Ferozepur News

ਕੈਬਿਨਟ ਸਬ ਕਮੇਟੀ ਦੇ ਹੁਕਮਾਂ ਦੇ ਬਾਵਜੂਦ ਵੀ 2 ਮਹੀਨਿਆ ਤੋਂ ਅਫਸਰ ਕਮੇਟੀ ਨੇ ਨਹੀ ਕੀਤੀ ਮੀਟਿੰਗ

ਮਾਨ ਸਰਕਾਰ ਦੀ ਲਾਰਾ ਲੱਪਾ ਨੀਤੀ ਤੋਂ ਖਫਾ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਸ਼ੁਰੂ, ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ  ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ

ਕੈਬਿਨਟ ਸਬ ਕਮੇਟੀ ਦੇ ਹੁਕਮਾਂ ਦੇ ਬਾਵਜੂਦ ਵੀ 2 ਮਹੀਨਿਆ ਤੋਂ ਅਫਸਰ ਕਮੇਟੀ ਨੇ ਨਹੀ ਕੀਤੀ ਮੀਟਿੰਗ

ਕੈਬਿਨਟ ਸਬ ਕਮੇਟੀ ਦੇ ਹੁਕਮਾਂ ਦੇ ਬਾਵਜੂਦ ਵੀ ਮਹੀਨਿਆ ਤੋਂ ਅਫਸਰ ਕਮੇਟੀ ਨੇ ਨਹੀ ਕੀਤੀ ਮੀਟਿੰਗ

ਮਾਨ ਸਰਕਾਰ ਦੀ ਲਾਰਾ ਲੱਪਾ ਨੀਤੀ ਤੋਂ ਖਫਾ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਸ਼ੁਰੂ

ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ  ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ

ਮਿਤੀ 21.02.2024( ਫਿਰੋਜ਼ਪੁਰਸੂਬੇ ਦੀ ਅਫਸਰਸ਼ਾਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਿਨਟ ਸਬ ਕਮੇਟੀ ਦੇ ਹੁਕਮ ਮੰਨਣ ਤੋਂ ਆਨਾਕਾਨੀ ਕਰਦੀ ਨਜ਼ਰ ਆ ਰਹੀ ਹੈ ਜਸ ਦੇ ਰੋਸ ਵਜੋਂ ਅੱਜ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਅਤੇ ਨਾਲ ਵਿਸ਼ੇਸ਼ ਅਧਿਆਪਕਾਂ ਵੱਲੋਂ ਵੀ ਕੰਮਾਂ ਦਾ ਬਾਈਕਾਟ ਕਰ ਦਿੱਤਾ ਗਿਆ ਹੈ।   ਮੁਲਾਜ਼ਮ ਇਸ ਗੱਲ ਤੋਂ ਖਫਾ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਫੈਸਲਾ ਲੇਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਢਾਈ ਮਹੀਨੇ ਤੋਂ ਇਕ ਮੀਟਿੰਗ ਹੀ ਨਹੀ ਕਰ ਰਹੀ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ  ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ  ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ।

ਸੂਬੇਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ।  ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫਤਰੀ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਮਾਨਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ ਮਹੀਨਿਆ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।ਆਗੂਆ ਨੇ ਦੱਸਿਆ ਕਿ  ਜਦੋ ਦੀ ਆਪ ਸਰਕਾਰ ਸੱਤਾ ਵਿਚ ਹੈ  ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆ ਵੱਲੋਂ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆ ਗਈਆ ਪਰ ਸਿਰਫ ਭਰੋਸੇ ਤੇ ਲਾਰੇ ਵਿਚ ਸਮਾਂ ਟਪਾਇਆ ਜਾ ਰਿਹਾ ਹੈ। ਆਗੁਆ ਨੇ ਕਿਹਾ ਕਿ ਮਿਤੀ 22.11.2023 ਅਤੇ 31.01.2024 ਨੂੰ ਕੈਬਿਨਟ ਸਬ ਕਮੇਟੀ ਦੀ ਪੰਜਾਬ ਭਵਨ  ਵਿਖੇ ਮੀਟਿੰਗ ਹੋਈ  ਜਿਸ  ਵਿਚ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ  ਵੱਲੋਂ ਕਰਮਚਾਰੀਆ ਨੂੰ ਪੱਕਾ ਕਰਨ ਦੀ ਸਹਿਮਤੀ  ਦਿੱਤੀ ਗਈ ਪਰ 2 ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਕੀਤੀ।

 ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ,ਵਰਿੰਦਰ ਸਿੰਘ,ਪਵਨ ਮਦਾਨ, ਗੁਰਪਾਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆ ਨੇ ਕਿਹਾ  ਕਿ ਮੁੱਖ ਮੰਤਰੀ ਪੰਜਾਬਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਹੋਰ ਤਿੱਖੇ ਐਕਸ਼ਨ ਮੰਤਰੀਆ ਦੇ ਘਰਾਂ ਦਾ ਘਿਰਾੳ ਅਤੇ ਕਮਲ ਛੋੜ ਨੂੰ ਅੱਗੇ ਵਧਾਉਣ ਨੂੰ ਮਜ਼ਬੂਰ ਹੋਣਗੇ।

Related Articles

Leave a Reply

Your email address will not be published. Required fields are marked *

Back to top button