ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਨਤਮਸਤਕ ਹੋਏ, ਸਰਹੱਦ ਤੇ ਝੰਡਾ ਲਾਹੁਣ ਦੀ ਰਸਮ ਵੇਖੀ
ਸਾਨੂੰ ਸ਼ਹੀਦਾਂ ਦੇ ਦਿਖਾਏ ਰਸਤਿਆਂ ਤੇ ਚੱਲਣ ਦੀ ਲੋੜ: ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਨਤਮਸਤਕ ਹੋਏ
ਸਾਨੂੰ ਸ਼ਹੀਦਾਂ ਦੇ ਦਿਖਾਏ ਰਸਤਿਆਂ ਤੇ ਚੱਲਣ ਦੀ ਲੋੜ: ਬ੍ਰਮ ਸ਼ੰਕਰ ਜਿੰਪਾ
ਸਰਹੱਦ ਤੇ ਝੰਡਾ ਲਾਹੁਣ ਦੀ ਰਸਮ ਵੇਖੀ
ਸਰਕਟ ਹਾਊਸ ਵਿਖੇ ਕਿਸਾਨ ਆਗੂਆਂ ਅਤੇ ਆਸ਼ਾ ਵਰਕਰ ਯੂਨੀਅਨ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 14 ਅਗਸਤ 2023.
ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਦੇ ਫਿਰੋਜ਼ਪੁਰ ਪਹੁੰਚਣ ਤੇ ਸਰਕਟ ਹਾਊਸ ਫਿਰੋਜ਼ਪੁਰ ਵਿਖੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਵੱਲੋਂ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਧਰਮ ਪਤਨੀ ਸ੍ਰੀਮਤੀ ਵਿਭਾ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਰਕਟ ਹਾਊਸ ਵਿਖੇ ਕਿਸਾਨ ਯੂਨੀਅਨ ਅਤੇ ਆਸ਼ਾ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਕੈਬਟਿਨ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਯੋਗ ਮੰਗਾਂ ਸਬੰਧੀ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨਗੇ ਅਤੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਦਾ ਯੋਗ ਹੱਲ ਕੀਤਾ ਜਾਵੇਗਾ।
ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਕੌਮੀ ਸ਼ਹੀਦਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਸੁਤੰਤਰਤਾ ਸੰਗ੍ਰਾਮੀ ਬਟੁਕੇਸ਼ਵਰ ਦੱਤ ਅਤੇ ਰਾਜ ਮਾਤਾ ਦੀਆਂ ਸਮਾਂਧਾਂ ‘ਤੇ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਮੂਹ ਲੋਕਾਂ ਨੂੰ ਸ਼ਹੀਦਾਂ ਦੀ ਸੋਚ ‘ਤੇ ਚੱਲ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸੁਪਨਿਆਂ ਦਾ ਭਾਰਤ ਸਿਰਜਣ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਲਈ ਹਮੇਸ਼ਾਂ ਹੀ ਪ੍ਰੇਰਣਾ ਸਰੋਤ ਰਹਿਣਗੇ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਤੋਂ ਹੀ ਇਨ੍ਹਾਂ ਕੌਮੀ ਨਾਇਕਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਕਾਰਜਸ਼ੀਲ ਹੈ।
ਇਸ ਦੌਰਾਨ ਉਨ੍ਹਾਂ ਸਰਹੱਦ ਤੇ ਝੰਡਾ ਲਾਹੁਣ ਦੀ ਰਸਮ ਵੇਖੀ ਤੇ ਇੱਥੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਜੀਵਨੀ ਨੂੰ ਸਮਰਪਿਤ (ਲਾਈਟ ਐਂਡ ਸਾਊਂਡ ਸ਼ੋਅ) ਰੌਸ਼ਨੀ ਅਤੇ ਆਵਾਜ਼ ਪ੍ਰੋਗਰਾਮ ਵੀ ਦੇਖਿਆ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦਿਖਾਏ ਰਸਤਿਆਂ ਤੇ ਚੱਲਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੌਮੀ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਇਸ ਅਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੇ ਨਕਸ਼ੇ ਕਦਮਾਂ ਤੇ ਚੱਲਦੇ ਹੋਏ ਪੂਰੀ ਇਮਾਨਦਾਰੀ ਤੇ ਵਫਾਦਾਰੀ ਨਾਲ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਇਹੀ ਇਨ੍ਹਾਂ ਆਜ਼ਾਦੀ ਦੇ ਇਨ੍ਹਾਂ ਨਾਇਕਾਂ, ਜਿਨ੍ਹਾਂ ਨੇ ਸਰਬੰਸ ਨਿਛਾਵਰ ਕਰ ਕੇ ਸਾਡੇ ਮੁਲਕ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਾਇਆ, ਨੂੰ ਸੱਚੀ ਸ਼ਰਧਾਂਜਲੀ ਹੋਵੇਗ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰੁਣ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ, ਨਾਇਬ ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਐਸ.ਪੀ.ਐਚ ਸ੍ਰੀ ਸੋਹਨ ਲਾਲ ਸੋਨੀ ਹਾਜ਼ਰ ਸਨ।