Ferozepur News

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ 4 ਮਰਦ ਅਤੇ 1 ਔਰਤ ਕੈਦੀ ਵੱਲੋਂ ਨਸ਼ਾ ਛੱਡਣ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਸਨਮਾਨ

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ 4 ਮਰਦ ਅਤੇ 1 ਔਰਤ ਕੈਦੀ ਵੱਲੋਂ ਨਸ਼ਾ ਛੱਡਣ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਸਨਮਾਨ

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ 4 ਮਰਦ ਅਤੇ 1 ਔਰਤ ਕੈਦੀ ਵੱਲੋਂ ਨਸ਼ਾ ਛੱਡਣ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਸਨਮਾਨ
ਫ਼ਿਰੋਜ਼ਪੁਰ 21 ਜਨਵਰੀ 2020 -() ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ਼੍ਰੀ ਪਰਮਿੰਦਰ ਪਾਲ ਸਿੰਘ   ਵੱਲੋਂ ਹਰ ਮਹੀਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਨਿਰੀਖਣ ਕੀਤਾ ਜਾਂਦਾ ਹੈ । ਇਸ ਨਿਰੀਖਣ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਦੇ ਧਿਆਨ ਵਿੱਚ ਆਇਆ ਕਿ ਜੇਲ੍ਹ ਵਿੱਚ ਕਈ ਕੈਦੀ ਨਸ਼ਾ ਕਰਦੇ ਹਨ । ਇਨ੍ਹਾਂ ਕੈਦੀਆਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਵਾਸਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼੍ਰੀ ਅਮਨਪ੍ਰੀਤ ਸਿੰਘ ਵੱਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਨਸ਼ਾ ਛਡਾਓ ਅਤੇ ਯੋਗਾ ਕੈਂਪ ਲਗਵਾਏ ਗਏ। ਇਹ ਕੈਂਪ ਲਾਈਫ਼ ਸੇਵਰ ਐੱਨ. ਜੀ. ਓ. ਕਮੇਟੀ ਤੋਂ ਸ਼੍ਰੀ ਜਗਜੀਤ ਸਿੰਘ ਸੋਢੀ ਅਤੇ ਸ਼੍ਰੀ ਹਰਭਜਨ ਚਾਵਲਾ  ਦੇ ਸਹਿਯੋਗ ਨਾਲ ਲਗਾਏ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਕੈਦੀਆਂ ਨੂੰ ਨਸ਼ਾ ਛੱਡਣ ਦੇ ਲਈ ਪ੍ਰੇਰਿਤ ਕਰਨ ਲਈ ਸੈਮੀਨਾਰ ਵੀ ਲਗਾਏ ਗਏ ਸਨ । ਜਿਸ ਦੇ ਨਤੀਜੇ ਵਜੋਂ 4 ਮਰਦ ਕੈਦੀਆਂ ਅਤੇ ਇੱਕ ਔਰਤ ਕੈਦੀ ਨਸ਼ਾ ਛੱਡਣ ਵਿੱਚ ਸਫਲ ਹੋਏ, ਜਿਸ ਦਾ ਸਰਟੀਫਿਕੇਟ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਤਾਇਨਾਤ ਡਾਕਟਰ ਵੱਲੋਂ ਜਾਰੀ ਕੀਤਾ ਗਿਆ ਹੈ।  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰ: ਪਰਮਿੰਦਰ ਸਿੰਘ ਵੱਲੋਂ ਮੰਗਲਵਾਰ ਨੂੰ ਕੇਂਦਰੀ ਜੇਲ੍ਹ ਦੇ ਦੌਰੇ ਦੌਰਾਨ  ਇਨ੍ਹਾਂ 5 ਕੈਦੀਆਂ ਦਾ ਵਿਸ਼ੇਸ਼ ਸਨਮਾਨ  ਕੀਤਾ ਗਿਆ।
ਇਸ ਤੋਂ ਇਲਾਵਾ ਜੱਜ ਸਾਹਿਬ ਵੱਲੋਂ ਕੇਂਦਰੀ ਜੇਲ੍ਹ ਦਾ ਸਰਵੇਖਣ ਕੀਤਾ ਗਿਆ। ਉਨ੍ਹਾਂ ਵੱਲੋਂ ਡੀ-ਅਡੀਕਸ਼ਨ ਸੈਂਟਰ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਦੌਰਾ ਕੀਤਾ ਅਤੇ ਉੱਥੇ ਉਨ੍ਹਾਂ ਨੇ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ  ਡਾਕਟਰ ਨੂੰ ਆਦੇਸ਼ ਦਿੱਤੇ ਕਿ ਇਸ ਜੇਲ੍ਹ ਵਿੱਚ ਕਿਸੇ ਵੀ ਮਰੀਜ਼ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ । ਇਸ ਤੋਂ ਬਾਅਦ ਸੈਸ਼ਨ ਜੱਜ ਜੇਲ੍ਹ ਵਿਖੇ ਬਣੀ ਰਸੋਈ, ਫ਼ੈਕਟਰੀ ਅਤੇ ਜਨਾਨਾ ਵਾਰਡ ਵਿੱਚ ਗਏ । ਉੱਥੇ ਉਨ੍ਹਾਂ ਨੇ ਔਰਤ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਦਾ ਭਰੋਸਾ ਦਿੱਤਾ । ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਤੋਂ ਉੱਥੇ ਮੌਜੂਦ ਟਰੇਨਰ ਐਡਵੋਕੇਟ ਅਤੇ ਪੈਨਲ ਐਡਵੋਕੇਟ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਮੇਂ ਸਮੇਂ ਤੇ ਤੁਸੀਂ ਜੇਲ੍ਹ ਵਿੱਚ ਰਹਿ ਰਹੀਆਂ ਔਰਤਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਪਾਬੰਦ ਹੋਵੋਗੇ । ਅੰਤ ਵਿੱਚ ਉਨ੍ਹਾਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਕਿਹਾ ਕਿ ਤੁਸੀਂ ਇੱਥੋਂ ਬਾਹਰ ਨਿਕਲਣ ਉਪਰੰਤ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣੋ ਅਤੇ ਜ਼ਿੰਦਗੀ ਵਿੱਚ ਕੋਈ ਵੀ ਗ਼ਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ। ਇਸ ਮੌਕੇ ਸ਼੍ਰੀ ਸਚਿਨ ਸ਼ਰਮਾ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼੍ਰੀ ਸੁਰੇਸ਼ ਕੁਮਾਰ ਗੋਇਲ  ਸੀ. ਜੇ. ਐੱਮ. ਫ਼ਿਰੋਜ਼ਪੁਰ, ਸ਼੍ਰੀ ਅਮਨ ਪ੍ਰੀਤ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ,  ਸ਼੍ਰੀ ਅਨੀਸ਼ ਗੋਇਲ  ਸਿਵਲ ਜੱਜ ਜੂਨੀਅਰ ਡਵੀਜ਼ਨ ਫ਼ਿਰੋਜਪੁਰ, ਜੇਲ੍ਹ ਸੁਪਰਡੰਟ, ਡਿਪਟੀ ਸੁਪਰਡੰਟ  ਆਦਿ ਵੀ ਹਾਜ਼ਰ ਸਨ ।

Related Articles

Leave a Reply

Your email address will not be published. Required fields are marked *

Back to top button