ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਲਿਆ ਪ੍ਰਧਾਨ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ
ਫਿਰੋਜ਼ਪੁਰ: 20 ਮਾਰਚ (ਏ. ਸੀ. ਚਾਵਲਾ): ਲੋਕ ਨਿਰਮਾਣ ਮੰਤਰੀ ਸ: ਜਨਮੇਜਾ ਸਿੰਘ ਸੇਖੋਂ ਨੇ ਅੱਜ ਇੱਥੇ ਹੁਸੈਨੀਵਾਲਾ ਵਿਖੇ ਸਮਾਧੀ ਸਥਲ ਦਾ ਦੌਰਾ ਕਰਕੇ ਇੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦੇਰੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ•ਾਂ ਨੇ ਕਿਹਾ ਕਿ ਕਿਹਾ ਕਿ 23 ਮਾਰਚ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਸਮੇਂ ਇੱਥੇ ਲਾਮਿਸਾਲ ਇੱਕਠ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ: ਜੋਗਿੰਦਰ ਸਿੰਘ ਜਿੰਦੂ, ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ, ਸ: ਵਰਦੇਵ ਸਿੰਘ ਨੋਨੀ ਮਾਨ, ਸ: ਅਵਤਾਰ ਸਿੰਘ ਜੀਰਾ ਚੇਅਰਮੈਨ ਪੀ.ਏ.ਡੀ.ਬੀ. ਬੈਂਕ ਵੀ ਹਾਜਰ ਸਨ। ਸ: ਜਨਮੇਜਾ ਸਿੰਘ ਸੇਖੋਂ ਨੇ ਇਸ ਮੌਕੇ ਦੱਸਿਆ ਕਿ 23 ਮਾਰਚ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜ ਰਹੇ ਹਨ। ਉਨ•ਾਂ ਨੇ ਕਿਹਾ ਕਿ ਇਸ ਮੌਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਇੱਕ ਵੱਡੀ ਜਨ ਸਭਾ ਨੂੰ ਸੰਬੋਧਨ ਕਰਣਗੇ। ਉਨ•ਾਂ ਨੇ ਪੰਜਾਬ ਵਾਸੀਆਂ ਨੂੰ ਇਸ ਸਮਾਗਮ ਵਿਚ ਪਹੁੰਚ ਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਦੀ ਅਪੀਲ ਵੀ ਕੀਤੀ। ਉਨ•ਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਹਨ ਅਤੇ ਉਨ•ਾਂ ਦੀ ਆਮਦ ਨੂੰ ਲੈਕੇ ਸਮੁਚੇ ਪੰਜਾਬ ਵਾਸੀਆਂ ਵਿਚ ਭਾਰੀ ਉਤਸਾਹ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸ਼ਹੀਦੀ ਸਮਾਗਮ ਵਿਚ ਸਿਰਕਤ ਕਰਨ। ਉਨ•ਾਂ ਨੇ ਕਿਹਾ ਕਿ ਸੰਗਤਾਂ ਲਈ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਸੁਰੱਖਿਆ ਇੰਤਜਾਮਾਂ, ਲੋਕਾਂ ਦੀ ਆਵਾਜਾਈ, ਪੀਣ ਵਾਲਾ ਪਾਣੀ, ਪਾਰਕਿੰਗ, ਯਾਤਾਯਾਤ ਵਿਵਸਥਾ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।