ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨਾਲ ਕੀਤੀ ਮੁਲਾਕਾਤ
ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ - ਕੈਬਨਿਟ ਮੰਤਰੀ ਹਰਭਜਨ ਸਿੰਘ
ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਕੈਬਨਿਟ ਮੰਤਰੀ ਹਰਭਜਨ ਸਿੰਘ
ਬਿਨਾਂ ਕਿਸੇ ਮੱਤਭੇਦ ਤੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਜਾਣਗੇ – ਵਿਧਾਇਕ ਰਜਨੀਸ਼ ਦਹੀਯਾ
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨਾਲ ਕੀਤੀ ਮੁਲਾਕਾਤ
ਮਮਦੋਟ /ਫ਼ਿਰੋਜ਼ਪੁਰ, 05 ਦਸੰਬਰ 2024:
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਵੱਲੋਂ ਮਮਦੋਟ ਵਿਖੇ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਦੇ ਚੁਣੇ ਗਏ ਸਰਪੰਚਾਂ ਤੇ ਪੰਚਾਂ ਨਾਲ ਵਿਸ਼ੇਸ਼ ਸਮਾਗਮ ਦੌਰਾਨ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ, ਸਮੁੱਚੀ ਆਪ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸਾਡੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਹਲਕਾ ਦਿਹਾਤੀ ਵਿਖੇ ਪੰਚਾਇਤੀ ਚੋਣਾਂ ਵਿੱਚ 234′ ਚੋਂ 222 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ ਜੋ ਕਿ ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਮੁਕਤ ਲੋਕ ਪੱਖੀ ਨੀਤੀਆਂ ਦਾ ਹੀ ਨਤੀਜਾ ਹੈ। ਵਿਧਾਇਕ ਨੇ ਮੰਤਰੀ ਸਾਹਿਬ ਨੂੰ ਮਮਦੋਟ ਵਿਖੇ ਬਿਜਲੀ ਘਰ 66 ਕੇਵੀ ਤੋਂ 132 ਕੇਵੀ ਨਵੀਨੀਕਰਨ ਕਰਨ ਦੀ ਮੰਗ ਕੀਤੀ ਜਿਸ ਦਾ ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਹੀ ਛੇਤੀ ਤੋਂ ਛੇਤੀ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਵਿਧਾਇਕ ਸ਼੍ਰੀ ਦਹੀਯਾ ਵੱਲੋਂ ਹੋਰ ਵਿਕਾਸ ਕਾਰਜਾਂ ਬਾਰੇ ਵੀ ਮੰਗ ਰੱਖੀ ਗਈ ਜੋ ਕੈਬਨਿਟ ਮੰਤਰੀ ਵੱਲੋ ਪ੍ਰਵਾਨ ਕੀਤੀਆਂ ਗਈਆਂ।
ਇਸ ਮੌਕੇ ਕੈਬਨਿਟ ਮੰਤਰੀ ਨੇ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਭ ਤੋਂ ਪਹਿਲਾਂ ਮੁਬਾਰਕਬਾਦ ਦਿੱਤੀ। ਆਪਣੇ-ਆਪਣੇ ਪਿੰਡਾਂ ਵਿੱਚ ਬਿਨਾਂ ਕਿਸੇ ਮੱਤਭੇਦ ਤੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਅਤੇ ਸਾਰੇ ਪਿੰਡ ਦੇ ਵਾਸੀਆਂ ਨੂੰ ਨਾਲ ਲੈ ਕੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਬਿਨਾਂ ਵਿਤਕਰੇ ਅਤੇ ਭੇਦਭਾਵ ਦੇ ਪਿੰਡ ਦਾ ਵਿਕਾਸ ਅਤੇ ਪਿੰਡ ਦੇ ਲੋਕਾਂ ਦੀ ਸੇਵਾ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਕੰਮਾਂ ਲਈ ਗ੍ਰਾਂਟਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਜੋ ਕੋਈ ਵੀ ਪ੍ਰੋਗਰਾਮ ਕਰਵਾਉਣਾ ਹੋਵੇਗਾ ਉਸ ਪਿੰਡ ਦੇ ਲੋਕ ਸਾਰੇ ਇਕੱਠੇ ਹੋ ਕੇ ਕਰਵਾਉਣਗੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਪਿੰਡ ਵਾਸੀਆਂ ਬਿਨਾਂ ਕਿਸੇ ਮੱਤਭੇਦ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਕੰਮ ਕਰੋ ਅਤੇ ਕਿਸੇ ਨੇ ਵੀ ਆਪਣੇ ਮਨਾਂ ਵਿੱਚ ਕਿਸੇ ਲਈ ਮਤਭੇਦ ਨਹੀਂ ਰੱਖਣਾ ਅਤੇ ਹਰ ਇੱਕ ਨੂੰ ਨਾਲ ਲੈਕੇ ਚੱਲਣਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਸਾਰੇ ਪਰਿਵਾਰ ਇਕੱਠੇ ਹੋ ਗਏ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਏ ਗਏ ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਸ਼੍ਰੀ ਮਤੀ ਭੁਪਿੰਦਰ ਕੌਰ ਜ਼ਿਲ੍ਹਾ ਹੈਡ ਆਮ ਆਦਮੀ ਪਾਰਟੀ, ਰੌਬੀ ਸੰਧੂ, ਨਿਰਵੈਰ ਸਿੰਘ ਸਿੰਧੀ, ਵੱਡੀ ਗਿਣਤੀ ਵਿਚ ਸਰਪੰਚ, ਪੰਚ ਅਤੇ ਆਪ ਵਰਕਰ ਹਾਜ਼ਰ ਸਨ।