ਨੂੰ ਕੇਂਦਰ ਨਾਲ ਗੱਲਬਾਤ, ਅਤੇ ਅੱਗੇ ਵਿਰੋਧ ਯੋਜਨਾਵਾਂ

ਫਿਰੋਜ਼ਪੁਰ (ਸ਼ੰਭੂ ਬਾਰਡਰ), 10 ਫਰਵਰੀ, 2025: ਅੱਜ ਸ਼ੰਭੂ ਬਾਰਡਰ ਮੋਰਚੇ ਤੇ ਅੰਦੋਲਨ ਕਰ ਰਹੀਆਂ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਖੇਤੀ ਸੈਕਟਰ ਦੇ ਸੰਕਟਾਂ ਨੂੰ ਹੱਲ ਕਰਨ ਲਈ ਜਾਰੀ ਸੰਘਰਸ਼ ਨੂੰ ਹੋਰ ਵਿਆਪਕ ਪੱਧਰ ਉਤੇ ਲਿਜਾਣ ਲਈ ਭਰਾਤਰੀ ਜਥੇਬੰਦੀਆਂ ਨਾਲ ਏਕਤਾ ਲਈ ਜਾਰੀ ਯਤਨਾਂ ਨੂੰ ਅੱਗੇ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 12 ਫਰਵਰੀ ਦੇ ਸੱਦੀ ਗਈ ਮੀਟਿੰਗ ਵਿੱਚ ਦਿੱਲੀ ਅੰਦੋਲਨ 2 ਵੱਲੋਂ ਆਗੂਆਂ ਦਾ ਵਫ਼ਦ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਜਾ ਰਿਹਾ ਹੈ।

ਉਹਨਾ ਕਿਹਾ ਕਿ ਅਸੀਂ ਸਮੁੱਚੀ ਏਕਤਾ ਦੇ ਹਾਮੀਂ ਹਾਂ, ਪਰ ਕਿਸ ਤਰ੍ਹਾਂ ਦੀ ਏਕਤਾ ਉਪਰ ਸਹਿਮਤੀ ਬਣਦੀ ਹੈ, ਇਹ ਮੀਟਿੰਗ ਵਿੱਚ ਹੀ ਤਹਿ ਹੋਵੇਗਾ। ਉਹਨਾਂ ਕਿਹਾ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਸਾਰੀਆਂ ਜਥੇਬੰਦੀਆਂ ਨੂੰ ਏਕਤਾ ਬਾਰੇ ਵਿਚਾਰ ਕਰਨੀ ਚਾਹੀਦੀ ਹੈ। ਉਹਨਾ ਕਿਹਾ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਵਿੱਚ ਸ਼ਿਰਕਤ ਕਰਾਂਗੇ, ਹਾਲਾਂਕਿ ਸਰਕਾਰ ਦੇ ਮਨਸ਼ੇ ਇਸ ਵਾਰ ਦੇ ਬਜ਼ਟ ਪੇਸ਼ ਕਰਨ ਵੇਲੇ ਵੀ ਸਾਫ਼ ਹੋ ਚੁੱਕੇ ਹਨ, ਪਰ ਅਸੀਂ ਕਦੇ ਵੀ ਗੱਲ ਕਰਨ ਤੋਂ ਪਿੱਛੇ ਨਹੀਂ ਹਟੇ।

ਉਹਨਾਂ ਕਿਹਾ ਕਿ 13 ਤਰੀਕ ਨੂੰ ਮੋਰਚੇ ਦਾ ਇੱਕ ਸਾਲ ਪੂਰਾ ਹੋਣ ਮੌਕੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਆਗੂ ਸ਼ੰਭੂ ਪਹੁੰਚ ਰਹੇ ਹਨ ਅਤੇ ਪੰਜਾਬ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਿਸਾਨ ਮਜ਼ਦੂਰ ਵੀ ਵੱਡੀ ਗਿਣਤੀ ਵਿਚ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।ਉਹਨਾ ਕਿਹਾ ਕਿ ਅਗਰ ਸਰਕਾਰ ਵੱਲੋਂ 14 ਦੀ ਮੀਟਿੰਗ ਵਿੱਚ ਕੋਈ ਸੁਚੱਜਾ ਹੱਲ ਨਹੀਂ ਕੱਢਿਆ ਜਾਂਦਾ ਤਾਂ 25 ਫਰਵਰੀ ਨੂੰ ਸ਼ੰਭੂ ਬਾਰਡਰ ਮੋਰਚੇ ਤੋਂ ਜਥਾ ਦਿੱਲੀ ਨੂੰ ਪੈਦਲ ਕੂਚ ਕਰੇਗਾ । ਉਹਨਾ ਕਿਹਾ ਕਿ ਖੰਨਾ ਤੋਂ ਨੌਜਵਾਨ ਅਥਲੀਟ ਕੋਚ ਦਿਲਪ੍ਰੀਤ ਸਿੰਘ, ਦਿੱਲੀ ਅੰਦੋਲਨ 2 ਦੀਆਂ ਮੰਗਾਂ ਦੇ ਹੱਕ ਵਿੱਚ ਪਾਰਲੀਮੈਂਟ ਤੱਕ 302 ਕਿਲੋਮੀਟਰ ਦਾ ਪੈਂਡਾ ਦੌੜ ਲਗਾ ਕੇ ਤਹਿ ਕਰਨ ਜਾ ਰਹੇ ਹਨ, ਅੰਦੋਲਨਕਾਰੀ ਜਥੇਬੰਦੀਆਂ ਵੱਲੋਂ ਉਹਨਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ।

ਉਹਨਾ ਕਿਹਾ ਕਿ ਅਮਰੀਕਾ ਵੱਲੋਂ ਡੀਪੋਰਟ ਕੀਤੇ ਭਾਰਤੀ ਨਾਗਰਿਕਾਂ ਬਾਰੇ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਨੂੰ ਤਾੜਨਾ ਕਰਨੀ ਚਾਹੀਦੀ ਹੈ, ਪਰ ਸਰਕਾਰ ਵੱਲੋਂ ਧਾਰੀ ਚੁੱਪੀ ਦੇਸ਼ ਦਾ ਅਪਮਾਨ ਕਰਨ ਵਾਲੀ ਹੈ। ਉਹਨਾਂ ਕਿਹਾ ਕਿ ਪੀੜਤ ਨੌਜਵਾਨਾਂ ਦੀ ਮਾਲੀ ਸਹਾਇਤਾ ਅਤੇ ਪੁਨਰਵਾਸ ਲਈ ਯੋਜਨਾ ਬਣਾਈ ਜਾਵੇ। ਉਹਨਾ ਕਿਹਾ ਕਿ ਕਿਸਾਨ ਮਜਦੂਰ ਮੋਰਚਾ ਭਾਰਤ, 5 ਫਰਵਰੀ 2022 ਨੂੰ ਪੰਜਾਬ ਅੰਦਰ ਪ੍ਰਧਾਨ ਮੰਤਰੀ ਮੋਦੀ ਦੀ ਚੋਣ ਪ੍ਰਚਾਰ ਫੇਰੀ ਦੌਰਾਨ ਹੋਏ ਸ਼ਾਂਤੀਪੂਰਨ ਵਿਰੋਧ ਕਰਨ ਤੇ ਕਿਸਾਨ ਆਗੂਆਂ ਤੇ ਧਾਰਾ 307 ਦੇ ਤਹਿਤ ਕੀਤੇ, ਨਜ਼ਾਇਜ਼ ਪਰਚਿਆਂ ਦੀ ਨਿਖੇਧੀ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਪਾਏ ਗਏ ਝੂਠੇ ਪਰਚੇ ਰੱਦ ਕੀਤੇ ਜਾਣ।

ਉਹਨਾ ਕਿਹਾ ਕਿ ਸਰਕਾਰ ਵੱਲੋਂ ਅੰਦੋਲਨ ਨੂੰ ਢਾਅ ਲਗਾਉਣ ਦੀਆਂ ਕੋਸ਼ਿਸ਼ਾਂ ਅਸੀਂ ਕਦੇ ਸਫਲ ਨਹੀਂ ਹੋਣ ਦੇਵਾਂਗੇ ਅਤੇ ਅੰਦੋਲਨ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਤੱਕ ਇਹ ਅੰਦੋਲਨ ਜਾਰੀ ਰਹੇਗਾ। ਇਸ ਮੌਕੇ ਜਸਵਿੰਦਰ ਸਿੰਘ ਲੋਂਗੋਵਾਲ, ਜੰਗ ਸਿੰਘ ਭਤੇੜੀ, ਗੁਰਅਮਨੀਤ ਮਾਂਗਟ, ਹਰਜੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ, ਹਰਪ੍ਰੀਤ ਸਿੰਘ ਬਹਿਰਾਮਕੇ, ਜਰਮਨਜੀਤ ਸਿੰਘ ਬੰਡਾਲਾ, ਬਾਜ਼ ਸਿੰਘ ਸਰੰਗੜਾ, ਸੁਖਦੇਵ ਸਿੰਘ ਚਾਟੀਵਿੰਡ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ ਸਮੇਤ ਸੈਂਕੜੇ ਕਿਸਾਨ ਮਜਦੂਰ ਹਾਜ਼ਿਰ ਰਹੇ।

Related Articles

Leave a Reply

Your email address will not be published. Required fields are marked *

Back to top button