Ferozepur News

ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੰਗਾਂ ਘੇਰਿਆ ਡੀ ਸੀ ਦਫਤਰ – ਮਾਮਲਾ ਹੜ•ਾਂ ਨਾਲ ਤਬਾਹ ਹੋਈਆਂ ਫਸਲਾਂ ਦੇ ਮੁਆਵਜੇ ਦਾ

ਮਾਮਲਾ ਹੜ•ਾਂ ਨਾਲ ਤਬਾਹ ਹੋਈਆਂ ਫਸਲਾਂ ਦੇ ਮੁਆਵਜੇ ਦਾ
-ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੰਗਾਂ ਘੇਰਿਆ ਡੀ ਸੀ ਦਫਤਰ
-ਜੇਕਰ ਜਲਦ ਖਰਾਬ ਹੋਈਆਂ ਫਸਲਾਂ ਦਾ ਮੁਆਵਜਾ ਨਾ ਦਿੱਤਾ ਤਾਂ ਕੀਤਾ ਜਾਵੇਗਾ ਸੰਘਰਸ਼ ਤੇਜ: ਆਗੂ

dharna at ferozepurਫਿਰੋਜ਼ਪੁਰ: ਪਿਛਲੇ ਵਰ•ੇ ਹੜ•ਾਂ ਕਾਰਨ ਤਬਾਹ ਹੋਈਆਂ ਕਿਸਾਨਾਂ ਦੀਆਂ ਫਸਲਾਂ ਅਤੇ ਇਸ ਵਾਰ ਵੀ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਸਾਹਮਣੇ ਸਰਕਾਰ ਦੇ ਵਿਰੁੱਧ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਇਸ ਰੋਸ ਧਰਨੇ ਦੀ ਅਗਵਾਈ ਕਿਸਾਨ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕੀਤੀ।

ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਆਖਿਆ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਮੁੱਠਿਆਂ ਵਾਲਾ, ਨਿਜਾਮਵਾਲਾ, ਬਸਤੀ ਰਾਮ ਲਾਲ, ਬੰਡਾਲਾ, ਕਾਬਲ ਵਾਲਾ, ਆਰਿਫ ਕੇ, ਦੌਲਤਪੁਰਾ, ਬਾਘੇਵਾਲਾ, ਸੁਲਤਾਨ ਵਾਲਾ, ਹਾਮਦ ਚੱਕ, ਧੀਰਾ ਘਾਰਾ ਆਦਿ ਵਿਚ ਲਗਾਤਾਰ ਕਿਸਾਨ ਸੰਘਰਸ਼ ਕਮੇਟੀ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿਚ ਕਿਸਾਨਾਂ ਵੱਲੋਂ ਸਰਕਾਰ ਦਾ ਜਬਰਦਸਤ ਵਿਰੋਧ ਚੱਲਦਾ ਰਿਹਾ।

ਉਨ•ਾਂ ਕਿਹਾ ਕਿ ਸਾਰੇ ਪਿੰਡਾਂ ਨੇ ਮਤੇ ਪਾਸ ਕਰਦੇ ਸਰਕਾਰ ਤੋਂ ਪੀੜਤ ਕਿਸਾਨਾਂ ਨੂੰ ਤੁਰੰਤ ਖਰਾਬ ਹੋਈਆਂ ਫਸਲਾਂ ਦਾ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਉਨ•ਾਂ ਨੇ ਕਿਹਾ ਕਿ ਪਿਛਲੇ ਵਰੇ• ਹੜ• ਨਾਲ ਤਬਾਹ ਹੋਈਆਂ ਫਸਲਾਂ ਦਾ ਸਰਕਾਰ ਨੇ ਅੱਜ ਤੱਕ ਮੁਆਵਜਾ ਨਹੀਂ ਦਿੱਤਾ, ਜਿਸ ਕਾਰਨ ਕਿਸਾਨਾਂ ਵਿਚ ਸਰਕਾਰ ਦੇ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ।

ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਕਿਸਾਨਾਂ ਨੂੰ ਹੜ ਨਾਲ ਤਬਾਅ ਹੋਈਆਂ ਫਸਲਾਂ ਦਾ ਤੁਰੰਤ ਮੁਆਵਜਾ ਦੇਵੇ ਅਤੇ ਇਸ ਸਾਲ ਡੁੱਬ ਚੁੱਕੀਆਂ ਫਸਲਾਂ ਦੀ ਗਿਰਦਾਰਵੀ ਕਰਵਾ ਕੇ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਤੁਰੰਤ ਰਾਹਤ ਤੇ ਬਣਦਾ ਮੁਆਵਜਾ ਦਿੱਤਾ ਜਾਵੇ।
ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਮ ਦਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਬਲਕਾਰ ਸਿੰਘ, ਬਸੰਤ ਸਿੰਘ ਆਰਿਫ ਕੇ, ਪ੍ਰਗਟ ਸਿੰਘ, ਸਾਹਿਬਜੀਤ ਸਿੰਘ, ਸਵਰਨ ਸਿੰਘ, ਦਰਸ਼ਨ ਸਿੰਘ, ਪਿਆਰਾ ਸਿੰਘ ਆਦਿ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।

Related Articles

Back to top button