ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ
Ferozepur August 18, 2018: (Harish Monga): ਪੰਜਾਬ ਦੇ ਕੈਬਨਿਟ ਮੰਤਰੀ (ਖੇਡਾਂ ਤੇ ਯੁਵਕ ਸੇਵਾਵਾਂ) ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਰਾਣਾ ਸੋਢੀ ਨੇ ਇੱਕ ਯਾਦਗਾਰੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿਣ ਵਾਲੇ ਅਟਲ ਬਿਹਾਰੀ ਵਾਜਪਾਈ ਪੂਰੇ ਦੇਸ਼ ਦੇ ਹਰਮਨ ਪਿਆਰੇ ਪ੍ਰਧਾਨ ਮੰਤਰੀ ਰਹੇ ਹਨ।ਵਾਜਪਾਈ ਜੀ ਹਿੰਦੀ ਜਗਤ ਦੇ ਕਵੀ ਅਤੇ ਬੁਲਾਰੇ ਦੇ ਨਾਲ-ਨਾਲ ਰਾਜਨੀਤੀ ਦੇ ਪ੍ਰਤੀ ਆਪਣੀ ਸੋਚ ਅਤੇ ਸਿਧਾਂਤ ਦੇ ਨਾਲ ਸਮਝੌਤਾ ਨਾ ਕਰਨ ਦੀ ਦ੍ਰਿੜ੍ਹ ਸੰਕਲਪ ਸ਼ਕਤੀ ਦਾ ਪ੍ਰਤੀਕ ਸਨ।
ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਨੇ ਆਪਣੇ ਜੀਵਨ ਦਾ ਹਰ ਪਲ ਰਾਸ਼ਟਰ ਨੂੰ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਦਾ ਜਾਣਾ ਇੱਕ ਯੁੱਗ ਦਾ ਅੰਤ ਹੈ। ਅੱਜ ਚਾਹੇ ਉਹ ਸਾਡੇ ਵਿਚਕਾਰ ਨਹੀਂ ਹਨ ਪਰ ਭਾਰਤੀ ਲੋਕਤੰਤਰ ਅਤੇ ਰਾਜਨੀਤੀ ਵਿਚ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਦਿੱਤੀ ਹੋਈ ਪ੍ਰੇਰਨਾ ਹਮੇਸ਼ਾ ਸਾਡੇ ਨਾਲ ਰਹੇਗੀ।