ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਹੈ ਜ਼ਰੂਰੀ -ਡਾ.ਰਜਿੰਦਰ ਅਰੋੜਾ, ਸਿਵਲ ਸਰਜਨ
ਜ਼ਿਲ੍ਹੇ ਅੰਦਰ ਮਿਸ਼ਨ 100% ਅਧੀਨ ਟੀਕਾਕਰਨ ਮੁਹਿੰਮ ਜਾਰੀ
ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਹੈ ਜ਼ਰੂਰੀ -ਸਿਵਲ ਸਰਜਨ
ਜ਼ਿਲ੍ਹੇ ਅੰਦਰ ਮਿਸ਼ਨ 100% ਅਧੀਨ ਟੀਕਾਕਰਨ ਮੁਹਿੰਮ ਜਾਰੀ
ਫ਼ਿਰੋਜ਼ਪੁਰ, 3.2.2022 : ਜ਼ਿਲ੍ਹੇ ਅੰਦਰ ਸਾਰੇ ਯੋਗ ਵਿਅਕਤੀਆਂ ਦਾ ਕੋਵਿਡ ਟੀਕਾਕਰਨ ਤੇਜ਼ੀ ਨਾਲ ਜਾਰੀ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਜਿੰਦਰ ਅਰੋੜਾ ਨੇ ਇਕ ਵਿਭਾਗੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਣ ਦੀ ਅਗਵਾਈ ਹੇਠ ਮਿਸ਼ਨ 100% ਅਧੀਨ ਵਿਸਤ੍ਰਿਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।
ਅੱਜ ਤੱਕ, ਟੀਕੇ ਦੀ ਪੇਹਲੀ ਡੋਜ, 6,02665 ਨੂੰ, ਦੂਜੀ ਡੋਜ਼ 3,73,845 ਨੂੰ ਅਤੇ ਪ੍ਰੇਕੌਸ਼ਨ ਡੋਜ4653 ਲੋਕਾਂ ਨੂੰ ਲੱਗ ਚੁੱਕੀ ਹੈ।
ਸਿਵਲ ਸਰਜਨ ਡਾ.ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਉੱਚ ਅਧਿਕਾਰੀਆਂ ਵੱਲੋਂ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਡਾ.ਰਜਿੰਦਰ ਅਰੋੜਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕੋਵਿਡ ਦੇ ਬਚਾਅ ਲਈ ਕੇਵਲ ਕੋਵਿਡ ਟੀਕਾਕਰਨ ਹੀ ਹੈ,ਇਸ ਲਈ ਹਰ ਇੱਕ ਯੋਗ ਵਿਅਕਤੀ ਲਈ ਕੋਵਿਡ ਟੀਕਾਕਰਨ ਕਰਵਾਉਣਾ ਅਤਿ ਜ਼ਰੂਰੀ ਹੈ ਤਾਂ ਕਿ ਕੋਵਿਡ ਦੇ ਵੱਧਦੇ ਕੇਸਾਂ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ 100%ਟੀਕਾਕਰਨ ਦਾ ਟੀਚਾ ਹਾਸਿਲ ਕੀਤਾ ਜਾਵੇ।
ਇਸ ਤੋਂ ਇਲਾਵਾ ਡਾ.ਰਜਿੰਦਰ ਅਰੋੜਾ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਤੇ ਐਕਟਿਵ ਟੀਕਾਕਰਨ ਸਾਇਟਸ ਦੇਵ ਸਮਾਜ ਕਾਲਜ ਫਾਰ ਵੂਮੈਨ,ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਅਤੇ ਬੱਸ ਸਟੈਂਡ ਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਮੌਜੂਦ ਸਟਾਫ਼ ਨੂੰ ਕੋਵਿਡ ਗਾਈਡਲਾਈਂਸ ਦੀ ਪਾਲਣਾ ਕਰਨ ਅਤੇ 100%ਟੀਕਾਕਰਨ ਦਾ ਟੀਚਾ ਹਾਸਿਲ ਕਰਨ ਦੀ ਹਿਦਾਇਤ ਕੀਤੀ ਗਈ।