ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਬਾਗਬਾਨੀ ਵਿਭਾਗ ਦੇ ਦਫ਼ਤਰ ਫਿਰੋਜ਼ਪੁਰ ਵਿਖੇ ਕੀਤੀ ਅਚਨਚੇਤ ਚੈਕਿੰਗ
12 ਕੈਨਾਲ ਜ਼ਮੀਨ ਤੇ ਕੀਤੇ ਨਜ਼ਾਇਜ ਕਬਜ਼ੇ ਨੂੰ ਛੁਡਾਉਣ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਬਾਗਬਾਨੀ ਵਿਭਾਗ ਦੇ ਦਫ਼ਤਰ ਫਿਰੋਜ਼ਪੁਰ ਵਿਖੇ ਕੀਤੀ ਅਚਨਚੇਤ ਚੈਕਿੰਗ
12 ਕੈਨਾਲ ਜ਼ਮੀਨ ਤੇ ਕੀਤੇ ਨਜ਼ਾਇਜ ਕਬਜ਼ੇ ਨੂੰ ਛੁਡਾਉਣ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਫਿਰੋਜ਼ਪੁਰ, 13 ਜੁਲਾਈ, 2022:
ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਬਾਗਬਾਨੀ ਵਿਭਾਗ ਦੇ ਉਪ ਡਾਇਰੈਕਟਰ ਦਫ਼ਤਰ ਫਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਦੇ ਵਿੱਚ ਆਇਆ ਹੈ ਕਿ ਬਾਗਬਾਨੀ ਵਿਭਾਗ ਫਿਰੋਜ਼ਪੁਰ ਦੀ ਜ਼ਮੀਨ ਤੇ 12 ਕਨਾਲ ਦੇ ਰਕਬੇ ਤੇ ਕਿਸੇ ਵੱਲੋਂ ਕਬਜ਼ਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮੌਕੇ ਤੇ ਬੁਲਾ ਕੇ ਕਬਜ਼ਾ ਛੁਡਾਉਣ ਸਬੰਧੀ ਜਲਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਮੇਂ ਸਮੇਂ ਤੇ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਬਾਗਬਾਨੀ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਇਸ ਦੌਰਾਨ ਬਾਗਬਾਨੀ ਦਫ਼ਤਰ ਵਿਖੇ ਬੂਟਾ ਲਗਾ ਕੇ ਜ਼ਿਲ੍ਹਾ ਵਾਸੀਆਂ ਨੁੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ।
ਇਸ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ.ਬਲਕਾਰ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਡਾ. ਸਿਮਰਨ ਸਿੰਘ ਤੇ ਡਾ.ਪ੍ਰਦੀਪ ਸਿੰਘ ਤੋਂ ਇਲਾਵਾ ਹੋਰ ਕਰਮਚਾਰੀ ਹਾਜ਼ਰ ਸਨ।